Last Updated: November 7, 2026

Dainik Savera Times Logo

BREAKING : Cockroach Janata Party ਦੇ ਪ੍ਰਦਰਸ਼ਨ ਨੇ ਹਿਲਾਇਆ ਜੰਤਰ-ਮੰਤਰ, ਇਲਾਕਾ ਬਣਿਆ ਛਾਉਣੀ

6 June 2026 ਅੱਪਡੇਟ ਕੀਤਾ ਗਿਆ

BREAKING : Cockroach Janata Party ਦੇ ਪ੍ਰਦਰਸ਼ਨ ਨੇ ਹਿਲਾਇਆ ਜੰਤਰ-ਮੰਤਰ, ਇਲਾਕਾ ਬਣਿਆ ਛਾਉਣੀ

ਨੈਸ਼ਨਲ ਨਿੂਊਜ਼: NEET ਪੇਪਰ ਲੀਕ ਅਤੇ CBSE ਵਿਵਾਦ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰ ਰਹੀ ਕਾਕਰੋਚ ਜਨਤਾ ਪਾਰਟੀ (CJP) ਦਾ ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨ ਤੇਜ਼ ਹੋ ਗਿਆ ਹੈ। ਦਿੱਲੀ ਪੁਲਿਸ ਵੱਲੋਂ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਸ਼ਾਂਤੀਪੂਰਵਕ ਪ੍ਰਦਰਸ਼ਨ ਦੀ ਮਨਜ਼ੂਰੀ ਦਿੱਤੀ ਗਈ ਹੈ।

ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਅਮਰੀਕਾ ਤੋਂ ਦਿੱਲੀ ਪਹੁੰਚਣ ਤੋਂ ਬਾਅਦ ਪ੍ਰਦਰਸ਼ਨ ਸਥਾਨ ਵੱਲ ਰਵਾਨਾ ਹੋਏ, ਜਦਕਿ ਵੱਡੀ ਗਿਣਤੀ ਵਿੱਚ ਨੌਜਵਾਨ ਅਤੇ ਸਮਰਥਕ ਜੰਤਰ-ਮੰਤਰ ‘ਤੇ ਇਕੱਠੇ ਹੋ ਗਏ ਹਨ।

ਪ੍ਰਦਰਸ਼ਨ ਦੀ ਖਾਸ ਗੱਲ ਇਹ ਰਹੀ ਕਿ ਕਈ ਨੌਜਵਾਨ ਕਾਕਰੋਚ ਮਾਸਕ ਪਹਿਨ ਕੇ ਅਤੇ ਹੱਥਾਂ ਵਿੱਚ ਗੁਲਾਬ ਦੇ ਫੁੱਲ ਲੈ ਕੇ ਪਹੁੰਚੇ। ਸਮਰਥਕਾਂ ਨੇ ਪੁਲਿਸ ਕਰਮਚਾਰੀਆਂ ਨੂੰ ਫੁੱਲ ਭੇਟ ਕਰਕੇ ਸ਼ਾਂਤੀਪੂਰਵਕ ਅੰਦੋਲਨ ਦਾ ਸੰਦੇਸ਼ ਦਿੱਤਾ। ਇਸ ਦੌਰਾਨ ਵਿਦਿਆਰਥੀ ਹੱਕਾਂ ਅਤੇ ਸਿੱਖਿਆ ਸੁਧਾਰਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਵੀ ਕੀਤੀ ਗਈ।

ਸੁਰੱਖਿਆ ਦੇ ਮੱਦੇਨਜ਼ਰ ਜੰਤਰ-ਮੰਤਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ 1000 ਤੋਂ ਵੱਧ ਪੁਲਿਸ ਅਤੇ ਅਰਧ ਸੈਨਿਕ ਬਲ ਤਾਇਨਾਤ ਕੀਤੇ ਗਏ ਹਨ। ਡਰੋਨ ਕੈਮਰਿਆਂ ਰਾਹੀਂ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਸਾਰੇ ਦਾਖ਼ਲੀ ਮਾਰਗਾਂ ‘ਤੇ ਬਹੁ-ਪਰਤੀ ਬੈਰੀਕੇਡਿੰਗ ਲਗਾਈ ਗਈ ਹੈ।

ਪੁਲਿਸ ਪ੍ਰਸ਼ਾਸਨ ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਣ ਲਈ ਪੂਰੀ ਤਰ੍ਹਾਂ ਅਲਰਟ ‘ਤੇ ਹੈ, ਜਦਕਿ ਸੋਸ਼ਲ ਮੀਡੀਆ ‘ਤੇ ਸਾਹਮਣੇ ਆ ਰਹੀਆਂ ਵਿਰੋਧੀ ਗਤੀਵਿਧੀਆਂ ਨੂੰ ਵੀ ਨਜ਼ਦੀਕੀ ਤੌਰ ‘ਤੇ ਮਾਨੀਟਰ ਕੀਤਾ ਜਾ ਰਿਹਾ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.