Site icon Dainik Savera Punjab

CJP ਅੰਦੋਲਨ ਦਰਮਿਆਨ JP ਨੱਢਾ ਨਾਲ ਵਫ਼ਦ ਦੀ ਮੁਲਾਕਾਤ, ਪ੍ਰੀਖਿਆ ਸੁਧਾਰਾਂ ਸਬੰਧੀ ਮੰਗ ਪੱਤਰ ਸੌਂਪਿਆ

CJP delegation meets JP Nadda amid agitation, submits memorandum on exam reforms

ਨੈਸ਼ਨਲ ਨਿਊਜ਼ : ਪ੍ਰੀਖਿਆ ਬੇਨਿਯਮੀਆਂ ਅਤੇ ਸਿੱਖਿਆ ਪ੍ਰਣਾਲੀ ਵਿੱਚ ਸੁਧਾਰਾਂ ਦੀ ਮੰਗ ਨੂੰ ਲੈ ਕੇ ਚੱਲ ਰਹੇ ਅੰਦੋਲਨ ਦਰਮਿਆਨ ਕੇਂਦਰੀ ਸਿਹਤ ਮੰਤਰੀ ਜੇਪੀ ਨੱਢਾ ਨੇ ਸੋਮਵਾਰ ਨੂੰ ਕਾਕਰੋਚ ਜਨਤਾ ਪਾਰਟੀ (CJP) ਦੇ ਵਫ਼ਦ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਨੂੰ ਸਰਕਾਰ ਅਤੇ ਅੰਦੋਲਨਕਾਰੀਆਂ ਵਿਚਾਲੇ ਗੱਲਬਾਤ ਦੀ ਸ਼ੁਰੂਆਤ ਵਜੋਂ ਦੇਖਿਆ ਜਾ ਰਿਹਾ ਹੈ।

CJP ਦੇ ਬੁਲਾਰੇ ਸੌਰਵ ਦਾਸ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਦੱਸਿਆ ਕਿ ਉਹ ਅਤੇ ਆਸ਼ੂਤੋਸ਼ ਰਾਂਕਾ ਨੇ ਦੋ ਘੰਟਿਆਂ ਤੋਂ ਵੱਧ ਇੰਤਜ਼ਾਰ ਤੋਂ ਬਾਅਦ ਜੇਪੀ ਨੱਢਾ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਕਰੀਬ 10 ਮਿੰਟ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਪਣੀਆਂ ਮੰਗਾਂ ਨਾਲ ਸਬੰਧਤ ਇੱਕ ਲਿਖਤੀ ਪੱਤਰ ਵੀ ਸੌਂਪਿਆ।

ਸੌਰਵ ਦਾਸ ਦੇ ਅਨੁਸਾਰ, ਜੇਪੀ ਨੱਢਾ ਨੇ ਭਰੋਸਾ ਦਿੱਤਾ ਕਿ ਉਹ ਇਨ੍ਹਾਂ ਮੰਗਾਂ ‘ਤੇ ਅੰਦਰੂਨੀ ਪੱਧਰ ‘ਤੇ ਚਰਚਾ ਕਰਨਗੇ। ਹਾਲਾਂਕਿ ਇਸ ਸਬੰਧੀ ਕੋਈ ਅਧਿਕਾਰਕ ਫ਼ੈਸਲਾ ਜਾਂ ਐਲਾਨ ਅਜੇ ਸਾਹਮਣੇ ਨਹੀਂ ਆਇਆ।

ਪੰਜਾਬ ਯੂਨੀਵਰਸਿਟੀ ਵਿੱਚ RSS ਪ੍ਰੋਗਰਾਮ ਨੂੰ ਲੈ ਕੇ ਹੰਗਾਮਾ, ਵਿਰੋਧ ਕਰ ਰਹੇ ਵਿਦਿਆਰਥੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ

ਜ਼ਿਕਰਯੋਗ ਹੈ ਕਿ ਦਿੱਲੀ ਦੇ ਜੰਤਰ-ਮੰਤਰ ‘ਤੇ CJP ਵੱਲੋਂ ਪ੍ਰੀਖਿਆ ਬੇਨਿਯਮੀਆਂ, ਸਿੱਖਿਆ ਸੁਧਾਰਾਂ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਇਸੇ ਪ੍ਰਸੰਗ ਵਿੱਚ ਕੇਂਦਰ ਸਰਕਾਰ ਨੇ ਗੱਲਬਾਤ ਲਈ ਸੰਪਰਕ ਕੀਤਾ ਸੀ।

ਮੁਲਾਕਾਤ ਤੋਂ ਪਹਿਲਾਂ ਵੀ ਸੌਰਵ ਦਾਸ ਨੇ ਕਿਹਾ ਸੀ ਕਿ ਸੰਗਠਨ ਦੀਆਂ ਮੰਗਾਂ ਸਪੱਸ਼ਟ ਹਨ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਇਸ ਅੰਦੋਲਨ ਨਾਲ ਜੁੜੇ ਹੋਏ ਹਨ। ਹੁਣ ਨਜ਼ਰ ਇਸ ਗੱਲ ‘ਤੇ ਟਿਕੀ ਹੈ ਕਿ ਸਰਕਾਰ ਅੰਦੋਲਨਕਾਰੀਆਂ ਦੀਆਂ ਮੰਗਾਂ ‘ਤੇ ਕੀ ਰੁਖ ਅਪਣਾਉਂਦੀ ਹੈ ਅਤੇ ਕੀ ਇਹ ਗੱਲਬਾਤ ਕਿਸੇ ਠੋਸ ਨਤੀਜੇ ਤੱਕ ਪਹੁੰਚਦੀ ਹੈ।

CJP ਪ੍ਰਦਰਸ਼ਨ ਵਿਚਕਾਰ ਸਿਆਸੀ ਹਲਚਲ, ਧਰਮਿੰਦਰ ਪ੍ਰਧਾਨ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ

Exit mobile version