Last Updated: November 23, 2026

Dainik Savera Times Logo

JALANDHAR : ਸੂਬਾ ਪ੍ਰਧਾਨ ਅਮਨ ਅਰੋੜਾ ਨੇ ਚੁਨੀ ਲਾਲ ਭਗਤ ਦੇ ਦੇਹਾਂਤ ‘ਤੇ ਮਹਿੰਦਰ ਭਗਤ ਨਾਲ ਸਾਂਝਾ ਕੀਤਾ ਦੁੱਖ

12 September 2026 ਅੱਪਡੇਟ ਕੀਤਾ ਗਿਆ

JALANDHAR : ਸੂਬਾ ਪ੍ਰਧਾਨ ਅਮਨ ਅਰੋੜਾ ਨੇ ਚੁਨੀ ਲਾਲ ਭਗਤ ਦੇ ਦੇਹਾਂਤ ‘ਤੇ ਮਹਿੰਦਰ ਭਗਤ ਨਾਲ ਸਾਂਝਾ ਕੀਤਾ ਦੁੱਖ

ਜਲੰਧਰ : ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਅੱਜ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਘਰ ਜਾ ਕੇ ਉਨ੍ਹਾਂ ਦੇ ਪਿਤਾ ਅਤੇ ਸਾਬਕਾ ਕੈਬਨਿਟ ਮੰਤਰੀ ਚੁਨੀ ਲਾਲ ਭਗਤ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ। ਅਰੋੜਾ ਨੇ ਸਵਰਗੀ ਚੁਨੀ ਲਾਲ ਭਗਤ ਨੂੰ ਪੰਜਾਬ ਦੀ ਰਾਜਨੀਤੀ ਦੀ ਇੱਕ ਅਹਿਮ ਸ਼ਖਸੀਅਤ ਦੱਸਿਆ, ਜਿਨ੍ਹਾਂ ਨੇ ਸਖ਼ਤ ਮਿਹਨਤ ਅਤੇ ਇਮਾਨਦਾਰੀ ਨਾਲ ਵੱਡਾ ਨਾਮਣਾ ਖੱਟਿਆ ਸੀ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਮੁਖੀ ਦੇ ਚਲੇ ਜਾਣ ਨਾਲ ਭਗਤ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕਰਦਿਆਂ, ਅਰੋੜਾ ਨੇ ਪ੍ਰਮਾਤਮਾ ਅੱਗੇ ਇਹ ਵੀ ਅਰਦਾਸ ਕੀਤੀ ਕਿ ਉਹ ਪਰਿਵਾਰ ਨੂੰ ਇਸ ਦੁੱਖ ਨੂੰ ਸਹਿਣ ਕਰਨ ਦੀ ਹਿੰਮਤ ਬਖਸ਼ਣ।

ਸਵਰਗੀ ਚੁਨੀ ਲਾਲ ਭਗਤ ਦੇ ਜੀਵਨ ਸਫ਼ਰ ਨੂੰ ਯਾਦ ਕਰਦਿਆਂ ਉਨ੍ਹਾਂ ਦੱਸਿਆ ਕਿ ਵੰਡ ਤੋਂ ਬਾਅਦ ਭਗਤ ਜਲੰਧਰ ਆ ਕੇ ਵੱਸ ਗਏ ਸਨ। ਇਸ ਤੋਂ ਬਾਅਦ ਪਰਿਵਾਰ ਨੇ ਖੇਡਾਂ ਦੇ ਸਮਾਨ ਦੀ ਬਰਾਮਦ (ਐਕਸਪੋਰਟ) ਦਾ ਕਾਰੋਬਾਰ ਸ਼ੁਰੂ ਕੀਤਾ ਅਤੇ ਇਸ ਖੇਤਰ ਵਿੱਚ ਆਪਣੀ ਵੱਖਰੀ ਪਛਾਣ ਬਣਾਈ। ਬਾਅਦ ਵਿੱਚ, ਉਹ ਸਰਗਰਮ ਰਾਜਨੀਤੀ ਵਿੱਚ ਆਏ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਵਜੋਂ ਸੇਵਾ ਨਿਭਾਉਣ ਦੇ ਨਾਲ-ਨਾਲ ਮੰਤਰੀ ਬਣ ਕੇ ਕਈ ਅਹਿਮ ਵਿਭਾਗਾਂ ਦੀ ਜ਼ਿੰਮੇਵਾਰੀ ਵੀ ਸੰਭਾਲੀ। ਚੁਨੀ ਲਾਲ ਭਗਤ ਦੇ ਪੁੱਤਰ, ਮਹਿੰਦਰ ਭਗਤ, ਇਸ ਸਮੇਂ ਕੈਬਨਿਟ ਮੰਤਰੀ ਵਜੋਂ ਜਲੰਧਰ ਦੇ ਲੋਕਾਂ ਦੀ ਸੇਵਾ ਕਰ ਰਹੇ ਹਨ। ਅਰੋੜਾ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਇਸ ਔਖੇ ਸਮੇਂ ਵਿੱਚ ਮਹਿੰਦਰ ਭਗਤ ਅਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.