Site icon Dainik Savera Punjab

ਬਾਲਾਘਾਟ ਹੋਸਟਲ ‘ਚ ਅੱਠਵੀਂ ਜਮਾਤ ਦੀ ਵਿਦਿਆਰਥਣ ਨੇ ਦਿੱਤਾ ਬੱਚੀ ਨੂੰ ਜਨਮ

class-8-student-gives-birth-at-balaghat-hostel

class-8-student-gives-birth-at-balaghat-hostel

ਨੈਸ਼ਨਲ ਡੈਸਕ: ਮੱਧ ਪ੍ਰਦੇਸ਼ ਦੇ ਬਾਲਾਘਾਟ ਜ਼ਿਲ੍ਹੇ ਤੋਂ ਇੱਕ ਚੌਕਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਸਰਕਾਰੀ ਹੋਸਟਲ ਵਿੱਚ ਰਹਿ ਰਹੀ ਅੱਠਵੀਂ ਜਮਾਤ ਦੀ ਵਿਦਿਆਰਥਣ ਨੇ ਇੱਕ ਬੱਚੀ ਨੂੰ ਜਨਮ ਦਿੱਤਾ। ਇਹ ਘਟਨਾ ਸਾਹਮਣੇ ਆਉਣ ਤੋਂ ਬਾਅਦ ਹੋਸਟਲ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ।

ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਆਖਰੀ ਟੀ20 ਅੱਜ ਮਾਨ-ਸਨਮਾਨ ਦੀ ਹੋਵੇਗੀ ਟਕਰ

ਜਾਣਕਾਰੀ ਮੁਤਾਬਕ ਨਾਬਾਲਿਗ ਲੜਕੀ ਸਰਕਾਰੀ ਹੋਸਟਲ ਵਿੱਚ ਰਹਿ ਰਹੀ ਸੀ ਅਤੇ ਉਸ ਦੀ ਗਰਭਵਤੀ ਹੋਣ ਦੀ ਜਾਣਕਾਰੀ ਕਿਸੇ ਨੂੰ ਵੀ ਨਹੀਂ ਸੀ। ਜਦੋਂ ਉਸ ਨੇ ਬੱਚੀ ਨੂੰ ਜਨਮ ਦਿੱਤਾ ਤਾਂ ਇਹ ਮਾਮਲਾ ਸਾਹਮਣੇ ਆਇਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਹੋਸਟਲ ਦੇ ਇੰਚਾਰਜ ਨੂੰ ਤੁਰੰਤ ਪ੍ਰਭਾਵ ਨਾਲ ਨਿਲੰਬਿਤ ਕਰ ਦਿੱਤਾ ਗਿਆ ਹੈ।

ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਲੜਕੀ ਗਰਭਵਤੀ ਕਿਵੇਂ ਹੋਈ ਅਤੇ ਇਸ ਪਿੱਛੇ ਕੌਣ ਜ਼ਿੰਮੇਵਾਰ ਹੈ। ਪੁਲਿਸ ਨੇ ਵੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਲੜਕੀ ਦੇ ਬਿਆਨ ਦੇ ਆਧਾਰ ‘ਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

ਰਾਣੀ ਮੁਖਰਜੀ ਨੇ ਦਿੱਲੀ ਪੁਲਿਸ ਨਾਲ ਮਿਲ ਕੇ ਚਲਾਈ ਨਵੀਂ ਜਾਗਰੂਕਤਾ ਮੁਹਿੰਮ ਜਾਣੋਂ ਆਖ਼ਿਰ ਕੀ!

ਇਹ ਮਾਮਲਾ ਨਾ ਸਿਰਫ਼ ਹੋਸਟਲ ਪ੍ਰਬੰਧਨ ਦੀ ਲਾਪਰਵਾਹੀ ਨੂੰ ਉਜਾਗਰ ਕਰਦਾ ਹੈ ਸਗੋਂ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਉਠ ਰਹੇ ਸਵਾਲਾਂ ਨੂੰ ਵੀ ਹੋਰ ਗੰਭੀਰ ਬਣਾਉਂਦਾ ਹੈ।

class-8-student-gives-birth-at-balaghat-hostel
Exit mobile version