ਪੰਜਾਬ ਡੈਸਕ: ਹੁਣ ਤੱਕ ਕਿਸੇ ਭਰੋਸੇਯੋਗ ਮੀਡੀਆ ਸਰੋਤ ਵੱਲੋਂ ਇਹ ਪੁਸ਼ਟੀ ਨਹੀਂ ਹੋਈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਦੌਰਾਨ ਸਬੂਤਾਂ ਨਾਲ ਭਰਿਆ ਕਾਲਾ ਬੈਗ ਲੈ ਕੇ ਗਏ ਸਨ।
ਤਾਜ਼ਾ ਜਾਣਕਾਰੀ ਅਨੁਸਾਰ:
ਹਾਲਾਂਕਿ ਉਨ੍ਹਾਂ ਵੱਲੋਂ ਸਬੂਤ ਪੇਸ਼ ਕਰਨ ਦੀ ਗੱਲ ਕੀਤੀ ਗਈ ਸੀ, ਪਰ ਕਾਲੇ ਬੈਗ ਦੀ ਉਪਸਥਿਤੀ ਜਾਂ ਕਿਸੇ ਵਿਸ਼ੇਸ਼ ਦਸਤਾਵੇਜ਼ੀ ਬੈਗ ਦੀ ਮੌਜੂਦਗੀ ਬਾਰੇ ਕੋਈ ਸਪਸ਼ਟ ਜਾਂ ਪ੍ਰਮਾਣਿਤ ਜਾਣਕਾਰੀ ਉਪਲਬਧ ਨਹੀਂ ਹੈ।

ਭਗਵੰਤ ਮਾਨ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੀ ਪੁਸ਼ਟੀ ਕੀਤੀ ਸੀ ਅਤੇ ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਉਹ ਨੰਗੇ ਪੈਰ ਪਹੁੰਚਣਗੇ ਅਤੇ ਪੂਰੇ ਆਦਰ ਸਹਿਤ ਆਪਣਾ ਸਪਸ਼ਟੀਕਰਨ ਪੇਸ਼ ਕਰਨਗੇ।
ਉਨ੍ਹਾਂ ਨੇ ਸਿੱਧਾ ਪ੍ਰਸਾਰਣ (live telecast) ਦੀ ਮੰਗ ਵੀ ਕੀਤੀ ਸੀ ਤਾਂ ਜੋ ਪੰਥਕ ਸੰਸਥਾ ਅੱਗੇ ਉਹ ਜੋ ਵੀ ਸਪਸ਼ਟੀਕਰਨ ਦੇਣ ਉਹ ਪਾਰਦਰਸ਼ੀ ਢੰਗ ਨਾਲ ਸੰਗਤ ਤੱਕ ਪਹੁੰਚ ਸਕੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਨੂੰ ਲੈ ਕੇ ਚੱਲ ਰਹੀ ਅਣਿਸ਼ਚਿਤਤਾ ਹੁਣ ਖ਼ਤਮ ਹੋ ਗਈ ਹੈ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਮਾਨ ਹੁਣ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋਣਗੇ। ਪਹਿਲਾਂ ਇਹ ਅਟਕਲਾਂ ਲਾਈਆਂ ਜਾ ਰਹੀਆਂ ਸਨ ਕਿ ਉਹ ਸਵੇਰੇ 10 ਵਜੇ ਜਾਂ ਸ਼ਾਮ 4 ਵਜੇ ਪਹੁੰਚ ਸਕਦੇ ਹਨ ਪਰ ਹੁਣ ਸਮਾਂ ਸਾਫ਼ ਹੋ ਗਿਆ ਹੈ।
ਪੇਸ਼ੀ ਤੋਂ ਪਹਿਲਾਂ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਗੇ। ਭਗਵੰਤ ਮਾਨ ਪੰਥਕ ਕਚਿਹਰੀ ਵਿੱਚ ਇੱਕ ਆਮ ਸਿੱਖ ਵਜੋਂ ਨੰਗੇ ਪੈਰ ਪਹੁੰਚ ਕੇ ਆਪਣਾ ਸਪਸ਼ਟੀਕਰਨ ਪੇਸ਼ ਕਰਨਗੇ। ਉਨ੍ਹਾਂ ਵੱਲੋਂ ਇਹ ਵੀ ਬੇਨਤੀ ਕੀਤੀ ਗਈ ਹੈ ਕਿ ਪੂਰੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇ ਤਾਂ ਜੋ ਸੰਗਤ ਤੱਕ ਹਰ ਗੱਲ ਪਾਰਦਰਸ਼ੀ ਢੰਗ ਨਾਲ ਪਹੁੰਚ ਸਕੇ।
ਫਿਰੋਜ਼ਪੁਰ ‘ਚ ਨਸ਼ਾ ਤਸਕਰੀ ਦਾ ਵੱਡਾ ਪਰਦਾਫਾਸ਼ 4 ਕਿਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ
ਇਹ ਪੂਰਾ ਮਾਮਲਾ ਗੋਲਕ ਨਾਲ ਜੁੜੇ ਇੱਕ ਵਿਵਾਦਤ ਬਿਆਨ ਤੋਂ ਸ਼ੁਰੂ ਹੋਇਆ ਸੀ।

ਪੰਜਾਬੀ ਗਾਇਕ ਜਸਬੀਰ ਜੱਸੀ ਵੱਲੋਂ ਸ਼ਬਦ ਗਾਉਣ ਤੋਂ ਬਾਅਦ ਜੱਥੇਦਾਰ ਵੱਲੋਂ ਇਤਰਾਜ਼ ਜਤਾਇਆ ਗਿਆ ਸੀ ਕਿ ਜੱਸੀ ਪੂਰਨ ਸਿੱਖ ਨਹੀਂ ਹਨ ਇਸ ਲਈ ਉਹ ਸ਼ਬਦ ਨਹੀਂ ਗਾ ਸਕਦੇ। ਇਸ ਉੱਤੇ ਮੁੱਖ ਮੰਤਰੀ ਮਾਨ ਨੇ ਟਿੱਪਣੀ ਕਰਦਿਆਂ ਕਿਹਾ ਸੀ ਕਿ ਜੇਕਰ ਅਜਿਹਾ ਹੈ ਤਾਂ ਪਤਿਤ ਸਿੱਖਾਂ ਨੂੰ ਮੱਥਾ ਟੇਕਣ ਜਾਂ ਗੋਲਕ ਵਿੱਚ ਦਾਨ ਪਾਉਣ ਤੋਂ ਵੀ ਰੋਕ ਲਗਾ ਦਿਓ।
ਇਹ ਮੂਲੀ ਨਹੀਂ ਮਾਮੂਲੀ — ਸਾਸਾਰਾਮ ਤੇ ਬੀਕਾਨੇਰ ਦੀਆਂ ਮੂਲੀਆਂ ਨੇ ਸੋਸ਼ਲ ਮੀਡੀਆ ‘ਤੇ ਲੁੱਟੀ ਵਾਹਵਾਹੀ
ਮੁੱਖ ਮੰਤਰੀ ਦੇ ਇਸ ਬਿਆਨ ਤੋਂ ਬਾਅਦ ਜੱਥੇਦਾਰ ਵੱਲੋਂ ਨਰਾਜ਼ਗੀ ਜਤਾਈ ਗਈ ਸੀ ਅਤੇ ਉਨ੍ਹਾਂ ਨੇ ਕਿਹਾ ਸੀ ਕਿ ਗੋਲਕ ਅਤੇ ਦਸਵੰਧ ਬਾਰੇ ਕੀਤੀਆਂ ਟਿੱਪਣੀਆਂ ਅਣਉਚਿਤ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਬਰਗਾੜੀ ਅਤੇ ਮੌੜ ਬੇਅਦਬੀ ਮਾਮਲਿਆਂ ਵਿੱਚ ਕਾਰਵਾਈ ਨਾ ਹੋਣ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਵੀ ਨਾਰਾਜ਼ਗੀ ਪ੍ਰਗਟ ਕੀਤੀ।
ਸੂਤਰਾਂ ਅਨੁਸਾਰ ਭਗਵੰਤ ਮਾਨ ਨੇ ਹਾਲ ਹੀ ਵਿੱਚ SGPC ਅਤੇ ਅਕਾਲੀ ਦਲ ਉੱਤੇ ਇਲਜ਼ਾਮ ਲਾਇਆ ਸੀ ਕਿ ਇਹ ਸੰਸਥਾਵਾਂ ਆਪਣੇ ਗਲਤ ਕੰਮਾਂ ਨੂੰ ਛੁਪਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਢਾਲ ਵਜੋਂ ਵਰਤ ਰਹੀਆਂ ਹਨ। ਇਨ੍ਹਾਂ ਸਾਰੀਆਂ ਗੰਭੀਰ ਗੱਲਾਂ ਕਾਰਨ ਸੰਗਤ ਵਿੱਚ ਵੀ ਨਾਰਾਜ਼ਗੀ ਦਾ ਮਾਹੌਲ ਬਣਿਆ ਹੋਇਆ ਹੈ।
