Last Updated: November 7, 2026

Dainik Savera Times Logo

ਘਰੇਲੂ ਕਲੇਸ਼ ਦੇ ਚੱਲਦਿਆਂ ਪਤੀ ਨੇ ਦਾਤ ਮਾਰ ਕੇ ਕੀਤਾ ਪਤਨੀ ਦਾ ਕਤਲ, ਕੇਸ ਦਰਜ

21 November 2025 ਅੱਪਡੇਟ ਕੀਤਾ ਗਿਆ

ਘਰੇਲੂ ਕਲੇਸ਼ ਦੇ ਚੱਲਦਿਆਂ ਪਤੀ ਨੇ ਦਾਤ ਮਾਰ ਕੇ ਕੀਤਾ ਪਤਨੀ ਦਾ ਕਤਲ, ਕੇਸ ਦਰਜ

Punjab News : ਖਡੂਰ ਸਾਹਿਬ ਦੇ ਰਹਿਣ ਵਾਲੇ ਵਿਅਕਤੀ ਵੱਲੋਂ ਘਰੇਲੂ ਕਲੇਸ਼ ਦੇ ਚੱਲਦਿਆਂ ਆਪਣੀ ਪਤਨੀ ਦਾ ਦਾਤਰ ਮਾਰ ਕੇ ਕਤਲ ਕਰ ਦਿੱਤਾ ਹੈ। ਮੌਕੇ ’ਤੇ ਪਹੁੰਚੀ ਥਾਣਾ ਗੋਇੰਦਵਾਲ ਦੀ ਪੁਲਿਸ ਵੱਲੋਂ ਲਾਸ਼ ਕਬਜ਼ੇ ਵਿੱਚ ਲੈ ਕੇ ਜਾਂਚ ਆਰੰਭ ਦਿੱਤੀ ਗਈ ਹੈ। ਮ੍ਰਿਤਕਾ ਦੀ ਪਛਾਣ ਜਸਪਾਲ ਕੌਰ (48) ਪਤਨੀ ਅਮਰਜੀਤ ਸਿੰਘ ਵਾਸੀ ਖਡੂਰ ਸਾਹਿਬ ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਅਮਰਜੀਤ ਸਿੰਘ ਅਕਸਰ ਹੀ ਆਪਣੀ ਪਤਨੀ ਨਾਲ ਲੜਦਾ ਝਗੜਾ ਰਹਿੰਦਾ ਸੀ। ਬੀਤੀ ਰਾਤ ਕਿਸੇ ਗੱਲ ਨੂੰ ਲੈ ਕੇ ਦੋਵਾਂ ਪਤੀ-ਪਤਨੀ ਦਾ ਆਪਸ ਵਿੱਚ ਕਲੇਸ਼ ਏਨਾ ਵੱਧ ਗਿਆ ਕਿ ਅਮਰਜੀਤ ਸਿੰਘ ਨੇ ਘਰ ਵਿੱਚ ਪਏ ਦਾਤਰ ਨਾਲ ਪਤਨੀ ’ਤੇ ਹਮਲਾ ਕਰ ਦਿੱਤਾ। ਰਸ਼ਪਾਲ ਕੌਰ ਦੀ ਮੌਕੇ ’ਤੇ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਉਸ ਕੋਲੋਂ ਕਤਲ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ। ਪੁਲਿਸ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਮ੍ਰਿਤਕ ਔਰਤ ਦਾ ਦਸ ਸਾਲਾਂ ਦਾ ਬੱਚਾ ਵੀ ਹੈ।

ਦਸੰਬਰ ‘ਚ ਸ਼ੁਰੂ ਹੋਵੇਗਾ Greenfield Corridor, ਟਰੈਫਿਕ ਜਾਮ ਤੋਂ ਮਿਲੇਗੀ ਰਾਹਤ

VD : ਬਦਮਾਸ਼ਾਂ ਨੇ ਕੀਤੀ ਸ਼ਰੇਆਮ ਗੁੰਡਾਗਰਦੀ, ਘਰ ‘ਚ ਵੜ੍ਹ ਬਜ਼ੁਰਗਾਂ ਨੂੰ ਧਮਕਾਇਆ, CCTV ਆਈ ਸਾਹਮਣੇ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.