ਪੰਜਾਬ ਡੈਸਕ: ਇਸ ਸਮੇਂ ਵੱਡੀ ਖਬਰ ਲਸਾਹਮਣੇ ਆ ਰਹੀ ਹੈ ਜਿੱਥੇ ਸੂਬਾ ਸਰਕਾਰ ਨੇ ਇੱਕ ਵੱਡੇ ਵਿੱਤੀ ਘੁਟਾਲੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਇਸ ਵਾਰ ਇਹ ਮਾਮਲਾ ਪੰਜਾਬ ਰਾਜ ਉਦਯੋਗਿਕ ਅਤੇ ਨਿਰਯਾਤ ਨਿਗਮ (ਪਨਸਪ) ਨਾਲ ਜੁੜਿਆ ਹੈ, ਜਿੱਥੇ ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਕਰੋੜਾਂ ਰੁਪਏ ਦੇ ਕਿਰਾਏ ਘੁਟਾਲੇ ਦਾ ਪਰਦਾਫਾਸ਼ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਰੁਖ਼ ਅਪਣਾਇਆ ਹੈ ਅਤੇ ਤੁਰੰਤ ਕਾਰਵਾਈ ਕੀਤੀ ਹੈ। ਉਨ੍ਹਾਂ ਨੇ ਇਸ ਘੁਟਾਲੇ ਵਿੱਚ ਸ਼ਾਮਲ ਪਾਏ ਗਏ ਪਨਸਪ ਦੇ ਪੰਜ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।

ਕੀ ਸੀ ਪੂਰਾ ਮਾਮਲਾ
ਮਿਲੀ ਜਾਣਕਾਰੀ ਦੇ ਅਨੁਸਾਰ, ਇਸ ਘੁਟਾਲੇ ਵਿੱਚ ਗੋਦਾਮ ਦੇ ਕਿਰਾਏ ਦਾ ਮਾਮਲਾ ਸ਼ਾਮਲ ਸੀ। ਅਧਿਕਾਰੀਆਂ ਨੇ ਦਸਤਾਵੇਜ਼ਾਂ ਵਿੱਚ ਹੇਰਾਫੇਰੀ ਕੀਤੀ ਅਤੇ ਇੱਕ ਸਾਲ ਵਿੱਚ ਤਿੰਨ ਵਾਰ ਇੱਕੋ ਗੋਦਾਮ ਲਈ ਵੱਖਰੇ ਬਿੱਲ ਪੇਸ਼ ਕੀਤੇ। ਇਹ ਜਾਅਲੀ ਬਿੱਲ ਵਿਭਾਗ ਨੂੰ ਜਮ੍ਹਾਂ ਕਰਵਾਏ ਗਏ ਸਨ ਅਤੇ ਭੁਗਤਾਨ ਪ੍ਰਾਪਤ ਹੋਇਆ ਸੀ। ਇਸ ਪ੍ਰਕਿਰਿਆ ਦੇ ਨਤੀਜੇ ਵਜੋਂ ਕਰੋੜਾਂ ਰੁਪਏ ਦਾ ਘੁਟਾਲਾ ਹੋਇਆ। ਜਿਸ ਦੇ ਤਹਿਤ ਮਾਨ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ।






