skip to content

Last Updated: August 16, 2026

Dainik Savera Times Logo

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਕੈਨੇਡਾ ਭੇਜਣ ਦੇ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਸ਼ਿਕਾਇਤ ਦਰਜ

1 month ਪਹਿਲਾ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਕੈਨੇਡਾ ਭੇਜਣ ਦੇ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਸ਼ਿਕਾਇਤ ਦਰਜ

ਪੰਜਾਬ ਡੈਸਕ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸਮੁੰਦਰੀ ਕੰਟੇਨਰ ਰਾਹੀਂ ਕੈਨੇਡਾ ਦੇ ਸ਼ਹਿਰ ਸਰੀ ਭੇਜੇ ਜਾਣ ਦੇ ਮਾਮਲੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿੱਚ ਇੱਕ ਸ਼ਿਕਾਇਤ ਦਰਜ ਕਰਵਾਈ ਗਈ ਹੈ। ‘ਆਵਾਜ਼-ਏ-ਕੌਮ’ ਦੇ ਵਫ਼ਦ ਨੇ ਇਸ ਸਬੰਧੀ ਮੰਗ ਪੱਤਰ ਸੌਂਪਦਿਆਂ ਪੂਰੇ ਮਾਮਲੇ ਦੀ ਜਾਂਚ ਕਰਕੇ ਜੇਕਰ ਕਿਸੇ ਪੱਧਰ ‘ਤੇ ਸਿੱਖ ਰਹਿਤ ਮਰਿਆਦਾ ਦੀ ਉਲੰਘਣਾ ਹੋਈ ਹੋਵੇ ਤਾਂ ਜ਼ਿੰਮੇਵਾਰ ਧਿਰਾਂ ਖ਼ਿਲਾਫ਼ ਧਾਰਮਿਕ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

 

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਗੈਰ-ਹਾਜ਼ਰੀ ਦੌਰਾਨ ਵਫ਼ਦ ਨੇ ਆਪਣਾ ਸ਼ਿਕਾਇਤ ਪੱਤਰ ਸਕੱਤਰੇਤ ਦੇ ਅਧਿਕਾਰੀਆਂ ਨੂੰ ਸੌਂਪਿਆ। ਵਫ਼ਦ ਵਿੱਚ ਹਰਜਿੰਦਰ ਸਿੰਘ ਜਿੰਦਾ, ਨੋਬਲਜੀਤ ਸਿੰਘ, ਕਰਨੈਲ ਸਿੰਘ, ਮਨਦੀਪ ਸਿੰਘ, ਰਣਬੀਰ ਸਿੰਘ, ਜਸਵੰਤ ਸਿੰਘ, ਗੁਰਪ੍ਰੀਤ ਸਿੰਘ ਅਤੇ ਬਲਦੇਵ ਸਿੰਘ ਸ਼ਾਮਲ ਸਨ।

ਝਾਰਖੰਡ ਦੇ ਲੋਹਰਦਗਾ ਵਿੱਚ ਹੋਸਟਲ ਅੰਦਰ ਸੱਪ ਦੇ ਡੰਗਣ ਨਾਲ ਵਿਦਿਆਰਥਣ ਦੀ ਮੌਤ, ਤਿੰਨ ਜ਼ਖ਼ਮੀ

 

ਵਫ਼ਦ ਦਾ ਕਹਿਣਾ ਹੈ ਕਿ ਹਾਲ ਹੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰੀ (ਕੈਨੇਡਾ) ਦੇ ਇੱਕ ਗੁਰਦੁਆਰਾ ਸਾਹਿਬ ਦੀ ਮੰਗ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸਮੁੰਦਰੀ ਕੰਟੇਨਰ ਰਾਹੀਂ ਭੇਜੇ ਗਏ ਸਨ। ਵਫ਼ਦ ਨੇ ਮੰਗ ਕੀਤੀ ਕਿ ਇਸ ਪੂਰੀ ਪ੍ਰਕਿਰਿਆ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਸਿੱਖ ਰਹਿਤ ਮਰਿਆਦਾ ਜਾਂ ਗੁਰੂ ਸਾਹਿਬ ਦੇ ਸਤਿਕਾਰ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਸਾਹਮਣੇ ਆਉਂਦੀ ਹੈ ਤਾਂ ਜ਼ਿੰਮੇਵਾਰਾਂ ਖ਼ਿਲਾਫ਼ ਯੋਗ ਧਾਰਮਿਕ ਕਾਰਵਾਈ ਕੀਤੀ ਜਾਵੇ।

 

ਜੰਤਰ-ਮੰਤਰ ਧਰਨੇ ਨੂੰ ਪੰਜਾਬੀ ਗਾਇਕ ਕਾਕਾ ਦਾ ਸਮਰਥਨ, ਨੌਜਵਾਨਾਂ ਨਾਲ ਸਾਂਝੀ ਕੀਤੀ ਆਵਾਜ਼

ਵਫ਼ਦ ਨੇ ਜ਼ੋਰ ਦੇ ਕੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਆਵਾਜਾਈ ਹਮੇਸ਼ਾ ਸਿੱਖ ਰਹਿਤ ਮਰਿਆਦਾ ਅਤੇ ਪੂਰੇ ਸਤਿਕਾਰ ਅਨੁਸਾਰ ਹੋਣੀ ਚਾਹੀਦੀ ਹੈ। ਜੇਕਰ ਜਾਂਚ ਦੌਰਾਨ ਮਰਿਆਦਾ ਦੀ ਉਲੰਘਣਾ ਸਾਬਤ ਹੁੰਦੀ ਹੈ ਤਾਂ ਸਬੰਧਤ ਵਿਅਕਤੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਧਾਰਮਿਕ ਪਰੰਪਰਾਵਾਂ ਅਨੁਸਾਰ ਉਚਿਤ ਸਜ਼ਾ ਦਿੱਤੀ ਜਾਵੇ।

 

ਸ਼ਿਕਾਇਤ ਦਰਜ ਹੋਣ ਤੋਂ ਬਾਅਦ ਹੁਣ ਪੰਥਕ ਹਲਕਿਆਂ ਦੀਆਂ ਨਜ਼ਰਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਏ ਜਾਣ ਵਾਲੇ ਫ਼ੈਸਲੇ ‘ਤੇ ਟਿਕੀਆਂ ਹੋਈਆਂ ਹਨ। ਇਸ ਮਾਮਲੇ ਨੂੰ ਸਿੱਖ ਭਾਈਚਾਰੇ ਵਿੱਚ ਗੰਭੀਰਤਾ ਨਾਲ ਦੇਖਿਆ ਜਾ ਰਿਹਾ ਹੈ ਅਤੇ ਅਗਲੀ ਕਾਰਵਾਈ ਦੀ ਉਡੀਕ ਕੀਤੀ ਜਾ ਰਹੀ ਹੈ।

complaint-filed-at-sri-akal-takht

complaint-filed-at-sri-akal-takht

 

 

 

 

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.