ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਕਥਿਤ ਸ਼ਰਾਬ ਘੁਟਾਲੇ ਨਾਲ ਜੁੜੇ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਵਿੱਚ ਪੇਸ਼ ਹੋਏ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ “ਮਾਮਲਾ ਅਦਾਲਤ ਦੇ ਵਿਚਾਰ ਅਧੀਨ ਹੈ,” ਅਤੇ ਇਸ ‘ਤੇ ਵਧੇਰੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।
ਇਹ ਸੁਣਵਾਈ ਜਸਟਿਸ ਸਵਰਨ ਕਾਂਤਾ ਸ਼ਰਮਾ ਦੇ ਸਾਹਮਣੇ ਹੋ ਰਹੀ ਹੈ, ਜਿੱਥੇ ਕੇਜਰੀਵਾਲ ਨੇ ਆਪਣੀ ਪਟੀਸ਼ਨ ਦਾਇਰ ਕੀਤੀ ਹੈ। ਜਾਣਕਾਰੀ ਮੁਤਾਬਕ, ਉਹ ਆਪਣੇ ਕੇਸ ਦੀ ਬਹਿਸ ਖੁਦ ਵੀ ਕਰ ਸਕਦੇ ਹਨ, ਜਿਸ ਕਾਰਨ ਇਸ ਮਾਮਲੇ ‘ਤੇ ਸਾਰਿਆਂ ਦੀ ਨਜ਼ਰ ਟਿਕੀ ਹੋਈ ਹੈ।
ਇਹ ਮਾਮਲਾ ਕਥਿਤ ਦਿੱਲੀ ਸ਼ਰਾਬ ਨੀਤੀ ਨਾਲ ਜੁੜਿਆ ਹੋਇਆ ਹੈ, ਜਿਸ ਵਿੱਚ ਕਈ ਰਾਜਨੀਤਿਕ ਆਗੂਆਂ ਅਤੇ ਅਧਿਕਾਰੀਆਂ ਦੀ ਭੂਮਿਕਾ ਦੀ ਜਾਂਚ ਚੱਲ ਰਹੀ ਹੈ। ਇਸ ਕੇਸ ਨੇ ਰਾਸ਼ਟਰੀ ਰਾਜਨੀਤੀ ਵਿੱਚ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
ਕਾਨੂੰਨੀ ਮਾਹਿਰਾਂ ਦੇ ਅਨੁਸਾਰ, ਦਿੱਲੀ ਹਾਈ ਕੋਰਟ ਵਿੱਚ ਹੋ ਰਹੀ ਇਹ ਸੁਣਵਾਈ ਇਸ ਕੇਸ ਦੀ ਦਿਸ਼ਾ ਨੂੰ ਪ੍ਰਭਾਵਿਤ ਕਰ ਸਕਦੀ ਹੈ। ਅਦਾਲਤ ਵੱਲੋਂ ਆਉਣ ਵਾਲਾ ਫੈਸਲਾ ਅਗਲੇ ਕਦਮਾਂ ਲਈ ਮਹੱਤਵਪੂਰਨ ਸਾਬਤ ਹੋਵੇਗਾ।
ਇਸ ਮਾਮਲੇ ਨੂੰ ਲੈ ਕੇ ਰਾਜਨੀਤਿਕ ਗਰਮਾਹਟ ਵੀ ਵਧੀ ਹੋਈ ਹੈ, ਜਿੱਥੇ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਦਕਿ ਆਪ ਨੇ ਇਨ੍ਹਾਂ ਦੋਸ਼ਾਂ ਨੂੰ ਸਿਆਸੀ ਸਾਜ਼ਿਸ਼ ਕਰਾਰ ਦਿੱਤਾ ਹੈ।
मेष: दिन शुभ रहेगा...