Site icon Dainik Savera Punjab

ਸਰਹੱਦ ‘ਤੇ ਵੱਡੀ ਕਾਰਵਾਈ—6.5 ਕਿਲੋ ਹੇਰੋਇਨ ਬਰਾਮਦ, ਤਸਕਰੀ ਦੀ ਕੋਸ਼ਿਸ਼ ਨਾਕਾਮ

ਪੰਜਾਬ ਡੈਸਕ (ਦੈਨਿਕ ਸਵੇਰਾ): Counter intelligence ਫਿਰੋਜ਼ਪੁਰ ਅਤੇ BSF ਦੀ ਸਾਂਝੀ ਕਾਰਵਾਈ ਦੌਰਾਨ ਸਰਹੱਦ ਰਾਹੀਂ ਨਸ਼ੇ ਦੀ ਵੱਡੀ ਤਸਕਰੀ ਦੀ ਕੋਸ਼ਿਸ਼ ਨਾਕਾਮ ਕਰ ਦਿੱਤੀ ਗਈ। ਇਸ ਦੌਰਾਨ BOP GG-2, ਪਿੰਡ ਮਹਤਮ ਨਗਰ, ਥਾਣਾ ਸਦਰ ਫਾਜ਼ਿਲਕਾ ਦੇ ਨੇੜੇ 6.5 ਕਿਲੋਗ੍ਰਾਮ ਹੇਰੋਇਨ ਬਰਾਮਦ ਕੀਤੀ ਗਈ।

ਤਸਕਰੀ ਦੀ ਕੋਸ਼ਿਸ਼ ਬਾਰੇ ਮਿਲੀ ਜਾਣਕਾਰੀ ਮੁਤਾਬਕ, ਪਾਕਿਸਤਾਨ ਪਾਸੇ ਦੇ ਤਸਕਰ ਜ਼ੀਰੋ ਲਾਈਨ ਪਾਰ ਕਰਕੇ ਬਾਰਡਰ ਫੈਂਸ ਤੱਕ ਆਏ ਅਤੇ ਹਨੇਰੇ ਦਾ ਫਾਇਦਾ ਚੁੱਕਦੇ ਹੋਏ ਨਸ਼ਾ ਭਾਰਤੀ ਇਲਾਕੇ ਵਿੱਚ ਸੁੱਟਣ ਦੀ ਕੋਸ਼ਿਸ਼ ਕਰ ਰਹੇ ਸਨ।

 

ਫਰਜ਼ੀ ਵੀਜ਼ੇ ਨਾਲ ਯੂ.ਕੇ. ਪਹੁੰਚੀ ਪੰਜਾਬਣ—United Sikhs ਨੇ ਬਣੇ ਮਸੀਹਾ

ਕਾਊਂਟਰ ਇੰਟੈਲੀਜੈਂਸ ਤੋਂ ਮਿਲੀ ਖ਼ਾਸ ਜਾਣਕਾਰੀ ਦੇ ਆਧਾਰ ‘ਤੇ ਬੀਐਸਐਫ਼ ਦੇ ਜਵਾਨਾਂ ਨੇ ਤੁਰੰਤ ਕਾਰਵਾਈ ਕਰਦਿਆਂ ਘੁਸਪੈਠ ਰੋਕਣ ਲਈ ਕਈ ਰਾਊਂਡ ਫਾਇਰ ਕੀਤੇ। ਇਸ ਤੋਂ ਬਾਅਦ ਇਲਾਕੇ ਦੀ ਗਹਿਰਾਈ ਨਾਲ ਤਲਾਸ਼ੀ ਲਈ ਗਈ ਅਤੇ ਹੇਰੋਇਨ ਬਰਾਮਦ ਹੋਈ।

ਪੰਜਾਬ ਪੁਲਿਸ ਨੇ ਕਿਹਾ ਹੈ ਕਿ ਸਰਹੱਦ ‘ਤੇ ਨਿਗਰਾਨੀ ਹੋਰ ਕੜੀ ਕੀਤੀ ਜਾ ਰਹੀ ਹੈ ਅਤੇ ਸਰਹੱਦ ਪਾਰ ਤੋਂ ਹੋਣ ਵਾਲੀ ਤਸਕਰੀ ਅਤੇ ਨਸ਼ੇ ਨਾਲ ਜੁੜੇ ਅਪਰਾਧਾਂ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ।

 

counter-intelligence-bsf-ferozepur

Exit mobile version