Site icon Dainik Savera Punjab

CM Mann ਦਾ ਵੱਡਾ ਬਿਆਨ: ਆਪਣੇ ਖ਼ਿਲਾਫ਼ ਜਾਰੀ “ਹੁਕਮਨਾਮੇ” ‘ਤੇ ਕੀਤੀ ਸਪਸ਼ਟ ਗੱਲ

CM Mann's big statement: Clear statement on the "Hukamnama" issued against him

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੁੜੇ ਵਿਵਾਦਾਂ ‘ਤੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਪੂਰਾ ਸਤਿਕਾਰ ਕਰਦੇ ਹਨ ਅਤੇ ਉਸ ਨੂੰ ਸਮਰਪਿਤ ਹਨ, ਪਰ ਜਿਹੜੇ ਲੋਕ ਇਸ ਸੰਸਥਾ ‘ਤੇ ਕਬਜ਼ਾ ਕਰਦੇ ਹਨ, ਉਨ੍ਹਾਂ ਦੀ ਕਾਰਗੁਜ਼ਾਰੀ ਦਾ ਵਿਰੋਧ ਕਰਦੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਵਿਰੋਧੀ ਧਿਰ ਦੇ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਮ ਦਾ ਸਹਾਰਾ ਲੈ ਕੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ ਸਿਰਫ਼ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੇ ਹਨ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਕੁਝ ਮਾਮਲਿਆਂ ਵਿੱਚ ਆਪਣੀਆਂ ਗਲਤੀਆਂ ਮੰਨੀਆਂ ਸਨ, ਪਰ ਬਾਅਦ ਵਿੱਚ ਆਪਣੇ ਬਿਆਨਾਂ ਤੋਂ ਮੁੱਕਰ ਗਏ।

NEET UG ਮੁੜ-ਪ੍ਰੀਖਿਆ ਤੋਂ ਪਹਿਲਾਂ Telegram ‘ਤੇ ਅਸਥਾਈ ਪਾਬੰਦੀ, ਸੁਰੱਖਿਆ ਲਈ ਕੇਂਦਰ ਦਾ ਵੱਡਾ ਕਦਮ

ਵਾਇਰਲ ਵੀਡੀਓ ਮਾਮਲੇ ਬਾਰੇ ਗੱਲ ਕਰਦਿਆਂ ਮਾਨ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪੱਸ਼ਟੀਕਰਨ ਲਈ ਬੁਲਾਇਆ ਗਿਆ ਸੀ ਤਾਂ ਉਨ੍ਹਾਂ ਨੇ ਆਪਣਾ ਪੱਖ ਰੱਖ ਦਿੱਤਾ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦੇ ਬਾਵਜੂਦ ਵਿਰੋਧੀ ਧਿਰ ਇਸ ਮਾਮਲੇ ਨੂੰ ਸਿਆਸੀ ਤੌਰ ‘ਤੇ ਵਰਤ ਕੇ ਉਨ੍ਹਾਂ ਖ਼ਿਲਾਫ਼ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਪੰਜਾਬ ਪੁਲਿਸ ਕਾਂਸਟੇਬਲ ਭਰਤੀ ਪ੍ਰੀਖਿਆ 1 ਜੁਲਾਈ ਤੋਂ, 3,298 ਅਸਾਮੀਆਂ ਲਈ ਹੋਵੇਗਾ ਮੁਕਾਬਲਾ

Exit mobile version