ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਦੀਆਂ ਅਗਲੀ ਵਿਧਾਨ ਸਭਾ ਚੋਣਾਂ ਕਾਂਗਰਸ ਪਾਰਟੀ ਵੱਲੋਂ ਰਾਹੁਲ ਗਾਂਧੀ ਅਤੇ ਮਲਿਕਾਰਜੁਨ ਖੜਗੇ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪਾਰਟੀ ਇਕਜੁੱਟ ਹੋ ਕੇ ਸੰਗਠਨ ਨੂੰ ਮਜ਼ਬੂਤ ਕਰਨ ‘ਤੇ ਕੰਮ ਕਰ ਰਹੀ ਹੈ।
ਰਾਜਾ ਵੜਿੰਗ ਨੇ ਆਪਣੇ ਆਪ ਨੂੰ ਆਮ ਵਰਕਰ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਪਹਿਲੀ ਜ਼ਿੰਮੇਵਾਰੀ ਕਾਂਗਰਸ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਾਰੇ ਆਗੂ ਮਿਲ ਕੇ ਪੰਜਾਬ ਵਿੱਚ ਪਾਰਟੀ ਦੀ ਸਥਿਤੀ ਸੁਧਾਰਣ ਲਈ ਕੰਮ ਕਰ ਰਹੇ ਹਨ।
RBI ਦੀ ਵੱਡੀ ਕਾਰਵਾਈ: 135 NBFC ਕੰਪਨੀਆਂ ਦੇ ਲਾਇਸੈਂਸ ਰੱਦ, ਨਿਵੇਸ਼ਕਾਂ ਲਈ ਚੇਤਾਵਨੀ ਜਾਰੀ
ਬਹਿਬਲ ਕਲਾਂ ਗੋਲੀਕਾਂਡ ਦਾ ਜ਼ਿਕਰ ਕਰਦਿਆਂ ਉਨ੍ਹਾਂ ਪੰਜਾਬ ਸਰਕਾਰ ‘ਤੇ ਸਵਾਲ ਚੁੱਕੇ ਅਤੇ ਕਿਹਾ ਕਿ ਇਨਸਾਫ਼ ਅਜੇ ਤੱਕ ਪੀੜਤ ਪਰਿਵਾਰਾਂ ਨੂੰ ਨਹੀਂ ਮਿਲਿਆ। ਉਨ੍ਹਾਂ ਮੰਗ ਕੀਤੀ ਕਿ ਜਾਂਚ ਦੀ ਸਥਿਤੀ ਲੋਕਾਂ ਸਾਹਮਣੇ ਸਪੱਸ਼ਟ ਕੀਤੀ ਜਾਵੇ।
ਉਨ੍ਹਾਂ ਭਾਜਪਾ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਾਂਚ ਏਜੰਸੀਆਂ ਦੀ ਵਰਤੋਂ ਸਿਆਸੀ ਮਕਸਦਾਂ ਲਈ ਨਹੀਂ ਹੋਣੀ ਚਾਹੀਦੀ। ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਆਉਣ ਵਾਲੀਆਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਲੋਕ ਮੁੱਦਿਆਂ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ।
ਵੈੱਬ ਡਿਵੈਲਪਮੈਂਟ, ਡਾਟਾ ਸਾਇੰਸ ਜਾਂ ਮਸ਼ੀਨ ਲਰਨਿੰਗ,ਕਿਹੜਾ ਕੋਰਸ ਸਭ ਤੋਂ ਵਧੀਆ?

