Site icon Dainik Savera Punjab

CM Mann in Netherland : ਆਰਥਿਕ ਸਬੰਧਾਂ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ CM Mann ਅੱਜ ਕਰਨਗੇ ਖ਼ਾਸ ਮੀਟਿੰਗ

CM Bhagwant Mann on Bengaluru visit, will stay in private care center for a week

CM Bhagwant Mann on Bengaluru visit, will stay in private care center for a week

CM Mann in Netherland : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨੀਦਰਲੈਂਡ ਦੌਰੇ ਦਾ ਅੱਜ ਤੀਜਾ ਦਿਨ ਹੈ। ਸੂਬੇ ਵਿੱਚ ਨਿਵੇਸ਼ ਲਿਆਉਣ ਅਤੇ ਆਰਥਿਕ ਸਬੰਧਾਂ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਮੁੱਖ ਮੰਤਰੀ ਅੱਜ ਕਈ ਮਹੱਤਵਪੂਰਨ ਗਤੀਵਿਧੀਆਂ ਵਿੱਚ ਹਿੱਸਾ ਲੈਣਗੇ। ਪੰਜਾਬ ਅਤੇ ਨੀਦਰਲੈਂਡ ਵਿਚਾਲੇ ਵਪਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਅੱਜ ‘ਨੀਦਰਲੈਂਡ ਇੰਡੀਆ ਚੈਂਬਰ ਆਫ ਕਾਮਰਸ ਐਂਡ ਟ੍ਰੇਡ’ (NICCT) ਦੇ ਅਹੁਦੇਦਾਰਾਂ ਨਾਲ ਵਿਸ਼ੇਸ਼ ਮੀਟਿੰਗ ਕਰਨਗੇ।

Canada : ਬੈਗ ‘ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ‘ਚ ਕੈਨੇਡਾ ‘ਚ ਪੰਜਾਬੀ ਟੀਵੀ ਹੋਸਟ ਨੂੰ 5.5 ਸਾਲ ਦੀ ਕੈਦ ਦੀ ਸਜ਼ਾ

ਇਸ ਮੀਟਿੰਗ ਦੌਰਾਨ ਪੰਜਾਬ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਅਤੇ ਖੇਤੀਬਾੜੀ, ਤਕਨਾਲੋਜੀ ਤੇ ਉਦਯੋਗਿਕ ਖੇਤਰ ਵਿੱਚ ਆਪਸੀ ਸਹਿਯੋਗ ਵਧਾਉਣ ‘ਤੇ ਜ਼ੋਰ ਦਿੱਤਾ ਜਾਵੇਗਾ। ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਵੱਖ-ਵੱਖ ਪ੍ਰਮੁੱਖ ਉਦਯੋਗਿਕ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਵੀ ਮੁਲਾਕਾਤ ਕਰਨਗੇ। ਇਨ੍ਹਾਂ ਬੈਠਕਾਂ ਦਾ ਮੁੱਖ ਉਦੇਸ਼ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਾ ਅਤੇ ਸੂਬੇ ਵਿੱਚ ਅਤਿ-ਆਧੁਨਿਕ ਤਕਨੀਕਾਂ ਨੂੰ ਲਿਆਉਣਾ ਹੈ।

CM Bhagwant Mann on Bengaluru visit, will stay in private care center for a week
Exit mobile version