Site icon Dainik Savera Punjab

ਆਦਮਪੁਰ ਹਵਾਈ ਅੱਡੇ ਦਾ ਨਾਮ ਸ਼੍ਰੀ ਗੁਰੂ ਰਵਿਦਾਸ ਜੀ ਦੇ ਨਾਮ ‘ਤੇ ਰੱਖਣ ਦੀ ਮੰਗ

Demand to name Adampur Airport after Sri Guru Ravidas Ji

Demand to name Adampur Airport after Sri Guru Ravidas Ji

ਜਲੰਧਰ ਨਿਊਜ਼ : ਸ਼੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਪੰਜਾਬ ਦੀ ਜ਼ਿਲ੍ਹਾ ਜਲੰਧਰ ਇਕਾਈ ਦੇ ਪ੍ਰਧਾਨ ਪ੍ਰੇਮ ਨਾਥ ਨੰਗਲ ਸ਼ਾਮਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਹੈ ਕਿ ਆਦਮਪੁਰ ਹਵਾਈ ਅੱਡੇ ਦਾ ਨਾਮ ਸ਼੍ਰੀ ਗੁਰੂ ਰਵਿਦਾਸ ਜੀ ਦੇ ਨਾਮ ‘ਤੇ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਇਹ ਰਸਮੀ ਐਲਾਨ 1 ਫਰਵਰੀ ਨੂੰ ਡੇਰਾ ਸੱਚਖੰਡ ਬੱਲਾਂ ਦੀ ਆਪਣੀ ਫੇਰੀ ਦੌਰਾਨ ਕਰਨ, ਕਿਉਂਕਿ ਇਹ ਸਥਾਨ ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂਆਂ ਦੀ ਆਸਥਾ ਦਾ ਕੇਂਦਰ ਹੈ।

ਪ੍ਰੇਮ ਨਾਥ ਨੰਗਲ ਸ਼ਾਮਾ ਨੇ ਕਿਹਾ ਕਿ ਇਹ ਮੰਗ ਸ਼੍ਰੀ ਗੁਰੂ ਰਵਿਦਾਸ ਜੀ ਨੂੰ ਮੰਨਣ ਵਾਲੀ ਸੰਗਤ ਵੱਲੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਹੈ ਅਤੇ ਆਦਮਪੁਰ ਹਵਾਈ ਅੱਡੇ ਦਾ ਨਾਮ ਗੁਰੂ ਰਵਿਦਾਸ ਜੀ ਦੇ ਨਾਮ ‘ਤੇ ਰੱਖਣਾ ਸਮੂਹ ਸਮਾਜ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਮਸਲਾ ਹੈ।

READ ALSO : ਗੈਂਗਸਟਰਾਂ ਦੇ ਨਿਸ਼ਾਨੇ ਤੇ ਲੁਧਿਆਣਾ ਦਾ ਮਸ਼ਹੂਰ ਬਿਜ਼ਨਸਮੈਨ, ਕਾਲ ਕਰ ਦਿੱਤੀ ਜਾਨੋ ਮਾਰਨ ਦੀ ਧਮਕੀ

ਉਨ੍ਹਾਂ ਨੇ ਡੇਰਾ ਸੱਚਖੰਡ ਬੱਲਾਂ ਦੇ ਗੱਦੀ ਨਸ਼ੀਨ ਸ਼੍ਰੀਮਾਨ 108 ਸੰਤ ਨਿਰੰਜਣ ਦਾਸ ਜੀ ਮਹਾਰਾਜ ਨੂੰ ਪਦਮਸ਼੍ਰੀ ਸਨਮਾਨ ਨਾਲ ਨਵਾਜ਼ੇ ਜਾਣ ‘ਤੇ ਖੁਸ਼ੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਇਸ ਸਨਮਾਨ ਨਾਲ ਸੰਗਤ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਸ਼੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਪੰਜਾਬ ਵੱਲੋਂ ਭਾਰਤ ਸਰਕਾਰ ਦਾ ਧੰਨਵਾਦ ਕੀਤਾ ਜਾਂਦਾ ਹੈ।

ਪ੍ਰੇਮ ਨਾਥ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕ ਕੇ ਅਤੇ ਸੰਤਾਂ ਦਾ ਆਸ਼ੀਰਵਾਦ ਲੈਣ ਨਾਲ ਉਨ੍ਹਾਂ ਦਾ ਮਾਨ-ਸਨਮਾਨ ਦੇਸ਼ ਹੀ ਨਹੀਂ ਸਗੋਂ ਪੂਰੀ ਦੁਨੀਆ ਵਿੱਚ ਹੋਰ ਵਧੇਗਾ। ਉਨ੍ਹਾਂ ਦੱਸਿਆ ਕਿ 1 ਫਰਵਰੀ ਨੂੰ ਹੋਣ ਵਾਲੇ ਸਮਾਗਮ ਵਿੱਚ ਸ਼੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਦੇ ਅਧਿਕਾਰੀ ਅਤੇ ਮੈਂਬਰ ਵੀ ਵੱਡੀ ਗਿਣਤੀ ਵਿੱਚ ਡੇਰਾ ਸੱਚਖੰਡ ਬੱਲਾਂ ਪਹੁੰਚਣਗੇ।

Gold Silver Rate Today: ਸੋਨੇ,ਚਾਂਦੀ ਦੀਆਂ ਕੀਮਤਾਂ ਵਿੱਚ ਇਤਿਹਾਸਕ ਗਿਰਾਵਟ, ਨਿਵੇਸ਼ਕਾਂ ਨੂੰ ਭਾਰੀ ਝਟਕਾ

Exit mobile version