Site icon Dainik Savera Punjab

Bomb Threat Breaking : ਚੰਡੀਗੜ੍ਹ ਦੇ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਪੁਲਿਸ ਟੀਮਾਂ ਤੇ ਡੌਗ ਸਕੁਐਡ ਤਾਇਨਾਤ

Terror in Gurugram: Bomb threat to 10 major schools, classes suspended immediately, security agencies on high alert

Terror in Gurugram: Bomb threat to 10 major schools, classes suspended immediately, security agencies on high alert

Chandigarh School Bomb Threat : ਚੰਡੀਗੜ੍ਹ ਦੇ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਮੰਗਲਵਾਰ ਸਵੇਰੇ ਹੜਕੰਪ ਮਚ ਗਿਆ। ਸੈਕਟਰ 38 ਸਥਿਤ ਵਿਵੇਕ ਹਾਈ ਸਕੂਲ ਅਤੇ ਸੈਕਟਰ 27 ਦੇ ਭਵਨ ਵਿਦਿਆਲਿਆ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀਆਂ ਕਾਲਾਂ ਆਉਣ ‘ਤੇ ਦਹਿਸ਼ਤ ਦਾ ਮਾਹੌਲ ਬਣ ਗਿਆ। ਕੰਟਰੋਲ ਰੂਮ ‘ਤੇ ਸੂਚਨਾ ਮਿਲਦੇ ਹੀ ਚੰਡੀਗੜ੍ਹ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਸਬੰਧਤ ਟੀਮਾਂ ਨੂੰ ਦੋਵੇਂ ਸਕੂਲਾਂ ਵਿੱਚ ਭੇਜਿਆ। ਸੁਰੱਖਿਆ ਦੇ ਮੱਦੇਨਜ਼ਰ ਸਕੂਲ ਕੰਪਲੈਕਸਾਂ ਅਤੇ ਨੇੜਲੇ ਇਲਾਕਿਆਂ ਵਿੱਚ ਪੁਲਿਸ ਦੀ ਮੌਜੂਦਗੀ ਵਧਾ ਦਿੱਤੀ ਗਈ। ਪੁਲਿਸ ਟੀਮਾਂ ਵੱਲੋਂ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਧਮਕੀ ਦੀ ਸੱਚਾਈ ਦੀ ਜਾਂਚ ਸ਼ੁਰੂ ਕੀਤੀ ਗਈ। ਘਟਨਾ ਤੋਂ ਬਾਅਦ ਸਕੂਲ ਪ੍ਰਸ਼ਾਸਨ ਅਤੇ ਆਲੇ-ਦੁਆਲੇ ਦੇ ਲੋਕਾਂ ਵਿੱਚ ਵੀ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।

Terror in Gurugram: Bomb threat to 10 major schools, classes suspended immediately, security agencies on high alert
Exit mobile version