
Chandigarh Protest : ਚੰਡੀਗੜ੍ਹ ਵਿੱਚ ਆਜ਼ਾਦੀ ਦਿਹਾੜੇ ਮੌਕੇ ਮਾਹੌਲ ਉਸ ਸਮੇਂ ਤਣਾਅਪੂਰਨ ਬਣ ਗਿਆ, ਜਦੋਂ ਕੌਮੀ ਇਨਸਾਫ਼ ਮੋਰਚਾ ਦੇ ਸਮਰਥਕ ਕੈਦ ਸਿੱਖਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਨੂੰ ਲੈ ਕੇ ਰਾਜਪਾਲ ਭਵਨ ਵੱਲ ਮਾਰਚ ਕਰਨ ਲਈ ਪਹੁੰਚੇ। ਸਮਰਥਕਾਂ ਨੂੰ ਰਾਜਪਾਲ ਭਵਨ ਵੱਲ ਜਾਣ ਤੋਂ ਰੋਕਣ ਲਈ ਚੰਡੀਗੜ੍ਹ ਪੁਲਿਸ ਵੱਲੋਂ ਬੈਰੀਕੇਡਿੰਗ ਕੀਤੀ ਗਈ ਅਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ।
#WATCH | Chandigarh: Police use tear gas and water cannons to disperse the protesters belonging to the Quami Insaaf Morcha.
— ANI (@ANI) August 15, 2026
The Morcha is demanding the release of Sikh prisoners who have spent prolonged periods in jail. pic.twitter.com/TADwJHn8ED
ਪ੍ਰਦਰਸ਼ਨਕਾਰੀਆਂ ਦੇ ਅੱਗੇ ਵਧਣ ਦੀ ਕੋਸ਼ਿਸ਼ ਦੌਰਾਨ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ ਦੇ ਗੋਲਿਆਂ ਦੀ ਵਰਤੋਂ ਕੀਤੀ। ਇਸ ਮੌਕੇ ਸਮਰਥਕਾਂ ਨੇ ਕੈਦ ਸਿੱਖਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਕੀਤੀ। ਮਾਰਚ ਕਾਰਨ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣਿਆ ਰਿਹਾ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਵੱਲੋਂ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖੀ ਗਈ। ਪ੍ਰਦਰਸ਼ਨਕਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।

मेष: दिन शुभ रहेगा...