ਚੰਡੀਗੜ੍ਹ ਪੁਲਿਸ ਨਾਲ ਹੋਈ ਝੜਪ ਦੇ ਮਾਮਲੇ ਵਿੱਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ Bikram Singh Majithia ਨੂੰ ਅੱਜ ਅਦਾਲਤ ਵਿੱਚ ਪੇਸ਼ ਹੋਣ ਦੇ ਸਪੱਸ਼ਟ ਹੁਕਮ ਜਾਰੀ ਕੀਤੇ ਹਨ।
ਮਜੀਠੀਆ ਨੂੰ ਸੋਮਵਾਰ ਨੂੰ ਅਦਾਲਤ ਵਿੱਚ ਹਾਜ਼ਰ ਹੋਣਾ ਸੀ, ਪਰ ਉਹ ਪੇਸ਼ ਨਹੀਂ ਹੋਏ। ਉਨ੍ਹਾਂ ਵੱਲੋਂ ਇੱਕ ਅਰਜ਼ੀ ਦਾਇਰ ਕਰਦੇ ਹੋਏ ਦੱਸਿਆ ਗਿਆ ਕਿ ਉਹ ਇਕ ਮਹੱਤਵਪੂਰਨ ਪਾਰਟੀ ਮੀਟਿੰਗ ਵਿੱਚ ਸ਼ਾਮਲ ਹਨ। ਇਸ ‘ਤੇ ਅਦਾਲਤ ਨੇ ਉਨ੍ਹਾਂ ਨੂੰ ਇੱਕ ਦਿਨ ਦੀ ਛੂਟ ਦਿੰਦਿਆਂ ਮੰਗਲਵਾਰ ਨੂੰ ਹਰ ਹਾਲਤ ਵਿੱਚ ਪੇਸ਼ ਹੋਣ ਲਈ ਕਿਹਾ।
ਹਾਈ ਕੋਰਟ ਵੱਲੋਂ ਚੀਮਾ ਅਤੇ ਗਰੇਵਾਲ ਨੂੰ ਰਾਹਤ
ਇਸ ਮਾਮਲੇ ਨਾਲ ਜੁੜੇ ਸਾਬਕਾ ਕੈਬਨਿਟ ਮੰਤਰੀ Daljit Singh Cheema ਅਤੇ Maheshinder Singh Grewal ਵਿਰੁੱਧ ਦਰਜ ਐਫਆਈਆਰ ਨੂੰ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ।
ਗੁਰਦਾਸਪੁਰ ਕਤਲ ਕਾਂਡ ਤੋਂ ਬਾਅਦ ਹਲਚਲ, ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤੀ ਥਾਣਿਆਂ ਦੀ ਜਾਂਚ
29 ਨਵੰਬਰ 2025 ਨੂੰ ਹਾਈ ਕੋਰਟ ਨੇ ਦੋਵਾਂ ਆਗੂਆਂ ਦੀ ਪਟੀਸ਼ਨ ਮਨਜ਼ੂਰ ਕਰਦਿਆਂ ਉਨ੍ਹਾਂ ਖਿਲਾਫ਼ ਦਰਜ ਕੇਸ ਨੂੰ ਖ਼ਤਮ ਕਰ ਦਿੱਤਾ। ਇਸ ਨਾਲ ਜ਼ਿਲ੍ਹਾ ਅਦਾਲਤ ਵਿੱਚ ਚੱਲ ਰਹੇ ਕੇਸ ‘ਤੇ ਲੱਗੀ ਕਰੀਬ ਡੇਢ ਸਾਲ ਪੁਰਾਣੀ ਰੋਕ ਵੀ ਹਟਾ ਦਿੱਤੀ ਗਈ। ਹੁਣ ਮਜੀਠੀਆ ਅਤੇ ਹੋਰ ਬਾਕੀ ਮੁਲਜ਼ਮਾਂ ਵਿਰੁੱਧ ਕਾਰਵਾਈ ਜਾਰੀ ਰਹੇਗੀ।
ਕੀ ਹੈ ਮਾਮਲਾ?
ਪੁਲਿਸ ਅਨੁਸਾਰ ਸਾਲ 2021 ਵਿੱਚ ਅਕਾਲੀ ਦਲ ਦੇ ਕਈ ਆਗੂ ਮਹਿੰਗਾਈ ਅਤੇ ਪੰਜਾਬ ਵਿੱਚ 1984 ਦੇ ਦੰਗਿਆਂ ਦੇ ਵਿਰੋਧ ਵਿੱਚ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਯੋਜਨਾ ਬਣਾ ਰਹੇ ਸਨ। ਯੂਟੀ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਬੈਰੀਕੇਡ ਲਗਾ ਕੇ ਨਾਕਾਬੰਦੀ ਕੀਤੀ ਸੀ।
ਦੋਸ਼ ਹੈ ਕਿ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਤੋੜੇ ਅਤੇ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਦਿਆਂ ਪੁਲਿਸ ਦੇ ਕੰਮ ਵਿੱਚ ਰੁਕਾਵਟ ਪਾਈ। ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਹੋਈ, ਜਿਸ ਵਿੱਚ ਕੁਝ ਪੁਲਿਸ ਕਰਮਚਾਰੀ ਜ਼ਖਮੀ ਹੋਏ।
ਦਰਜ ਧਾਰਾਵਾਂ ਅਤੇ ਚਾਰਜਸ਼ੀਟ
ਸੈਕਟਰ-3 ਥਾਣੇ ਦੀ ਪੁਲਿਸ ਨੇ ਮਜੀਠੀਆ ਸਮੇਤ 20 ਤੋਂ ਵੱਧ ਅਕਾਲੀ ਆਗੂਆਂ ਵਿਰੁੱਧ ਭਾਰਤੀ ਦੰਡ ਸੰਹਿਤਾ ਦੀਆਂ ਧਾਰਾਵਾਂ 188, 186, 353, 332 ਅਤੇ 34 ਤਹਿਤ ਕੇਸ ਦਰਜ ਕੀਤਾ ਸੀ। ਮਾਮਲੇ ਵਿੱਚ ਚਾਰਜਸ਼ੀਟ ਵੀ ਅਦਾਲਤ ਵਿੱਚ ਪੇਸ਼ ਕੀਤੀ ਜਾ ਚੁੱਕੀ ਹੈ।
ਹੁਣ ਹਾਈ ਕੋਰਟ ਵੱਲੋਂ ਸਟੇ ਹਟਾਏ ਜਾਣ ਤੋਂ ਬਾਅਦ ਜ਼ਿਲ੍ਹਾ ਅਦਾਲਤ ਵਿੱਚ ਸੁਣਵਾਈ ਦੀ ਪ੍ਰਕਿਰਿਆ ਤੇਜ਼ ਹੋਣ ਦੀ ਸੰਭਾਵਨਾ ਹੈ। ਇਸ ਮਾਮਲੇ ਨੇ ਇੱਕ ਵਾਰ ਫਿਰ ਚੰਡੀਗੜ੍ਹ ਦੀ ਸਿਆਸਤ ਅਤੇ ਕਾਨੂੰਨੀ ਹਲਕਿਆਂ ਵਿੱਚ ਚਰਚਾ ਛੇੜ ਦਿੱਤੀ ਹੈ।
Sangrur ‘ਚ ਬਿਜਲੀ ਬਿੱਲ, ਬੀਜ ਬਿਲ, ਤੇ ਮਨਰੇਗਾਂ ਖ਼ਿਲਾਫ਼ ਕਿਸਾਨਾਂ ਦਾ ਮਾਰਚ, ਸੁਣੋ ਕੀ ਕਿਹਾ ?

