Last Updated: November 11, 2026

Dainik Savera Times Logo

BREAKING : ਜੰਮੂ-ਕਸ਼ਮੀਰ ਦੇ ਕੁਲਗਾਮ ‘ਚ ਅੱਤਵਾਦੀਆਂ ਨੇ CRPF ਕੈਂਪ ‘ਤੇ ਕੀਤਾ ਹਮਲਾ ; 3 ਜਵਾਨ ਜ਼ਖ਼ਮੀ

11 November 2026 ਅੱਪਡੇਟ ਕੀਤਾ ਗਿਆ

BREAKING : ਜੰਮੂ-ਕਸ਼ਮੀਰ ਦੇ ਕੁਲਗਾਮ ‘ਚ ਅੱਤਵਾਦੀਆਂ ਨੇ CRPF ਕੈਂਪ ‘ਤੇ ਕੀਤਾ ਹਮਲਾ ; 3 ਜਵਾਨ ਜ਼ਖ਼ਮੀ

CRPF Camp Attack News : ਕੁਲਗਾਮ ਜ਼ਿਲ੍ਹੇ ਵਿੱਚ ਮੀਰ ਬਾਜ਼ਾਰ ਨੇੜੇ, ਅਖਰਾਨ ਦੇ ਨੌਪੋਰਾ ਵਿਖੇ ਅੱਤਵਾਦੀਆਂ ਨੇ ਸੈਂਟਰਲ ਰਿਜ਼ਰਵ ਪੁਲਿਸ ਫੋਰਸ (CRPF) ਦੇ ਇੱਕ ਕੈਂਪ ‘ਤੇ ਹਮਲਾ ਕਰ ਦਿੱਤਾ। ਖ਼ਬਰਾਂ ਮੁਤਾਬਕ, ਇਸ ਹਮਲੇ ਵਿੱਚ ਸੁਰੱਖਿਆ ਬਲਾਂ ਦੇ ਤਿੰਨ ਜਵਾਨ ਜ਼ਖ਼ਮੀ ਹੋ ਗਏ ਹਨ। ਰਿਪੋਰਟਾਂ ਅਨੁਸਾਰ, ਬੁੱਧਵਾਰ ਦੁਪਹਿਰ ਕਰੀਬ 2:15 ਵਜੇ ਹਮਲਾਵਰ ਇੱਕ ਮੋਟਰਸਾਈਕਲ ‘ਤੇ ਸਵਾਰ ਹੋ ਕੇ ਸੀ.ਆਰ.ਪੀ.ਐਫ. ਦੀ ਚੌਕੀ ‘ਤੇ ਪਹੁੰਚੇ ਅਤੇ ਉੱਥੇ ਤਾਇਨਾਤ ਸੁਰੱਖਿਆ ਕਰਮਚਾਰੀਆਂ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਵਿੱਚ ਤਿੰਨ ਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਹਮਲੇ ਤੋਂ ਬਾਅਦ, ਸੀ.ਆਰ.ਪੀ.ਐਫ. ਦੇ ਜਵਾਨਾਂ ਨੇ ਜਵਾਬੀ ਕਾਰਵਾਈ ਕੀਤੀ ਅਤੇ ਮੌਕੇ ‘ਤੇ ‘ਕੁਇੱਕ ਰਿਐਕਸ਼ਨ ਟੀਮਾਂ’ (QRTs) ਤਾਇਨਾਤ ਕੀਤੀਆਂ ਗਈਆਂ। ਸੀ.ਆਰ.ਪੀ.ਐਫ. ਨੇ ਦੱਸਿਆ ਕਿ ਜ਼ਖ਼ਮੀ ਜਵਾਨਾਂ ਨੂੰ ਇਲਾਜ ਲਈ ਅਨੰਤਨਾਗ ਜ਼ਿਲ੍ਹੇ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਹਮਲਾਵਰਾਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.