skip to content

Last Updated: October 10, 2026

Dainik Savera Times Logo

Canada News : ਐਡਮਿੰਟਨ ਸ਼ਹਿਰ ‘ਚ ਸਟੱਡੀ ਵੀਜ਼ੇ ‘ਤੇ ਆਏ ਦੋ ਪੰਜਾਬੀ ਵਿਦਿਆਰਥੀਆਂ ਦਾ ਗੋਲੀਆਂ ਮਾਰ ਕੇ ਕਤਲ

10 months ਪਹਿਲਾ

Canada News : ਐਡਮਿੰਟਨ ਸ਼ਹਿਰ ‘ਚ ਸਟੱਡੀ ਵੀਜ਼ੇ ‘ਤੇ ਆਏ ਦੋ ਪੰਜਾਬੀ ਵਿਦਿਆਰਥੀਆਂ ਦਾ ਗੋਲੀਆਂ ਮਾਰ ਕੇ ਕਤਲ

ਐਡਮਿੰਟਨ : ਕੈਨੇਡਾ ਦੇ ਐਡਮਿੰਟਨ ਸ਼ਹਿਰ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਦੋ ਨੌਜਵਾਨ ਪੰਜਾਬੀ ਵਿਦਿਆਰਥੀਆਂ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਇਹ ਦੋਵੇਂ ਵਿਦਿਆਰਥੀ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਨੇੜਲੇ ਪਿੰਡਾਂ ਨਾਲ ਸਬੰਧਤ ਸਨ ਅਤੇ ਉੱਥੇ ਪੜ੍ਹਾਈ ਕਰਨ ਲਈ ਆਏ ਹੋਏ ਸਨ। ਦੋਵੇਂ ਪੀੜਤਾਂ ਦੀ ਪਛਾਣ ਕਰ ਲਈ ਗਈ ਹੈ। ਇਕ ਵਿਦਿਆਰਥੀ ਗੁਰਦੀਪ ਸਿੰਘ (27) ਪਿੰਡ ਬਾਰਾਹ ਦਾ ਵਸਨੀਕ ਹੈ ਜਦਕਿ ਦੂਸਰਾ ਰਣਵੀਰ ਸਿੰਘ (18) ਪਿੰਡ ਉਦਤ ਸੈਦੇਵਾਲਾ ਦਾ ਵਸਨੀਕ ਹੈ।

Zila Parishad And Block Samiti Polls Live Updates : ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਸ਼ੁਰੂ

ਦੱਸਿਆ ਜਾਂਦਾ ਹੈ ਕਿ ਇਹ ਦੋਵੇਂ ਨੌਜਵਾਨ ਭਾਰਤ ਤੋਂ ਆਪਣੀ ਉੱਚ ਸਿੱਖਿਆ ਪ੍ਰਾਪਤ ਕਰਨ ਦੇ ਸੁਪਨੇ ਲੈ ਕੇ ਕੈਨੇਡਾ ਆਏ ਸਨ। ਇਸ ਘਟਨਾ ਨੇ ਦੋਵਾਂ ਪਰਿਵਾਰਾਂ ਅਤੇ ਪੰਜਾਬੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ। ਇਹ ਘਟਨਾ ਐਡਮਿੰਟਨ, ਕੈਨੇਡਾ ਵਿੱਚ ਵਾਪਰੀ ਹੈ। ਸਥਾਨਕ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਤਾਂ ਜੋ ਕਾਤਲਾਂ ਦੀ ਪਛਾਣ ਕੀਤੀ ਜਾ ਸਕੇ ਅਤੇ ਹੱਤਿਆ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।

canada news 2 boy

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.