Site icon Dainik Savera Punjab

ਕਾਂਗਰਸ ਨੂੰ ਝਟਕਾ, ਮੁੰਡੀਆਂ ਕਲਾਂ ਦੇ ਕੌਂਸਲਰ ਗੁਰਮੀਤ ਸਿੰਘ ‘ਆਪ’ ਵਿੱਚ ਸ਼ਾਮਲ

Congress gets a setback, Mundian Kalan councilor Gurmeet Singh joins AAP

ਲੁਧਿਆਣਾ ਡੈਸਕ : ਪੰਜਾਬ ਦੀ ਸਿਆਸਤ ਵਿੱਚ ਕਾਂਗਰਸ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਮੁੰਡੀਆਂ ਕਲਾਂ ਦੇ ਮੌਜੂਦਾ ਕਾਂਗਰਸੀ ਕੌਂਸਲਰ ਗੁਰਮੀਤ ਸਿੰਘ ਨੇ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ (ਆਪ) ਦਾ ਹੱਥ ਫੜ ਲਿਆ। ਬੁੱਧਵਾਰ ਨੂੰ ਕਰਵਾਏ ਗਏ ਇੱਕ ਖੇਡ ਮੈਦਾਨ ਦੇ ਉਦਘਾਟਨ ਸਮਾਗਮ ਦੌਰਾਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਗੁਰਮੀਤ ਸਿੰਘ ਦਾ ਹਾਰ ਪਾ ਕੇ ਸਵਾਗਤ ਕੀਤਾ ਗਿਆ। ਗੁਰਮੀਤ ਸਿੰਘ ਦੇ ਪਾਰਟੀ ਬਦਲਣ ਨਾਲ ਸਥਾਨਕ ਰਾਜਨੀਤੀ ਵਿੱਚ ਚਰਚਾ ਤੇਜ਼ ਹੋ ਗਈ ਹੈ। ਜ਼ਿਕਰਯੋਗ ਹੈ ਕਿ ਧੋਖਾਧੜੀ ਦੇ ਇੱਕ ਮਾਮਲੇ ਵਿੱਚ ਕੇਸ ਦਰਜ ਹੋਣ ਕਾਰਨ ਉਹ ਪਹਿਲਾਂ ਵੀ ਸੁਰਖੀਆਂ ਵਿੱਚ ਰਹੇ ਹਨ।

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਿਕਲੇਗਾ ‘ਮੀਰੀ-ਪੀਰੀ ਖ਼ਾਲਸਾ ਮਾਰਚ’, ਸਿੱਖ ਸੰਗਤ ਨੂੰ ਸ਼ਾਮਲ ਹੋਣ ਦੀ ਅਪੀਲ

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਗੁਰਮੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਆਪਣੇ ਵਾਰਡ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਹ ਲਗਾਤਾਰ ਕੰਮ ਕਰਦੇ ਰਹਿਣਗੇ।

ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਜਿਸ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ ਹੈ, ਉਹ ਮੁੰਡੀਆਂ ਕਲਾਂ ਦੇ ਲੋਕਾਂ ਲਈ ਇੱਕ ਮਹੱਤਵਪੂਰਨ ਪ੍ਰੋਜੈਕਟ ਹੈ। ਇਸ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿੱਚ ਇਲਾਕੇ ਵਿੱਚ ਹੋਰ ਵਿਕਾਸ ਪ੍ਰੋਜੈਕਟ ਲਿਆਂਦੇ ਜਾਣਗੇ।

ਇਸ ਸਿਆਸੀ ਬਦਲਾਅ ਨੂੰ ਸਥਾਨਕ ਪੱਧਰ ’ਤੇ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਵਜੋਂ ਦੇਖਿਆ ਜਾ ਰਿਹਾ ਹੈ, ਜਦਕਿ ਕਾਂਗਰਸ ਲਈ ਇਹ ਇੱਕ ਹੋਰ ਝਟਕਾ ਮੰਨਿਆ ਜਾ ਰਿਹਾ ਹੈ।

ਲੁਧਿਆਣਾ ‘ਚ 9 ਲੜਕੀਆਂ ਦੇ ਲਾਪਤਾ ਮਾਮਲੇ ‘ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗੀ ਕਾਰਵਾਈ ਰਿਪੋਰਟ

Exit mobile version