Last Updated: November 6, 2026

Dainik Savera Times Logo

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ: ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸੱਦਾ ਦਿੱਤਾ

27 October 2025 ਅੱਪਡੇਟ ਕੀਤਾ ਗਿਆ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ: ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸੱਦਾ ਦਿੱਤਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ, ਜੋ ਕਿ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਆਯੋਜਿਤ ਕੀਤਾ ਜਾਵੇਗਾ।

ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਰਾਸ਼ਟਰਪਤੀ ਨੂੰ ਇਸ ਸਮਾਰੋਹ ਨਾਲ ਸਬੰਧਤ ਸਾਰੀਆਂ ਤਿਆਰੀਆਂ ਅਤੇ ਪ੍ਰੋਗਰਾਮਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮਾਂ ਲਈ ਪੂਰੀਆਂ ਤਿਆਰੀਆਂ ਕਰ ਰਹੀ ਹੈ।

READ ALSO : ਯੋਗਰਾਜ ਸਿੰਘ ਦਾ ਵੱਡਾ ਬਿਆਨ: ਲੋਕਾਂ ਨੂੰ ਸ਼ਾਸ਼ਤਰ ਵਿੱਦਿਆ ਸਿੱਖਣ ਅਤੇ ਗੁਰਬਾਣੀ ਦਾ ਪਾਠ ਕਰਨ ਦੀ ਕੀਤੀ ਅਪੀਲ

ਮੁੱਖ ਮੰਤਰੀ ਨੇ ਕਿਹਾ, “ਰਾਸ਼ਟਰਪਤੀ ਦ੍ਰੋਪਦੀ ਮੁਰਮੂ ਪਹਿਲਾਂ ਵੀ ਦਰਬਾਰ ਸਾਹਿਬ ਆ ਚੁੱਕੇ ਹਨ, ਅਤੇ ਸਾਨੂੰ ਵਿਸ਼ਵਾਸ ਹੈ ਕਿ ਉਹ ਜ਼ਰੂਰ ਸ੍ਰੀ ਅਨੰਦਪੁਰ ਸਾਹਿਬ ਵੀ ਆਉਣਗੇ।”

ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸਮਾਂ ਮੰਗਿਆ ਹੈ ਤਾਂ ਜੋ ਉਨ੍ਹਾਂ ਨੂੰ ਇਸ ਇਤਿਹਾਸਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਰਸਮੀ ਤੌਰ ‘ਤੇ ਸੱਦਾ ਦਿੱਤਾ ਜਾ ਸਕੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਮੌਕੇ ਲਈ ਕਈ ਦੇਸ਼ਾਂ ਦੇ ਰਾਜਦੂਤਾਂ, ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਰਾਜਪਾਲਾਂ ਨੂੰ ਸੱਦਾ ਪੱਤਰ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਸਮਾਗਮ ਸਿਰਫ਼ ਪੰਜਾਬ ਲਈ ਹੀ ਨਹੀਂ ਸਗੋਂ ਪੂਰੇ ਦੇਸ਼ ਲਈ ਅਧਿਆਤਮਿਕ ਏਕਤਾ ਅਤੇ ਕੁਰਬਾਨੀ ਦੀ ਭਾਵਨਾ ਨੂੰ ਸਮਰਪਿਤ ਹੋਵੇਗਾ।

VD : Pune ‘ਚ ਚਲਦੀ ਕਾਰ ਨੂੰ ਲੱਗੀ ਭਿਆਨਕ ਅੱਗ, ਬੁਲਾਣੀ ਪਈ ਫਾਇਰ ਬ੍ਰਿਗੇਡ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.