skip to content

Dainik Savera Times Logo

ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ  ਦਾ ਪਰਦਾਫਾਸ਼;  ਹਥਿਆਰਾਂ ਅਤੇ ਗੋਲਾ ਬਾਰੂਦ ਸਮੇਤ 2 ਗ੍ਰਿਫ਼ਤਾਰ।

7 months पहले

ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ  ਦਾ ਪਰਦਾਫਾਸ਼;  ਹਥਿਆਰਾਂ ਅਤੇ ਗੋਲਾ ਬਾਰੂਦ ਸਮੇਤ 2 ਗ੍ਰਿਫ਼ਤਾਰ।

ਪੰਜਾਬ ਡੈਸਕ: ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਇੱਕ ਵੱਡੀ ਸਫਲਤਾ ਵਿੱਚ, ਫਾਜ਼ਿਲਕਾ ਪੁਲਿਸ ਨੇ ਇੱਕ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ। ਇਸ ਗਿਰੋਹ  ਦੇ ਪਾਕਿਸਤਾਨ ਨਾਲ ਸਬੰਧ ਸਨ, ਅਤੇ ਇਸਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਐਕਸ ‘ਤੇ ਇੱਕ ਪੋਸਟ ਰਾਹੀਂ ਸਾਂਝੀ ਕੀਤੀ ਹੈ।

ਤਾਹਨੂੰ ਦੱਸ ਦਈਏ ਕਿ , ਫਾਜ਼ਿਲਕਾ ਪੁਲਿਸ ਨੇ ਇੱਕ ਖਾਸ ਸੂਚਨਾ ‘ਤੇ ਕਾਰਵਾਈ ਕਰਦਿਆਂ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਨ ਲਈ  ਸਾਰੇ ਇਲਾਕੇ ਵਿ4ਚ ਗਸ਼ਤ ਕੀਤੀ ਜਿਸ ਤੋਂ ਬਾਅਦ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਨ੍ਹਾਂ ਦਾ ਵਿਦੇਸ਼ੀ ਹੈਂਡਲਰਾਂ ਨਾਲ ਸਪਰੰਕ ਸੀ।

ਬਰਾਮਦ ਸਮਾਨ:

ਪੁਲਿਸ ਨੇ 30 ਬੋਰ ਦੇ 5 ਵਿਦੇਸ਼ੀ ਬਣੇ ਪਿਸਤੌਲ,

 9 ਮੈਗਜ਼ੀਨਾਂ ਆਦਿ ਸਮਾਨ ਬਰਾਮਦ ਕੀਤਾ ਹੈ। 

ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਹੈ ਕਿ,ਇਹ  ਹਥਿਆਰ ਪੰਜਾਬ ਵਿੱਚ ਅਪਰਾਧਿਕ ਗਿਰੋਹਾਂ ਦੁਆਰਾ ਅਪਰਾਧਿਕ  ਗਤੀਵਿਧੀਆਂ  ਵਿੱਚ  ਵਰਤੋਂ ਲਈ ਇੱਕ ਵਿਦੇਸ਼ੀ ਸੰਸਥਾ ਤੋਂ  ਪਾਕਿਸਤਾਨ ਰਾਂਹੀਂ ਪ੍ਰਾਪਤ ਕੀਤੇ ਗਏ ਸਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੁਰਿੰਦਰ ਸਿੰਘ ਅਤੇ ਗੁਰਪ੍ਰੀਤ ਵਜੋਂ ਹੋਈ ਹੈ, ਜੋ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਅਪਰਾਧਿਕ ਸਮੂਹਾਂ ਦੇ ਜ਼ਮੀਨੀ ਸੰਚਾਲਕਾਂ ਨੂੰ ਇਹ ਹਥਿਆਰ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਆਰਮਜ਼ ਐਕਟ ਤਹਿਤ ਥਾਣਾ ਸਦਰ, ਫਾਜ਼ਿਲਕਾ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਸਨੂੰ ਖਤਮ ਕਰਨ ਲਈ ਹੋਰ ਜਾਂਚ ਜਾਰੀ ਹੈ, ਜਿਸ ਵਿੱਚ ਇਸਦੇ ਪਿਛਲੇ ਅਤੇ ਅੱਗੇ ਦੇ ਸਬੰਧ ਵੀ ਸ਼ਾਮਲ ਹਨ। ਡੀਜੀਪੀ ਯਾਦਵ ਨੇ ਭਰੋਸਾ ਦਿੱਤਾ ਕਿ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਰੱਖਣ ਲਈ ਸਰਹੱਦ ਪਾਰ ਅਪਰਾਧ ਅਤੇ ਸੰਗਠਿਤ ਤਸਕਰੀ ਨੈੱਟਵਰਕਾਂ ਨਾਲ ਲੜਨ ਲਈ ਦ੍ਰਿੜ ਹੈ।

खबरें और भी हैं...

Copyright © 2026 Dainik Savera Times. All rights reserved.