Site icon Dainik Savera Punjab

BREAKING : CM ਮਾਨ ਨੇ ਸਰਕਾਰੀ ਮੁਲਾਜ਼ਮਾਂ ਲਈ ਕੀਤਾ ਵੱਡਾ ਐਲਾਨ ; ਦੋ ਮਹੀਨਿਆਂ ‘ਚ 11 ਫ਼ੀਸਦੀ ਵਧਾਇਆ DA

DA Hike in Punjab : ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਨੇ ਮੁਲਾਜ਼ਮਾਂ ਨੂੰ ਡੀ.ਏ. ਦੀ ਤਿੰਨ ਫ਼ੀਸਦੀ ਕਿਸ਼ਤ ਦੇਣ ਦਾ ਫ਼ੈਸਲਾ ਕੀਤਾ ਹੈ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦਸੰਬਰ ਦੀ ਤਨਖ਼ਾਹ ਅਤੇ ਪੈਨਸ਼ਨ ਵਿੱਚ ਇਹ ਵਧਾ ਕੇ ਦਿੱਤਾ ਜਾਵੇਗਾ। ਇਸ ਫ਼ੈਸਲੇ ਦੇ ਨਾਲ ਹੀ ਸੂਬਾ ਸਰਕਾਰ ਨੇ ਦੋ ਮਹੀਨਿਆਂ ਵਿੱਚ ਮੁਲਾਜ਼ਮਾਂ ਦੇ ਡੀ.ਏ. ਵਿੱਚ 11 ਫ਼ੀਸਦੀ ਦਾ ਵਾਧਾ ਕਰ ਦਿੱਤਾ ਹੈ। ਇਸ ਐਲਾਨ ਨਾਲ ਮੁਲਾਜ਼ਮਾਂ ਨੂੰ ਵਿੱਤੀ ਰਾਹਤ ਮਿਲੇਗੀ।

Exit mobile version