
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਤੋਂ 10 ਦਿਨਾਂ ਦੇ ਸਰਕਾਰੀ ਦੌਰੇ ‘ਤੇ ਜਾਪਾਨ ਲਈ ਰਵਾਨਾ ਹੋਣਗੇ। ਇਸ ਦੌਰੇ ਦਾ ਮੁੱਖ ਉਦੇਸ਼ ਪੰਜਾਬ ਵਿੱਚ ਉਦਯੋਗਿਕ ਨਿਵੇਸ਼ ਨੂੰ ਉਤਸ਼ਾਹਿਤ ਕਰਨਾ ਅਤੇ ਸੂਬੇ ਦੇ ਉਦਯੋਗਾਂ ਲਈ ਨਵੀਂ ਤਕਨਾਲੋਜੀ ਲਿਆਉਣਾ ਹੈ। ਇਸ ਦੌਰੇ ਦਾ ਮੁੱਖ ਉਦੇਸ਼ ਹੈ ਕਿ ਮੁੱਖ ਮੰਤਰੀ ਮਾਨ ਜਾਪਾਨੀ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਹੋਣ ਵਾਲੇ ਇੰਡਸਟਰੀਅਲ ਸਮਿਟ ਲਈ ਸੱਦਾ ਦੇਣਗੇ। ਉਹ ਜਾਪਾਨ ਦੀਆਂ ਸਿਖਰਲੀਆਂ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਰਸਮੀ ਸੱਦਾ ਦੇਣਗੇ।
Election Commission of India : BLOs, AEROs ਤੇ ਸੁਪਰਵਾਈਜ਼ਰਾਂ ਦੇ ਮਾਣਭੱਤੇ ‘ਚ ਵਾਧਾ ਕਰਨ ਦਾ ਐਲਾਨ
ਇਸ ਦੌਰਾਨ ਪੰਜਾਬ ਵਿੱਚ ਉਦਯੋਗਾਂ ਦੇ ਵਿਸਥਾਰ ਅਤੇ ਨਵੀਂ ਤਕਨੀਕ (New Technology) ਲਿਆਉਣ ਦੇ ਮੁੱਦਿਆਂ ‘ਤੇ ਵੀ ਜਾਪਾਨੀ ਕਾਰੋਬਾਰੀਆਂ ਨਾਲ ਵਿਸਥਾਰਪੂਰਵਕ ਗੱਲਬਾਤ ਹੋਵੇਗੀ। ਇਹ ਦੌਰਾ ਪੰਜਾਬ ਅਤੇ ਜਾਪਾਨ ਵਿਚਕਾਰ ਆਰਥਿਕ ਤੇ ਤਕਨੀਕੀ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਇੱਕ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
BREAKING : ਸ਼੍ਰੋਮਣੀ ਅਕਾਲੀ ਦਲ ਨੇ ਕੰਚਨਪ੍ਰੀਤ ਨੂੰ ਐਲਾਨਿਆ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ
