Site icon Dainik Savera Punjab

BREAKING : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਿਗੜੀ ਸਿਹਤ ਹਸਪਤਾਲ ਵਿੱਚ ਦਾਖ਼ਲ

PUNJAB NEWS : ਪੰਜਾਬ ਤੋਂ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਉਹ ਗੋਡੇ ਦੀ ਤਕਲੀਫ਼ ਕਾਰਨ ਪਰੇਸ਼ਾਨ ਸਨ, ਜਿਸ ਤੋਂ ਬਾਅਦ ਡਾਕਟਰੀ ਸਲਾਹ ਅਨੁਸਾਰ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ।

ਗੋਡਾ ਬਦਲਣ ਦੀ ਸਰਜਰੀ ਸਫਲ

ਸੂਤਰਾਂ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਦਿਨ ਪਹਿਲਾਂ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਅੱਜ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਉਨ੍ਹਾਂ ਦੇ ਗੋਡੇ ਬਦਲਣ (Knee Replacement) ਦੀ ਸਰਜਰੀ ਸਫਲਤਾਪੂਰਵਕ ਕੀਤੀ ਗਈ। ਸਰਜਰੀ ਤੋਂ ਬਾਅਦ ਸਾਵਧਾਨੀ ਦੇ ਤੌਰ ‘ਤੇ ਉਨ੍ਹਾਂ ਨੂੰ ਆਈਸੀਯੂ ਵਿੱਚ ਸ਼ਿਫਟ ਕੀਤਾ ਗਿਆ ਹੈ, ਜਿੱਥੇ ਉਨ੍ਹਾਂ ਦੀ ਸਿਹਤ ‘ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਦਾ ਹਾਲ-ਚਾਲ ਪੁੱਛਣ ਲਈ ਹਰਿਆਣਾ ਦੇ ਭਾਜਪਾ ਆਗੂ ਅਨਿਲ ਵਿੱਜ ਵੀ ਹਸਪਤਾਲ ਪਹੁੰਚੇ ਅਤੇ ਪਰਿਵਾਰ ਨਾਲ ਮੁਲਾਕਾਤ ਕੀਤੀ।

READ ALSO : Gold Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਤੇਜ਼ ਉਤਾਰ-ਚੜ੍ਹਾਅ, ਬੁੱਧਵਾਰ ਨੂੰ ਵੱਡੀ ਛਾਲ

ਡਾਕਟਰਾਂ ਦੀ ਨਿਗਰਾਨੀ ਹੇਠ ਹਾਲਤ ਸਥਿਰ

ਫੋਰਟਿਸ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਵਿਸ਼ੇਸ਼ ਟੀਮ ਲਗਾਤਾਰ ਉਨ੍ਹਾਂ ਦੀ ਸਿਹਤ ਦੀ ਦੇਖਭਾਲ ਕਰ ਰਹੀ ਹੈ। ਹਸਪਤਾਲ ਪ੍ਰਸ਼ਾਸਨ ਵੱਲੋਂ ਜਾਰੀ ਅਪਡੇਟ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਦੀ ਹਾਲਤ ਇਸ ਸਮੇਂ ਸਥਿਰ ਹੈ ਅਤੇ ਸਰਜਰੀ ਪੂਰੀ ਤਰ੍ਹਾਂ ਸਫਲ ਰਹੀ ਹੈ। ਆਉਣ ਵਾਲੇ ਕੁਝ ਘੰਟਿਆਂ ਵਿੱਚ ਉਨ੍ਹਾਂ ਦੀ ਰਿਕਵਰੀ ਬਾਰੇ ਹੋਰ ਜਾਣਕਾਰੀ ਸਾਂਝੀ ਕੀਤੀ ਜਾਵੇਗੀ।ਕੈਪਟਨ ਅਮਰਿੰਦਰ ਸਿੰਘ ਦੀ ਉਮਰ ਅਤੇ ਸਿਆਸੀ ਮਹੱਤਤਾ ਨੂੰ ਦੇਖਦੇ ਹੋਏ ਉਨ੍ਹਾਂ ਦੇ ਸਮਰਥਕਾਂ ਅਤੇ ਸਿਆਸੀ ਹਲਕਿਆਂ ਵਿੱਚ ਚਿੰਤਾ ਦਾ ਮਾਹੌਲ ਹੈ। ਸਭ ਵੱਲੋਂ ਉਨ੍ਹਾਂ ਦੀ ਜਲਦ ਸਿਹਤਯਾਬੀ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ।

ਪਾਕਿਸਤਾਨ ਦੇ U-Turn ‘ਤੇ ਬੋਲੇ ਸਾਬਕਾ ਕ੍ਰਿਕਟਰ ਤੇ MP Harbhajan Singh, “ਇਹ ਤਾਂ ਹੋਣਾ ਹੀ ਸੀ”

Exit mobile version