Site icon Dainik Savera Punjab

ਛੱਤੀਸਗੜ੍ਹ ਪਾਵਰ ਪਲਾਂਟ ਹਾਦਸਾ: ਬਾਇਲਰ ਧਮਾਕੇ ‘ਚ 17 ਮੌਤਾਂ, 36 ਜ਼ਖਮੀ; ਮੁਆਵਜ਼ੇ ਦਾ ਵੱਡਾ ਐਲਾਨ

Chhattisgarh Power Plant Accident: Boiler explosion kills 17, injures 36; Major compensation announced

Chhattisgarh Power Plant Accident: Boiler explosion kills 17, injures 36; Major compensation announced

Chhattisgarh ਦੇ ਸਕਤੀ ਜ਼ਿਲ੍ਹੇ ਵਿੱਚ ਸਥਿਤ ਵੇਦਾਂਤਾ ਪਾਵਰ ਪਲਾਂਟ ਵਿੱਚ ਹੋਏ ਭਿਆਨਕ ਹਾਦਸੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਬਾਇਲਰ ਫਟਣ ਕਾਰਨ ਹੁਣ ਤੱਕ 17 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 36 ਲੋਕ ਜ਼ਖਮੀ ਹਨ।

ਕਿਵੇਂ ਵਾਪਰਿਆ ਹਾਦਸਾ?
ਮੰਗਲਵਾਰ ਦੁਪਹਿਰ ਪਲਾਂਟ ਵਿੱਚ ਬਾਇਲਰ ਅਚਾਨਕ ਫਟ ਗਿਆ, ਜਿਸ ਨਾਲ ਵੱਡਾ ਧਮਾਕਾ ਹੋਇਆ। ਹਾਦਸੇ ਵਿੱਚ 4 ਲੋਕਾਂ ਦੀ ਮੌਕੇ ‘ਤੇ ਮੌਤ ਅਤੇ ਕਈਆਂ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ,ਕਈ ਮਜ਼ਦੂਰ ਅਜੇ ਵੀ ਲਾਪਤਾ ਹਨ।

ਜ਼ਖਮੀਆਂ ਦੀ ਹਾਲਤ ਗੰਭੀਰ
ਕੁੱਲ 36 ਜ਼ਖਮੀਆਂ ਵਿੱਚੋਂ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਕੁਝ ਮਰੀਜ਼ 15% ਤੋਂ ਲੈ ਕੇ 100% ਤੱਕ ਸੜਨ ਦੇ ਸ਼ਿਕਾਰ ਹਨ ਅਤੇ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ।

ਵੱਡਾ ਮੁਆਵਜ਼ਾ ਐਲਾਨ
ਵੇਦਾਂਤਾ ਪ੍ਰਬੰਧਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ₹35 ਲੱਖ ਅਤੇ ਨੌਕਰੀ ਦਿੱਤੀ ਜਾਵੇਗੀ।

ਜ਼ਖਮੀਆਂ ਨੂੰ ₹15 ਲੱਖ

ਕੇਂਦਰ ਸਰਕਾਰ ਵੱਲੋਂ PMNRF ਤਹਿਤ ਵੱਖਰਾ ਮੁਆਵਜ਼ਾ ਦਿੱਤਾ ਜਾਵੇਗਾ । Vishnu Deo Sai ਨੇ ਵੀ ਮ੍ਰਿਤਕਾਂ ਦੇ ਪਰਿਵਾਰਾਂ ਲਈ ₹5 ਲੱਖ ਅਤੇ ਜ਼ਖਮੀਆਂ ਲਈ ₹50,000 ਦੀ ਮਦਦ ਦਾ ਐਲਾਨ ਕੀਤਾ ਹੈ।

ਜਾਂਚ ਦੇ ਹੁਕਮ ਜਾਰੀ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੈਜਿਸਟ੍ਰੇਟ ਜਾਂਚ ਦੇ ਹੁਕਮ ਜਾਰੀ ਕੀਤੇ ਗਏ ਹਨ ਅਤੇ ਹਾਦਸੇ ਦੇ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ।

ਪਰਿਵਾਰਾਂ ਦਾ ਗੁੱਸਾ
ਮਜ਼ਦੂਰਾਂ ਦੇ ਪਰਿਵਾਰਾਂ ਨੇ ਪਲਾਂਟ ਬਾਹਰ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਪ੍ਰਬੰਧਨ ਵੱਲੋਂ ਸਹੀ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਅਤੇ ਕਈ ਮਜ਼ਦੂਰ ਅਜੇ ਵੀ ਲਾਪਤਾ ਹਨ।

ਦੇਸ਼ ਭਰ ਵਿੱਚ ਸੋਗ
ਇਸ ਭਿਆਨਕ ਹਾਦਸੇ ਤੋਂ ਬਾਅਦ ਮਜ਼ਦੂਰਾਂ ਦੇ ਪਰਿਵਾਰਾਂ ਵਿੱਚ ਸੋਗ ਦਾ ਮਾਹੌਲ ਹੈ ਅਤੇ ਵੱਡੇ ਪੱਧਰ ‘ਤੇ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਉੱਠ ਰਹੇ ਹਨ।

Exit mobile version