Site icon Dainik Savera Punjab

ਲਾਲਜੀਤ ਭੁੱਲਰ ਦੀ ਗਿਰਫ਼ਤਾਰੀ ਤੋਂ ਬਾਅਦ CM ਮਾਨ ਦਾ ਸਖ਼ਤ ਰੁੱਖ

ਪੰਜਾਬ ਡੈਸਕ (ਦੈਨਿਕ ਸਵੇਰਾ): ਪੰਜਾਬ ਦੀ ਸਿਆਸਤ ਵਿੱਚ ਤਣਾਅ ਉਸ ਵੇਲੇ ਵਧ ਗਿਆ ਜਦੋਂ ਸਾਬਕਾ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਇਹ ਕਾਰਵਾਈ ਅੰਮ੍ਰਿਤਸਰ ਵਿੱਚ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਡਿਸਟ੍ਰਿਕਟ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਕਥਿਤ ਖੁਦਕੁਸ਼ੀ ਮਾਮਲੇ ਦੇ ਤਹਿਤ ਕੀਤੀ ਗਈ ਹੈ। ਗ੍ਰਿਫ਼ਤਾਰੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਸਪੱਸ਼ਟ ਕੀਤਾ ਕਿ ਸਰਕਾਰ ਇਸ ਮਾਮਲੇ ‘ਤੇ ਕੜਾ ਰਵੱਈਆ ਅਪਣਾ ਰਹੀ ਹੈ।

 

ਪੂਰਾ ਪੰਜਾਬ ਮੇਰੇ ਲਈ ਇੱਕ ਹੀ ਪਰਿਵਾਰ ਹੈ। ਰਾਜ ਵਿੱਚ ਜੇ ਕੋਈ ਵੀ ਕਾਨੂੰਨ ਦੀ ਉਲੰਘਣਾ ਕਰੇਗਾ, ਤਾਂ ਉਸ ‘ਤੇ ਬਿਨਾ ਕਿਸੇ ਪੱਖਪਾਤ ਦੇ ਸਖ਼ਤ ਕਾਰਵਾਈ ਹੋਵੇਗੀ—ਚਾਹੇ ਉਹ ਕਿਸੇ ਅਹੁਦੇ ‘ਤੇ ਹੋਵੇ, ਮੇਰਾ ਜਾਣਕਾਰ ਹੋਵੇ ਜਾਂ ਰਸੂਖ ਵਾਲਾ। ਸਾਡੀ ਪਾਰਟੀ ਕਿਸੇ ਦੀ ਪੱਖਦਾਰੀ ਨਹੀਂ ਕਰਦੀ ਅਤੇ ਨਾ ਹੀ ਕੈਸ਼ ਜਾਂ ਸਿਫ਼ਾਰਸ਼ ਨੂੰ ਮੰਨਤਾ ਦਿੰਦੀ ਹੈ।

 

ਮਾਮਲਾ ਗੰਭੀਰ ਹੋਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਹੀ ਲਾਲਜੀਤ ਭੁੱਲਰ ਤੋਂ ਅਸਤੀਫ਼ਾ ਲੈ ਲਿਆ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਜਾਂਚ ਪੂਰੀ ਤਰ੍ਹਾਂ ਨਿਰਪੱਖ ਰਹੇ, ਇਸ ਲਈ ਇਹ ਕਦਮ ਜ਼ਰੂਰੀ ਸੀ।

cm-mann-tough-stance-after-laljit-bhullar-arrest

Exit mobile version