ਨੈਸ਼ਨਲ ਨਿਊਜ਼ : ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਮੁਖੀ ਅਤੇ ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੇ ਪੰਜਾਬ ਦੌਰੇ ਦੌਰਾਨ ਮਨੁੱਖਤਾ ਦੀ ਮਿਸਾਲ ਪੇਸ਼ ਕੀਤੀ। ਅੰਮ੍ਰਿਤਸਰ ਤੋਂ ਜਲੰਧਰ ਜਾਂਦੇ ਸਮੇਂ ਉਨ੍ਹਾਂ ਦੇ ਕਾਫ਼ਲੇ ਨੇ ਸੜਕ ਕਿਨਾਰੇ ਹਾਦਸੇ ਵਿੱਚ ਜ਼ਖ਼ਮੀ ਪਈ ਇੱਕ ਨੌਜਵਾਨ ਲੜਕੀ ਨੂੰ ਦੇਖਿਆ ਤਾਂ ਉਨ੍ਹਾਂ ਨੇ ਤੁਰੰਤ ਗੱਡੀਆਂ ਰੁਕਵਾ ਕੇ ਮਦਦ ਲਈ ਕਦਮ ਚੁੱਕਿਆ।
ਇਹ ਘਟਨਾ ਜਲੰਧਰ ਤੋਂ ਕੁਝ ਕਿਲੋਮੀਟਰ ਪਹਿਲਾਂ ਡੇਰਾ ਸੱਚਖੰਡ ਬੱਲਾਂ ਨੇੜੇ ਵਾਪਰੀ। ਚਿਰਾਗ ਪਾਸਵਾਨ ਖੁਦ ਮੌਕੇ ’ਤੇ ਪਹੁੰਚੇ ਅਤੇ ਆਪਣੇ ਸਟਾਫ਼ ਨੂੰ ਹਦਾਇਤ ਦਿੱਤੀ ਕਿ ਜ਼ਖ਼ਮੀ ਲੜਕੀ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਜਾਵੇ। ਉਨ੍ਹਾਂ ਦੀ ਟੀਮ ਨੇ ਬਿਨਾਂ ਦੇਰੀ ਲੜਕੀ ਨੂੰ ਸਰਕਾਰੀ ਗੱਡੀ ਵਿੱਚ ਬਿਠਾ ਕੇ ਇਲਾਜ ਲਈ ਭੇਜਿਆ।
ਪੰਜਾਬ-ਹਿਮਾਚਲ ਟੋਲ ਵਿਵਾਦ ਹੋਇਆ ਤੇਜ਼, ਰੂਪਨਗਰ ਜ਼ਿਲ੍ਹਾ ਪ੍ਰੀਸ਼ਦ ਨੇ ਵੀ ਟੋਲ ਲਗਾਉਣ ਦਾ ਪਾਸ ਕੀਤਾ ਮਤਾ
ਘਟਨਾ ਦੀ ਵੀਡੀਓ ਮੌਕੇ ’ਤੇ ਮੌਜੂਦ ਲੋਕਾਂ ਨੇ ਰਿਕਾਰਡ ਕਰ ਲਈ, ਜੋ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਗਈ। ਲੋਕਾਂ ਨੇ ਚਿਰਾਗ ਪਾਸਵਾਨ ਦੇ ਇਸ ਕਦਮ ਦੀ ਸ਼ਲਾਘਾ ਕਰਦਿਆਂ ਇਸਨੂੰ ਜ਼ਿੰਮੇਵਾਰ ਜਨ ਪ੍ਰਤੀਨਿਧੀ ਦੀ ਮਿਸਾਲ ਦੱਸਿਆ।
ਪੰਜਾਬ ਦੌਰੇ ਦੌਰਾਨ ਚਿਰਾਗ ਪਾਸਵਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਜਲ੍ਹਿਆਂਵਾਲਾ ਬਾਗ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਪੰਜਾਬ ਨਾਲ ਆਪਣੇ ਖਾਸ ਰਿਸ਼ਤੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਉਨ੍ਹਾਂ ਲਈ ਨਨਕਾ ਹੈ ਅਤੇ ਇੱਥੇ ਉਨ੍ਹਾਂ ਦਾ ਡੂੰਘਾ ਨਾਤਾ ਹੈ।
ਉਨ੍ਹਾਂ ਕਿਹਾ ਕਿ ਲੋਕ ਜਨਸ਼ਕਤੀ ਪਾਰਟੀ ਪੰਜਾਬ ਅਤੇ ਹੋਰ ਰਾਜਾਂ ਵਿੱਚ ਆਪਣਾ ਸੰਗਠਨ ਮਜ਼ਬੂਤ ਕਰਨ ’ਤੇ ਕੰਮ ਕਰ ਰਹੀ ਹੈ। ਚਿਰਾਗ ਪਾਸਵਾਨ ਦੇ ਇਸ ਦੌਰੇ ਨੇ ਜਿੱਥੇ ਉਨ੍ਹਾਂ ਦੀ ਸਿਆਸੀ ਸਰਗਰਮੀ ਦਿਖਾਈ, ਉੱਥੇ ਜ਼ਖ਼ਮੀ ਲੜਕੀ ਦੀ ਮਦਦ ਕਰਕੇ ਮਨੁੱਖਤਾ ਦਾ ਸੰਦੇਸ਼ ਵੀ ਦਿੱਤਾ।
ਅਭਿਜੀਤ ਦੀਪਕੇ ਦੀ ਹਿਰਾਸਤ ਤੋਂ ਬਾਅਦ ਭੜਕਿਆ ਮਾਹੌਲ, CJP ਪ੍ਰਦਰਸ਼ਨਕਾਰੀਆਂ ‘ਤੇ ਪੁਲਿਸ ਐਕਸ਼ਨ

