Last Updated: November 27, 2026

Dainik Savera Times Logo

ਮਿਡਲ ਈਸਟ ਵਿੱਚ CBSE ਦੀਆਂ 12ਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ, 12 ਤੋਂ 16 ਮਾਰਚ ਤੱਕ ਦੇ ਇਮਤਿਹਾਨ ਰੋਕੇ

10 March 2026 ਅੱਪਡੇਟ ਕੀਤਾ ਗਿਆ

ਮਿਡਲ ਈਸਟ ਵਿੱਚ CBSE ਦੀਆਂ 12ਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ, 12 ਤੋਂ 16 ਮਾਰਚ ਤੱਕ ਦੇ ਇਮਤਿਹਾਨ ਰੋਕੇ

ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (CBSE) ਵੱਲੋਂ ਮਿਡਲ ਈਸਟ ਦੇ ਦੇਸ਼ਾਂ ਵਿੱਚ ਹੋ ਰਹੀਆਂ ਬੋਰਡ ਪ੍ਰੀਖਿਆਵਾਂ ਸਬੰਧੀ ਇੱਕ ਮਹੱਤਵਪੂਰਨ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਬੋਰਡ ਨੇ ਮੌਜੂਦਾ ਅੰਤਰਰਾਸ਼ਟਰੀ ਤਣਾਅ ਅਤੇ ਸੁਰੱਖਿਆ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ 12 ਤੋਂ 16 ਮਾਰਚ 2026 ਤੱਕ ਹੋਣ ਵਾਲੀਆਂ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਅਸਥਾਈ ਤੌਰ ‘ਤੇ ਮੁਲਤਵੀ (Postpone) ਕਰਨ ਦਾ ਫੈਸਲਾ ਕੀਤਾ ਹੈ।

ਨੋਟੀਫਿਕੇਸ਼ਨ ਅਨੁਸਾਰ ਇਜ਼ਰਾਈਲ, ਅਮਰੀਕਾ ਅਤੇ ਈਰਾਨ ਵਿਚਕਾਰ ਚੱਲ ਰਹੇ ਤਣਾਅ ਅਤੇ ਯੁੱਧ ਵਰਗੀ ਸਥਿਤੀ ਦਾ ਅਸਰ ਮੱਧ ਪੂਰਬ ਦੇ ਕਈ ਦੇਸ਼ਾਂ ‘ਤੇ ਪੈ ਰਿਹਾ ਹੈ। ਇਸ ਕਾਰਨ ਉਥੇ ਰਹਿੰਦੇ ਵਿਦਿਆਰਥੀਆਂ ਦੀ ਸੁਰੱਖਿਆ, ਮਾਨਸਿਕ ਦਬਾਅ ਅਤੇ ਬਣੀ ਹੋਈ ਅਨਿਸ਼ਚਿਤਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।

READ ALSO : ਪੰਜਾਬ ਵਿਧਾਨ ਸਭਾ ਬਜਟ ਸੈਸ਼ਨ : ਬੱਚਿਆਂ ਦੇ ਮੋਬਾਈਲ ਤੋਂ ਲੈ ਕੇ ਸੜਕਾਂ ਤੱਕ ਗੂੰਜੇ ਵੱਡੇ ਮੁੱਦੇ..

ਸੀਬੀਐਸਈ ਦੇ ਮੁਤਾਬਕ ਇਹ ਫੈਸਲਾ ਮੱਧ ਪੂਰਬ ਦੇ ਉਹਨਾਂ ਖੇਤਰਾਂ ਲਈ ਲਾਗੂ ਕੀਤਾ ਗਿਆ ਹੈ ਜਿੱਥੇ ਸਥਿਤੀ ਜ਼ਿਆਦਾ ਸੰਵੇਦਨਸ਼ੀਲ ਹੈ। ਇਨ੍ਹਾਂ ਵਿੱਚ ਬਹਿਰੀਨ, ਈਰਾਨ, ਕੁਵੈਤ, ਓਮਾਨ, ਕਤਰ, ਸਾਊਦੀ ਅਰਬ ਅਤੇ ਸੰਯੁਕਤ ਅਰਬ ਅਮੀਰਾਤ ਸ਼ਾਮਲ ਹਨ। ਬੋਰਡ ਨੇ ਕਿਹਾ ਹੈ ਕਿ ਇਨ੍ਹਾਂ ਦੇਸ਼ਾਂ ਵਿੱਚ ਮੌਜੂਦਾ ਹਾਲਾਤ ਦੀ ਡੂੰਘੀ ਸਮੀਖਿਆ ਕਰਨ ਤੋਂ ਬਾਅਦ ਹੀ ਪ੍ਰੀਖਿਆਵਾਂ ਨੂੰ ਟਾਲਣ ਦਾ ਫੈਸਲਾ ਕੀਤਾ ਗਿਆ ਹੈ।

14 ਮਾਰਚ ਨੂੰ ਮੁੜ ਹੋਵੇਗੀ ਸਥਿਤੀ ਦੀ ਸਮੀਖਿਆ

ਸੀਬੀਐਸਈ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਪ੍ਰੀਖਿਆਵਾਂ ਸਬੰਧੀ ਸਥਿਤੀ ਦੀ ਮੁੜ ਸਮੀਖਿਆ 14 ਮਾਰਚ 2026 ਨੂੰ ਕੀਤੀ ਜਾਵੇਗੀ। ਇਸ ਸਮੀਖਿਆ ਤੋਂ ਬਾਅਦ ਅਗਾਂਹ ਹੋਣ ਵਾਲੀਆਂ ਪ੍ਰੀਖਿਆਵਾਂ ਅਤੇ ਨਵੀਆਂ ਤਰੀਕਾਂ ਬਾਰੇ ਉਚਿਤ ਫੈਸਲਾ ਲਿਆ ਜਾਵੇਗਾ।

ਬੋਰਡ ਨੇ ਸਾਰੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਤਾਜ਼ਾ ਜਾਣਕਾਰੀ ਲਈ ਆਪਣੇ ਸਕੂਲਾਂ ਨਾਲ ਸੰਪਰਕ ਵਿੱਚ ਰਹਿਣ ਅਤੇ ਕੇਵਲ ਅਧਿਕਾਰਤ ਘੋਸ਼ਣਾਵਾਂ ‘ਤੇ ਹੀ ਭਰੋਸਾ ਕਰਨ।

ਭਾਰਤ ਵਿੱਚ ਪ੍ਰੀਖਿਆਵਾਂ ਨਿਰਧਾਰਤ ਸਮੇਂ ‘ਤੇ

ਬੋਰਡ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਇਹ ਫੈਸਲਾ ਕੇਵਲ ਮਿਡਲ ਈਸਟ ਦੇ ਦੇਸ਼ਾਂ ਲਈ ਲਾਗੂ ਹੈ। ਭਾਰਤ ਵਿੱਚ ਬੋਰਡ ਪ੍ਰੀਖਿਆਵਾਂ ਪਹਿਲਾਂ ਤੋਂ ਨਿਰਧਾਰਤ ਸ਼ਡਿਊਲ ਮੁਤਾਬਕ ਹੀ ਹੋਣਗੀਆਂ।

ਭਾਰਤ ਵਿੱਚ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 17 ਫਰਵਰੀ 2026 ਤੋਂ ਸ਼ੁਰੂ ਹੋ ਚੁੱਕੀਆਂ ਹਨ ਅਤੇ ਇਹ 10 ਅਪ੍ਰੈਲ 2026 ਤੱਕ ਜਾਰੀ ਰਹਿਣਗੀਆਂ। ਇਸ ਲਈ ਭਾਰਤ ਦੇ ਵਿਦਿਆਰਥੀਆਂ ਨੂੰ ਆਪਣੇ ਨਿਰਧਾਰਤ ਸਮੇਂ ਅਨੁਸਾਰ ਹੀ ਪ੍ਰੀਖਿਆਵਾਂ ਦੇਣੀਆਂ ਪੈਣਗੀਆਂ।

MP Sher Singh Ghubaya ਦਾ ਬਿਆਨ, ਲੋਕ ਸਭਾ ਸਪੀਕਰ ਦਾ ਰਵਈਆ ਨਹੀਂ ਠੀਕ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.