Last Updated: November 27, 2026

Dainik Savera Times Logo

ਚੰਡੀਗੜ੍ਹ ‘ਚ ਬੱਚਿਆਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ ਦੇਖਣ ਤੇ ਅਪਲੋਡ ਕਰਨ ਵਾਲੇ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ

21 February 2026 ਅੱਪਡੇਟ ਕੀਤਾ ਗਿਆ

ਚੰਡੀਗੜ੍ਹ ‘ਚ ਬੱਚਿਆਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ ਦੇਖਣ ਤੇ ਅਪਲੋਡ ਕਰਨ ਵਾਲੇ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ : ਸ਼ਹਿਰ ਵਿੱਚ ਬਾਲ ਅਸ਼ਲੀਲਤਾ ਦਾ ਮਾਮਲਾ ਸਾਹਮਣੇ ਆਇਆ ਹੈ। ਇੰਟਰਨੈੱਟ ‘ਤੇ ਬੱਚਿਆਂ ਦੀਆਂ ਇਤਰਾਜ਼ਯੋਗ ਫੋਟੋਆਂ ਅਤੇ ਵੀਡੀਓ ਦੇਖਣਾ ਅਤੇ ਅਪਲੋਡ ਕਰਨਾ ਇੱਕ ਨੌਜਵਾਨ ਨੂੰ ਮਹਿੰਗਾ ਪਿਆ। ਪੁਲਿਸ ਨੇ ਮਨੀਮਾਜਰਾ ਦੇ ਰਹਿਣ ਵਾਲੇ 32 ਸਾਲਾ ਜੋਗਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਖ਼ਿਲਾਫ਼ ਸੂਚਨਾ ਤਕਨਾਲੋਜੀ ਐਕਟ, 2000 ਦੀ ਧਾਰਾ 67-ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਸਾਈਬਰ ਪੁਲਿਸ ਸਟੇਸ਼ਨ ਦੇ ਇੰਚਾਰਜ ਇੰਸਪੈਕਟਰ ਇਰਮ ਰਿਜ਼ਵੀ ਦੀ ਨਿਗਰਾਨੀ ਹੇਠ ਕੀਤੀ ਗਈ।

Jammu and Kashmir : ਸ਼੍ਰੀਨਗਰ ‘ਚ ਵੱਡਾ ਹਾਦਸਾ : CRPF ਦੀ ਬੱਸ ਨਹਿਰ ‘ਚ ਡਿੱਗੀ ; ਸੱਤ ਜਵਾਨ ਜ਼ਖ਼ਮੀ

ਪੁਲਿਸ ਅਨੁਸਾਰ, ਨੈਸ਼ਨਲ ਸਾਈਬਰ ਕ੍ਰਾਈਮ ਰਿਪੋਰਟਿੰਗ ਪੋਰਟਲ ਰਾਹੀਂ ਇੱਕ ਸਾਈਬਰ ਟਿਪਲਾਈਨ ਰਿਪੋਰਟ ਪ੍ਰਾਪਤ ਹੋਈ ਸੀ, ਜਿਸ ਵਿੱਚ ਇੱਕ ਇੰਸਟਾਗ੍ਰਾਮ ਅਕਾਊਂਟ ਤੋਂ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ ਅਪਲੋਡ ਕਰਨ ਦੀ ਰਿਪੋਰਟ ਕੀਤੀ ਗਈ ਸੀ। ਮੁੱਢਲੀ ਜਾਂਚ ਦੌਰਾਨ, IP ਐਡਰੈੱਸ ਟਰੇਸ ਕੀਤਾ ਗਿਆ ਅਤੇ ਸੰਬੰਧਿਤ ਇੰਟਰਨੈਟ ਸੇਵਾ ਪ੍ਰਦਾਤਾ ਤੋਂ ਗਾਹਕਾਂ ਦੇ ਵੇਰਵੇ ਪ੍ਰਾਪਤ ਕੀਤੇ ਗਏ। ਕਾਲ ਡਿਟੇਲ ਰਿਕਾਰਡ ਅਤੇ ਹੋਰ ਡਿਜੀਟਲ ਸਬੂਤਾਂ ਨੇ ਦੋਸ਼ਾਂ ਦੀ ਪੁਸ਼ਟੀ ਕੀਤੀ। ਪੁਲਿਸ ਨੇ ਇਲੈਕਟ੍ਰਾਨਿਕ ਡਿਵਾਈਸਾਂ ਨੂੰ ਜ਼ਬਤ ਕਰ ਲਿਆ ਅਤੇ ਉਨ੍ਹਾਂ ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ।

PAN Card News : ਕੀ ਤੁਸੀਂ 10-ਅੰਕਾਂ ਵਾਲੇ PAN ਨੰਬਰ ਦਾ ਅਰਥ ਸਮਝਦੇ ਹੋ ? ਜਾਣੋ ਚੌਥੇ ਅੱਖਰ ਦਾ ਕੀ ਹੈ ਮਤਲਬ ?

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.