ਚੰਡੀਗੜ੍ਹ/ਲੁਧਿਆਣਾ – ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਆਮ ਆਦਮੀ ਪਾਰਟੀ (AAP) ਦੇ ਵਫ਼ਾਦਾਰ ਸਿਪਾਹੀ ਹਨ ਅਤੇ ਪਾਰਟੀ ਵਿੱਚ ਹੀ ਰਹਿਣਗੇ।
ਪ੍ਰੈੱਸ ਕਾਨਫਰੰਸ ਦੌਰਾਨ ਅਰੋੜਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਰਹਿਣਗੇ। ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਕਾਰਵਾਈ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਉਹ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਲਈ ਤਿਆਰ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਜਾਂਚ ਦਾ ਕੋਈ ਡਰ ਨਹੀਂ ਹੈ।

मेष: दिन शुभ रहेगा...