ਪੰਜਾਬ ਡੈਸਕ: ਉੱਤਰੀ ਭਾਰਤ ਵਿੱਚ ਠੰਢ ਨੇ ਆਪਣਾ ਰੂਦਰ ਰੂਪ ਧਾਰ ਲਿਆ ਹੈ ਜਿਸ ਕਾਰਨ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋ ਰਹੀ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢੀ ਹਵਾਵਾਂ ਅਤੇ ਸੰਘਣੀ ਧੁੰਦ ਦੇ ਚਲਦੇ ਚੇਤਾਵਨੀ ਦੇ ਤੌਰ ‘ਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ ਵਿੱਚ ਰਾਤ ਦਾ ਤਾਪਮਾਨ 3.7 ਡਿਗਰੀ ਸੈਲਸੀਅਸ ਤੱਕ ਘਟ ਗਿਆ ਹੈ ਜੋ ਕਿ ਮੌਸਮ ਦੀ ਤੀਬਰਤਾ ਨੂੰ ਦਰਸਾਉਂਦਾ ਹੈ। ਦਿਨ ਦੇ ਸਮੇਂ ਹਲਕਾ ਵਾਧਾ ਹੋਣ ਦੇ ਬਾਵਜੂਦ ਤਾਪਮਾਨ ਆਮ ਤੌਰ ਨਾਲੋਂ ਕਾਫੀ ਘੱਟ ਦਰਜ ਕੀਤਾ ਗਿਆ।
ਭਾਰਤੀ ਮਾਰਕੀਟ ‘ਚ ਸੋਨੇ ਚਾਂਦੀ ਦੀਆਂ ਕੀਮਤਾਂ ਨੇ ਲੰਘਾਈਆਂ ਪਿਛਲੀਆਂ ਹੱਦਾਂ
ਸੰਘਣੀ ਧੁੰਦ ਨੇ ਆਵਾਜਾਈ ਨੂੰ ਵੀ ਕਾਫੀ ਪ੍ਰਭਾਵਿਤ ਕੀਤਾ ਹੈ। ਚੰਡੀਗੜ੍ਹ ਵਿੱਚ ਦ੍ਰਿਸ਼ਟੀ ਸਿਰਫ਼ 40 ਮੀਟਰ ਤੱਕ ਸੀਮਿਤ ਰਹੀ ਜਦਕਿ ਬਠਿੰਡਾ ਵਿੱਚ ਇਹ 50 ਮੀਟਰ ਦਰਜ ਕੀਤੀ ਗਈ। ਮੌਸਮ ਵਿਭਾਗ ਦੇ ਅਨੁਸਾਰ ਫਾਜ਼ਿਲਕਾ ਮੁਕਤਸਰ ਅਤੇ ਮਾਨਸਾ ਸਮੇਤ ਹੋਰ ਕਈ ਜ਼ਿਲ੍ਹਿਆਂ ਵਿੱਚ ਅੱਜ ਵੀ ਠੰਢੀ ਲਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਲਈ ਭਵਿੱਖਬਾਣੀ ਕਰਦਿਆਂ ਦੱਸਿਆ ਹੈ ਕਿ ਪਹਾੜੀ ਇਲਾਕਿਆਂ ਵਿੱਚ ਪੱਛਮੀ ਹਵਾਵਾਂ ਦੀ ਗਤੀਵਿਧੀ ਕਾਰਨ 30 ਜਨਵਰੀ ਦੀ ਰਾਤ ਤੋਂ ਮੌਸਮ ਵਿੱਚ ਵੱਡਾ ਬਦਲਾਅ ਆ ਸਕਦਾ ਹੈ। 31 ਜਨਵਰੀ ਅਤੇ 1 ਫਰਵਰੀ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਜਿਵੇਂ ਕਿ ਪਠਾਨਕੋਟ, ਗੁਰਦਾਸਪੁਰ, ਮੋਹਾਲੀ, ਅਤੇ ਪਟਿਆਲਾ ਵਿੱਚ ਤੇਜ਼ ਹਵਾਵਾਂ ਦੇ ਨਾਲ ਬਿਜਲੀ ਚਮਕਣ ਅਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
ਕੁਕੁਟਾ ਤੋਂ ਉੱਡਿਆ ਜਹਾਜ਼ ਓਕਾਨਾ ਨਾ ਪਹੁੰਚਿਆ: ਹਾਦਸੇ ‘ਚ ਸਾਰੇ ਸਵਾਰੀ ਹਲਾਕ,15 ਦੀ ਮੌਤ
ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਆਉਣ ਵਾਲੇ ਦੋ ਰਾਤਾਂ ਦੌਰਾਨ ਤਾਪਮਾਨ ਵਿੱਚ 2 ਤੋਂ 4 ਡਿਗਰੀ ਤੱਕ ਹੋਰ ਗਿਰਾਵਟ ਆ ਸਕਦੀ ਹੈ ਜਿਸ ਨਾਲ ਠੰਢ ਹੋਰ ਵਧਣ ਦੀ ਉਮੀਦ ਹੈ। ਲੋਕਾਂ ਨੂੰ ਸਾਵਧਾਨ ਰਹਿਣ ਅਤੇ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਗਈ ਹੈ।

