Site icon Dainik Savera Punjab

ਨਵੇਂ ਸਾਲ ਦੀ ਆਮਦ ਬਾਰਿਸ਼ ਨਾਲ , IMD ਵੱਲੋਂ 3 ਜਨਵਰੀ 2026 ਤੱਕ ਚੇਤਾਵਨੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ

With the arrival of the New Year, IMD warns till January 3, 2026, appeals to people to be careful

With the arrival of the New Year, IMD warns till January 3, 2026, appeals to people to be careful

ਪੰਜਾਬ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਸੰਘਣੀ ਧੁੰਦ ਕਾਰਨ ਆਮ ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਸਵੇਰੇ ਅਤੇ ਰਾਤ ਦੇ ਸਮੇਂ ਘੱਟ ਦ੍ਰਿਸ਼ਟੀ ਕਾਰਨ ਲੋਕਾਂ ਨੂੰ ਆਵਾਜਾਈ ਦੌਰਾਨ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਆਉਂਦੇ ਦਿਨਾਂ ਵਿੱਚ ਵੀ ਸੂਬੇ ਨੂੰ ਇਸ ਕੜੀ ਠੰਡ ਅਤੇ ਧੁੰਦ ਤੋਂ ਕੋਈ ਵੱਡੀ ਰਾਹਤ ਮਿਲਣ ਦੀ ਸੰਭਾਵਨਾ ਨਹੀਂ ਹੈ।

ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਵੱਲੋਂ ਜਾਰੀ ਜ਼ਿਲ੍ਹਾ-ਵਾਰ ਮੌਸਮੀ ਚੇਤਾਵਨੀ ਅਨੁਸਾਰ 31 ਦਸੰਬਰ 2025 ਤੋਂ 3 ਜਨਵਰੀ 2026 ਤੱਕ ਪੰਜਾਬ ਦੇ ਕਈ ਇਲਾਕਿਆਂ ਵਿੱਚ ਬਹੁਤ ਸੰਘਣੀ ਧੁੰਦ ਛਾਈ ਰਹਿਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਕੁਝ ਜ਼ਿਲ੍ਹਿਆਂ ਵਿੱਚ ਕੋਲਡ ਵੇਵ (ਸੀਤ ਲਹਿਰ) ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ।

READ ALSO : ਪੰਜਾਬ ਸਰਕਾਰ ਵੱਲੋਂ ਸਖ਼ਤ ਕਾਰਵਾਈ,ਇਮਪਰੂਵਮੈਂਟ ਟਰੱਸਟ ਦੇ SE ਸਮੇਤ 7 ਇੰਜੀਨੀਅਰ ਸਸਪੈਂਡ

ਮੌਸਮ ਵਿਭਾਗ ਦੇ ਅਨੁਸਾਰ 31 ਦਸੰਬਰ ਨੂੰ ਸੂਬੇ ਦੇ ਕੁਝ ਪੱਛਮੀ ਅਤੇ ਦੱਖਣੀ ਜ਼ਿਲ੍ਹਿਆਂ ਵਿੱਚ ਚੇਤਾਵਨੀ ਦਾ ਪੱਧਰ ਕੁਝ ਹੱਦ ਤੱਕ ਘਟ ਸਕਦਾ ਹੈ, ਪਰ ਮਾਝਾ ਅਤੇ ਦੋਆਬਾ ਖੇਤਰ ਦੇ ਕਈ ਹਿੱਸਿਆਂ ਵਿੱਚ ਧੁੰਦ ਦਾ ਅਸਰ ਬਣਿਆ ਰਹੇਗਾ। ਕੁਝ ਥਾਵਾਂ ’ਤੇ ਸੀਤ ਲਹਿਰ ਦਾ ਪ੍ਰਭਾਵ ਵੀ ਵੇਖਿਆ ਜਾ ਸਕਦਾ ਹੈ।

ਇਸ ਤੋਂ ਇਲਾਵਾ 1 ਅਤੇ 2 ਜਨਵਰੀ 2026 ਨੂੰ ਕੇਂਦਰੀ ਅਤੇ ਉੱਤਰੀ ਪੰਜਾਬ ਵਿੱਚ ਸੰਘਣੀ ਧੁੰਦ ਅਤੇ ਕੋਲਡ ਵੇਵ ਦੀ ਸਥਿਤੀ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਕੁਝ ਇਲਾਕਿਆਂ ਵਿੱਚ ਬਿਜਲੀ ਲਿਸ਼ਕਣ ਅਤੇ ਹਲਕੀ ਬੂੰਦਾਬਾਂਦੀ ਦੀ ਸੰਭਾਵਨਾ ਵੀ ਜਤਾਈ ਗਈ ਹੈ, ਜਿਸ ਨਾਲ ਠੰਡ ਹੋਰ ਵਧ ਸਕਦੀ ਹੈ।

ਮੌਸਮ ਵਿਭਾਗ ਨੇ 3 ਜਨਵਰੀ ਤੱਕ ਲੋਕਾਂ ਨੂੰ ਖ਼ਾਸ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਖ਼ਾਸ ਕਰਕੇ ਸਵੇਰੇ ਅਤੇ ਰਾਤ ਦੇ ਸਮੇਂ ਵਾਹਨ ਚਲਾਉਂਦੇ ਹੋਏ ਧਿਆਨ ਰੱਖਣ, ਬਿਨਾਂ ਲੋੜ ਯਾਤਰਾ ਤੋਂ ਪਰਹੇਜ਼ ਕਰਨ ਅਤੇ ਕੋਲਡ ਵੇਵ ਤੋਂ ਬਚਾਅ ਲਈ ਗਰਮ ਕੱਪੜੇ ਪਹਿਨਣ ਦੀ ਅਪੀਲ ਕੀਤੀ ਗਈ ਹੈ। IMD ਵੱਲੋਂ ‘ਬੀ ਅਪਡੇਟਡ’ ਅਤੇ ‘ਬੀ ਪ੍ਰੀਪੇਅਰਡ’ ਸ਼੍ਰੇਣੀ ਅਧੀਨ ਜਾਰੀ ਕੀਤੀਆਂ ਚੇਤਾਵਨੀਆਂ ਨੂੰ ਗੰਭੀਰਤਾ ਨਾਲ ਲੈਣ ਦੀ ਵੀ ਅਪੀਲ ਕੀਤੀ ਗਈ ਹੈ, ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ।

VD : ਸ਼ਰੇਆਮ ਫਾਇਰਿੰਗ ਕਰ ਲੁੱਟ ਕਰਨ ਆਇਆ ਬਦਮਾਸ਼ ਕਰ ਲਿਆ ਕਾਬੂ, ਫਿਰ ਦੇਖੋ ਕੀ ਹੋਇਆ

With the arrival of the New Year, IMD warns till January 3, 2026, appeals to people to be careful
Exit mobile version