Criminal Case Punjab : ਮਸ਼ਹੂਰ ਪੰਜਾਬੀ ਗਾਇਕਾ ਯਸ਼ਿੰਦਰ ਕੌਰ ਉਰਫ਼ ਇੰਦਰ ਕੌਰ ਦੇ ਬੇਰਹਿਮੀ ਨਾਲ ਕਤਲ (Yashinder Kaur Murder Case) ਮਾਮਲੇ ਵਿੱਚ ਇੱਕ ਵੱਡੀ ਕਾਰਵਾਈ ਕੀਤੀ ਗਈ ਹੈ। ਦੱਸ ਦੇਈਏ ਕਿ ਪੁਲਿਸ ਵੱਲੋਂ ਮਾਮਲੇ ਦੇ ਮੁੱਖ ਮੁਲਜ਼ਮ ਸੁਖਵਿੰਦਰ ਸਿੰਘ ਉਰਫ ਸੁੱਖਾ ਖਿਲਾਫ ਐਲਓਸੀ ਜਾਰੀ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਸੁਖਵਿੰਦਰ ਸਿੰਘ ਕਤਲ ਮਗਰੋਂ ਨੇਪਾਲ ਦੇ ਰਸਤੇ ਕੈਨੇਡਾ ਫਰਾਰ ਹੋ ਗਿਆ ਸੀ। ਗਾਇਕਾ ਇੰਦਰ ਕੌਰ ਅਤੇ ਸੁਖਵਿੰਦਰ ਸਿੰਘ ਪਿਛਲੇ 6 ਸਾਲ ਤੋਂ ਦੋਸਤ ਸੀ। ਗਾਇਕਾ ਦੀ ਲਾਸ਼ 19 ਮਈ ਨੂੰ ਸਮਰਾਲਾ ਦੀ ਨੀਲੋਂ ਨਹਿਰ ‘ਚੋਂ ਬਰਾਮਦ ਹੋਈ ਸੀ।
ਦੱਸਣਯੋਗ ਹੈ ਕਿ ਪੁਲਿਸ ਜਾਂਚ ਤੋਂ ਪਤਾ ਲੱਗਾ ਕਿ ਮੁੱਖ ਮੁਲਜ਼ਮ ਸੁਖਵਿੰਦਰ ਸਿੰਘ ਉਰਫ਼ ਸੁੱਖਾ, ਇੰਦਰ ਕੌਰ ਨਾਲ ਜ਼ਬਰਦਸਤੀ ਵਿਆਹ ਕਰਨਾ ਚਾਹੁੰਦਾ ਸੀ। ਸੁਖਵਿੰਦਰ ਦਾ ਪਿਤਾ ਪ੍ਰੀਤਮ ਸਿੰਘ ਵੀ ਇਸ ਲਈ ਸਹਿਮਤ ਸੀ। ਹਾਲਾਂਕਿ, ਇੰਦਰ ਨੇ ਉਸ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਪਹਿਲਾਂ ਪੁਲਿਸ ਨੇ ਕਾਰਵਾਈ ਕਰਦੇ ਹੋਏ ਸੁਖਵਿੰਦਰ ਸਿੰਘ ਦੇ ਪਿਓ ਅਤੇ ਉਸਦੇ ਦੋ ਦੋਸਤਾਂ ਨੂੰ ਕਾਬੂ ਕੀਤਾ ਗਿਆ ਹੈ।


