Site icon Dainik Savera Punjab

ਗੁਰੂ ਨਗਰੀ ਪਹੁੰਚੀ ਦਿੱਲੀ ਸਰਕਾਰ, ਸੀਐੱਮ ਰੇਖਾ ਗੁਪਤਾ ਨੇ ਦਰਬਾਰ ਸਾਹਿਬ ਅੰਮ੍ਰਿਤਸਰ ਟੇਕਿਆ ਮੱਥਾ, ਲਿਆ ਆਸ਼ੀਰਵਾਦ

Delhi CM Rekha Gupta : ਅੰਮ੍ਰਿਤਸਰ : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਤਿੰਨ ਦਿਨਾਂ ਇਤਿਹਾਸਕ ‘ਗੁਰਮਤਿ ਸਮਾਗਮ’ ਦੇ ਸਫਲ ਆਯੋਜਨ ਤੋਂ ਬਾਅਦ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਅੱਜ ਆਪਣੀ ਪੂਰੀ ਕੈਬਨਿਟ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਨਤਮਸਤਕ ਹੋਏ। ਇਸ ਦੌਰੇ ਦੌਰਾਨ, ਮੁੱਖ ਮੰਤਰੀ ਅਤੇ ਉਨ੍ਹਾਂ ਦੇ ਕੈਬਨਿਟ ਸਾਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ (ਦਰਬਾਰ ਸਾਹਿਬ) ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨੇ ਦੇਸ਼ ਅਤੇ ਸਭ ਦੇ ਭਲੇ ਲਈ ਅਰਦਾਸ ਕੀਤੀ। ਇਹ ਦੌਰਾ ਰਾਜਨੀਤਿਕ ਕਾਰਜਕ੍ਰਮਾਂ ਦੇ ਨਾਲ-ਨਾਲ ਧਾਰਮਿਕ ਸ਼ਰਧਾ ਦਾ ਪ੍ਰਗਟਾਵਾ ਵੀ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਆਸ਼ੀਰਵਾਦ ਨਾਲ ਦਿੱਲੀ ਵਿੱਚ ਇੰਨਾ ਵਿਸ਼ਾਲ ਅਤੇ ਸ਼ਾਂਤੀਪੂਰਨ ਧਾਰਮਿਕ ਸਮਾਗਮ ਸੰਭਵ ਹੋ ਸਕਿਆ। ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਮੁੱਖ ਮੰਤਰੀ ਅਤੇ ਹੋਰ ਮੰਤਰੀਆਂ ਦੀ ਦਿੱਲੀ ਤੋਂ ਅੰਮ੍ਰਿਤਸਰ ਲਈ ਉਡਾਣ ਵਿੱਚ ਸਵਾਰ ਹੋਣ ਦੀ ਇੱਕ ਤਸਵੀਰ ਸਾਂਝੀ ਕੀਤੀ।

ਦੱਸਣਯੋਗ ਹੈ ਕਿ 23 ਤੋਂ 25 ਨਵੰਬਰ ਤੱਕ ਲਾਲ ਕਿਲ੍ਹੇ ‘ਤੇ ਹੋਏ ਸਮਾਗਮ ਵਿੱਚ ਲਗਭਗ 6 ਲੱਖ ਸ਼ਰਧਾਲੂਆਂ ਨੇ ਹਿੱਸਾ ਲੈ ਕੇ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ‘ਤੇ ਮੱਥਾ ਟੇਕਿਆ , ਜੋ ਕਿ ਇੱਕ ਰਿਕਾਰਡ ਮੰਨਿਆ ਜਾ ਰਿਹਾ ਹੈ। ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਦੀ ਕੁਰਬਾਨੀ ਨਾ ਸਿਰਫ਼ ਸਿੱਖ ਭਾਈਚਾਰੇ ਲਈ ਸਗੋਂ ਸਾਰੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ।

ਤੇਜ਼ਧਾਰ ਹਥਿਆਰਾਂ ਨਾਲ ਲੈਸ ਅੱਧਾ-ਦਰਜਨ ਵਿਅਕਤੀਆਂ ਨੇ ਇੱਕ ਨੌਜਵਾਨ ਦਾ ਕੀਤਾ ਕਤਲ ,ਪਰਿਵਾਰ ਨੇ ਮੰਗਿਆ ਇਨਸਾਫ਼

ਲਾਲ ਕਿਲ੍ਹੇ ‘ਤੇ ਆਯੋਜਿਤ ਗੁਰਮਤਿ ਸਮਾਗਮ ‘ਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਕਈ ਪ੍ਰਮੁੱਖ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨੂੰ ਭਾਰਤੀ ਸਭਿਅਤਾ ਦੇ ਨੈਤਿਕ ਥੰਮ੍ਹ ਦੱਸਦਿਆਂ ਸ਼ਰਧਾਂਜਲੀ ਭੇਟ ਕੀਤੀ। ਇਹ ਸੁਤੰਤਰ ਭਾਰਤ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੀ ਜਦੋਂ ਲਾਲ ਕਿਲ੍ਹੇ ਦੇ ਪਰਿਸਰ ਵਿੱਚ ਇੰਨੇ ਵੱਡੇ ਪੱਧਰ ‘ਤੇ ਧਾਰਮਿਕ ਸਮਾਗਮ ਕੀਤਾ ਗਿਆ ਸੀ।

ਸਮਾਗਮ ਦੀਆਂ ਮੁੱਖ ਗੱਲਾਂ ਵਿੱਚ ਇੱਕ ਵਿਸ਼ਾਲ ਮੈਗਾ ਕੀਰਤਨ ਦਰਬਾਰ, ਇਤਿਹਾਸਕ ਸ਼ਹੀਦੀ ਯਾਤਰਾ, ਇੱਕ ਵਿਸ਼ੇਸ਼ ਪ੍ਰਦਰਸ਼ਨੀ ਅਤੇ ਇੱਕ ਲਾਈਟ ਐਂਡ ਸਾਊਂਡ ਸ਼ੋਅ ਸ਼ਾਮਲ ਸਨ। ਲੱਖਾਂ ਸ਼ਰਧਾਲੂਆਂ ਨੇ ਸ੍ਰੀ ਅਖੰਡ ਪਾਠ ਅਤੇ ਸ੍ਰੀ ਸਹਿਜ ਪਾਠਾਂ ਦੀ ਲੜੀ ਵਿੱਚ ਹਿੱਸਾ ਲਿਆ ਅਤੇ ਸਮੂਹਿਕ ਤੌਰ ‘ਤੇ ਗੁਰਬਾਣੀ ਦਾ ਪਾਠ ਕੀਤਾ।

ਵਿਆਹ ਤੋਂ ਵਾਪਸ ਆ ਰਹੇ ਤਿੰਨ ਨੌਜਵਾਨਾਂ ਦੀ ਮੌਤ, ਸੰਤੁਲਨ ਵਿਗੜਨ ‘ਤੇ ਟਰੈਕਟਰ-ਟਰਾਲੀ ਹੇਠਾਂ ਆਇਆ ਮੋਟਰਸਾਈਕਲ

ਮੁੱਖ ਮੰਤਰੀ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਸਾਹਿਬ ਦੇ ਪਵਿੱਤਰ ਸਰੂਪ ਨੂੰ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਲਾਲ ਕਿਲ੍ਹੇ ਤਕ ਇੱਕ ਵਿਸ਼ੇਸ਼ ਪਾਲਕੀ ਵਿੱਚ ਲਿਆਂਦਾ ਗਿਆ ਸੀ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਸ਼ਾਮਲ ਹੋਏ। ਸ਼ਰਧਾਲੂਆਂ ਦੀ ਜ਼ੋਰਦਾਰ ਮੰਗ ਦੇ ਜਵਾਬ ਵਿੱਚ ਦਿੱਲੀ ਸਰਕਾਰ ਨੇ ਅਜਾਇਬ ਘਰ ਦੀ ਪ੍ਰਦਰਸ਼ਨੀ ਅਤੇ ਲਾਈਟ ਐਂਡ ਸਾਊਂਡ ਸ਼ੋਅ ਦੀ ਮਿਆਦ 30 ਨਵੰਬਰ ਤਕ ਵਧਾ ਦਿੱਤੀ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਇਤਿਹਾਸਕ ਪੇਸ਼ਕਾਰੀ ਦਾ ਹਿੱਸਾ ਬਣ ਸਕਣ।

Exit mobile version