skip to content

Last Updated: October 8, 2026

Dainik Savera Times Logo

ਸ਼ਲਾਘਾਯੋਗ : ਸਰਕਾਰ ਨੇ ਸੂਬੇ ਨੂੰ ‘ਬਾਲ ਭਿਖਾਰੀ ਮੁਕਤ’ ਬਣਾਉਣ ਦੇ ਅਰੰਭੇ ਯਤਨ

11 months ਪਹਿਲਾ

ਸ਼ਲਾਘਾਯੋਗ : ਸਰਕਾਰ ਨੇ ਸੂਬੇ ਨੂੰ ‘ਬਾਲ ਭਿਖਾਰੀ ਮੁਕਤ’ ਬਣਾਉਣ ਦੇ ਅਰੰਭੇ ਯਤਨ

Child Beggary-Free (ਚੰਡੀਗੜ੍ਹ) : ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਨੂੰ ਬਾਲ ਭਿਖਾਰੀ ਮੁਕਤ ਬਣਾਉਣ ਲਈ ਯਤਨ ਤੇਜ਼ ਕਰ ਦਿੱਤੇ ਹਨ। ਇਸ ਸਬੰਧ ਵਿੱਚ, ਫਰੀਦਕੋਟ ਵਿੱਚ ਦੋ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਗਿਆ। ਇਸ ਮੌਕੇ ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਇਨ੍ਹਾਂ ਬੱਚਿਆਂ ਨੂੰ ਫਰੀਦਕੋਟ ਗੇਟ ਦੇ ਨੇੜੇ ਦੇਖਿਆ ਅਤੇ ਤੁਰੰਤ ਜ਼ਿਲ੍ਹਾ ਬਾਲ ਸੁਰੱਖਿਆ ਟੀਮ ਨੂੰ ਸੂਚਿਤ ਕੀਤਾ। ਟੀਮ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਦੋਵਾਂ ਬੱਚਿਆਂ ਨੂੰ ਬਚਾਇਆ ਅਤੇ ਉਨ੍ਹਾਂ ਨੂੰ ਜ਼ਿਲ੍ਹਾ ਬਾਲ ਭਲਾਈ ਕਮੇਟੀ ਦੇ ਸਾਹਮਣੇ ਪੇਸ਼ ਕੀਤਾ। ਜਾਂਚ ਤੋਂ ਬਾਅਦ, ਉਨ੍ਹਾਂ ਨੂੰ ਬਾਲ ਗ੍ਰਹਿ ਵਿੱਚ ਅਸਥਾਈ ਸੁਰੱਖਿਅਤ ਪਨਾਹ ਦਿੱਤੀ ਗਈ।

ਅਜਨਾਲਾ ਤੋਂ ਵਿਧਾਇਕ ਕੁਲਦੀਪ ਧਾਲੀਵਾਲ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਨਿਯੁਕਤ

ਡਾ. ਬਲਜੀਤ ਕੌਰ ਨੇ ਸੂਬੇ ਦੀਆਂ ਸਾਰੀਆਂ ਜ਼ਿਲ੍ਹਾ ਬਾਲ ਸੁਰੱਖਿਆ ਟੀਮਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਦੇ ਬਾਲ ਸੁਰੱਖਿਆ ਅਤੇ ਜੀਵਨਜੋਤ ਪ੍ਰੋਜੈਕਟ ਅਧੀਨ ਤੁਰੰਤ ਅਤੇ ਸਮਰਪਿਤ ਯਤਨਾਂ ਦੇ ਸੂਬੇ ਭਰ ਵਿੱਚ ਸਕਾਰਾਤਮਕ ਨਤੀਜੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਟੀਮਾਂ ਜ਼ਮੀਨੀ ਪੱਧਰ ‘ਤੇ ਸਰਕਾਰ ਦੀਆਂ ਨੀਤੀਆਂ ਨੂੰ ਲਾਗੂ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਪੰਜਾਬ ਵਿੱਚ ਕੋਈ ਵੀ ਬੱਚਾ ਸੜਕਾਂ ‘ਤੇ ਭੀਖ ਮੰਗਦਾ ਨਾ ਦੇਖਿਆ ਜਾਵੇ। ਸਰਕਾਰ ਜੀਵਨਜੋਤ ਪ੍ਰੋਜੈਕਟ ਰਾਹੀਂ ਭੀਖ ਮੰਗਦੇ ਬੱਚਿਆਂ ਨੂੰ ਸਿੱਖਿਆ ਨਾਲ ਜੋੜਨ ਲਈ ਵਚਨਬੱਧ ਹੈ, ਅਤੇ ਇਸ ਮੁਹਿੰਮ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ।

Big Breaking : ਅੰਮ੍ਰਿਤਸਰ ਦਿਹਾਤੀ ਦੇ SSP ਮਨਿੰਦਰ ਸਿੰਘ Suspend

ਉਨ੍ਹਾਂ ਕਿਹਾ ਕਿ ਬੱਚੇ ਭੀਖ ਮੰਗਣਾ ਨਾ ਸਿਰਫ਼ ਇੱਕ ਸਮਾਜਿਕ ਬੁਰਾਈ ਹੈ, ਸਗੋਂ ਬੱਚਿਆਂ ਦੇ ਅਧਿਕਾਰਾਂ ਦੀ ਉਲੰਘਣਾ ਵੀ ਹੈ। ਡਾ. ਬਲਜੀਤ ਕੌਰ ਨੇ ਮਾਪਿਆਂ ਅਤੇ ਬੱਚਿਆਂ ਨੂੰ ਭੀਖ ਮੰਗਣ ਲਈ ਮਜਬੂਰ ਕਰਨ ਵਾਲੇ ਗਿਰੋਹਾਂ ਨੂੰ ਸਖ਼ਤ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਅਜਿਹਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡਾ. ਬਲਜੀਤ ਕੌਰ ਨੇ ਸੂਬੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਕਿਤੇ ਵੀ ਕਿਸੇ ਬੱਚੇ ਨੂੰ ਭੀਖ ਮੰਗਦੇ ਦੇਖਦੇ ਹਨ, ਤਾਂ ਦਾਨ ਦੇਣ ਦੀ ਬਜਾਏ, ਉਹ ਚਾਈਲਡ ਹੈਲਪਲਾਈਨ ਨੰਬਰ 1098 ‘ਤੇ ਸੂਚਿਤ ਕਰਨ ਅਤੇ ਇਸ ਸਮਾਜਿਕ ਬੁਰਾਈ ਨੂੰ ਖਤਮ ਕਰਨ ਵਿੱਚ ਸੂਬਾ ਸਰਕਾਰ ਦਾ ਸਹਿਯੋਗ ਕਰਨ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.