PUNJAB BREAKING : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਿੱਲੀ ਦੌਰੇ ‘ਤੇ ਹਨ। ਇਸ ਦੌਰੇ ਦੌਰਾਨ ਉਨ੍ਹਾਂ ਦਾ ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਮੁਲਾਕਾਤ ਕਰਨ ਦਾ ਪ੍ਰੋਗਰਾਮ ਹੈ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਦੁਪਹਿਰ 1:00 ਵਜੇ ਦਿੱਲੀ ਵਿੱਚ ਹੋਵੇਗੀ। ਇਸ ਤੋਂ ਬਾਅਦ, ਦੁਪਹਿਰ 3:00 ਵਜੇ, ਮੁੱਖ ਮੰਤਰੀ ਮਾਨ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਵੀ ਮੁਲਾਕਾਤ ਕਰਨਗੇ। ਉਹ ਪੰਜਾਬ ਨਾਲ ਸਬੰਧਤ ਕਈ ਮੁੱਖ ਮੁੱਦਿਆਂ ‘ਤੇ ਚਰਚਾ ਕਰਨਗੇ।
ਅੱਜ ਦਿੱਲੀ ਵਿਖੇ ਸੜਕ ਅਤੇ ਟਰਾਂਸਪੋਰਟ ਮੰਤਰੀ ਸ੍ਹੀ ਨਿਤਿਨ ਗਡਕਰੀ ..ਖ਼ੁਰਾਕ ਸਪਲਾਈ ਮੰਤਰੀ ਸ਼੍ਰੀ ਪ੍ਹਲਾਦ ਜੋਸ਼ੀ ਅਤੇ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਚੌਹਾਨ ਜੀ ਨੂੰ ਮਿਲਕੇ ਪੰਜਾਬ ਦੀਆਂ ਜਾਇਜ਼ ਮੰਗਾਂ ਸੰਬੰਧੀ ਕੇਂਦਰ ਸਰਕਾਰ ਨਾਲ ਗੱਲਬਾਤ ਕੀਤੀ ਜਾਵੇਗੀ..
— Bhagwant Mann (@BhagwantMann) May 13, 2026

