skip to content

Last Updated: November 7, 2026

Dainik Savera Times Logo

ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ (16-02-2026) ਅੰਮ੍ਰਿਤਸਰ ਤੋਂ।

16 February 2026 ਅੱਪਡੇਟ ਕੀਤਾ ਗਿਆ

ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ (16-02-2026) ਅੰਮ੍ਰਿਤਸਰ ਤੋਂ।

ਬਿਲਾਵਲੁ ਮਹਲਾ ੫ ॥
ਸ੍ਰਬ ਨਿਧਾਨ ਪੂਰਨ ਗੁਰਦੇਵ ॥੧॥ ਰਹਾਉ ॥ ਹਰਿ ਹਰਿ ਨਾਮੁ ਜਪਤ ਨਰ ਜੀਵੇ ॥ ਮਰਿ ਖੁਆਰੁ ਸਾਕਤ ਨਰ ਥੀਵੇ ॥੧॥ ਰਾਮ ਨਾਮੁ ਹੋਆ ਰਖਵਾਰਾ ॥ ਝਖ ਮਾਰਉ ਸਾਕਤੁ ਵੇਚਾਰਾ ॥੨॥ ਨਿੰਦਾ ਕਰਿ ਕਰਿ ਪਚਹਿ ਘਨੇਰੇ ॥ ਮਿਰਤਕ ਫਾਸ ਗਲੈ ਸਿਰਿ ਪੈਰੇ ॥੩॥ ਕਹੁ ਨਾਨਕ ਜਪਹਿ ਜਨ ਨਾਮ ॥ ਤਾ ਕੇ ਨਿਕਟਿ ਨ ਆਵੈ ਜਾਮ ॥੪॥੧੩॥੧੮॥
ਸੋਮਵਾਰ, ੫ ਫੱਗਣ (ਸੰਮਤ ੫੫੭ ਨਾਨਕਸ਼ਾਹੀ) ੧੬ ਫਰਵਰੀ, ੨੦੨੬ (ਅੰਗ: ੮੦੬)

ਪੰਜਾਬੀ ਵਿਆਖਿਆ:
ਬਿਲਾਵਲੁ ਮਹਲਾ ੫ ॥
ਹੇ ਭਾਈ! ਪੂਰੇ ਗੁਰੂ ਦੀ ਸਰਨ ਪਿਆਂ ਸਾਰੇ ਖ਼ਜ਼ਾਨਿਆਂ ਦਾ ਮਾਲਕ ਪ੍ਰਭੂ ਮਿਲ ਪੈਂਦਾ ਹੈ 1੧। ਰਹਾਉ। (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਜਪਣ ਨਾਲ ਮਨੁੱਖ ਆਤਮਕ ਜੀਵਨ ਲੱਭ ਲੈਂਦੇ ਹਨ । ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਆਤਮਕ ਮੌਤ ਸਹੇੜ ਕੇ ਦੁਖੀ ਹੁੰਦੇ ਹਨ ।੧। (ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਦਾ ਹੈ) ਹਰਿ-ਨਾਮ (ਹਰ ਥਾਂ ਉਸ ਦਾ) ਰਾਖਾ ਬਣਦਾ ਹੈ । ਪਰਮਾਤਮਾ ਨਾਲੋਂ ਟੁੱਟਾ ਹੋਇਆ ਮਨੁੱਖ ਵਿਚਾਰਾ (ਉਸ ਦੀ ਨਿੰਦਾ ਆਦਿਕ ਕਰਨ ਵਾਸਤੇ) ਪਿਆ ਝਖਾਂ ਮਾਰੇ (ਉਸ ਦਾ ਕੁਝ ਵਿਗਾੜ ਨਹੀਂ ਸਕਦਾ) ।੨। ਅਨੇਕਾਂ ਬੰਦੇ (ਹਰਿ-ਨਾਮ ਸਿਮਰਨ ਵਾਲੇ ਮਨੁੱਖ ਦੀ) ਨਿੰਦਾ ਕਰ ਕਰ ਕੇ (ਸਗੋਂ) ਖਿੱਝਦੇ (ਹੀ) ਹਨ । (ਆਤਮਕ) ਮੌਤ ਦੀ ਫਾਹੀ ਉਹਨਾਂ ਦੇ ਗਲ ਵਿਚ ਉਹਨਾਂ ਦੇ ਪੈਰਾਂ ਵਿਚ ਪਈ ਰਹਿੰਦੀ ਹੈ, ਆਤਮਕ ਮੌਤ ਉਹਨਾਂ ਦੇ ਸਿਰ ਉਤੇ ਸਵਾਰ ਰਹਿੰਦੀ ਹੈ ।੩। ਹੇ ਨਾਨਕ! (ਬੇ-ਸ਼ੱਕ) ਆਖ-ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਜਮ ਭੀ ਉਹਨਾਂ ਦੇ ਨੇੜੇ ਨਹੀਂ ਢੁਕ ਸਕਦਾ ।੪।੧੩।੧੮।

todays-hukamnama Harmandir Sahib

todays-hukamnama Harmandir Sahib

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.