ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਵਿਧਾਇਕ ਸਿੱਧੂ ਦੇ ਮੁਤਾਬਕ ਪਿਛਲੇ ਦੱਸ ਦਿਨਾਂ ਤੋਂ ਉਨ੍ਹਾਂ ਨੂੰ ਵਿਦੇਸ਼ੀ ਨੰਬਰਾਂ ਤੋਂ ਲਗਾਤਾਰ ਕਾਲਾਂ ਆ ਰਹੀਆਂ ਹਨ। ਇਨ੍ਹਾਂ ਕਾਲਾਂ ਦੌਰਾਨ ਆਪਣੇ ਆਪ ਨੂੰ ਗੈਂਗਸਟਰ ਦੱਸਦੇ ਹੋਏ ਅਣਪਛਾਤੇ ਵਿਅਕਤੀਆਂ ਵੱਲੋਂ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
ਵਿਧਾਇਕ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਦੇ ਘਰ ਦੇ ਬਾਹਰ ਇੱਕ ਕਾਰ ਵਿੱਚ ਸਵਾਰ ਚਾਰ ਨੌਜਵਾਨ ਸ਼ੱਕੀ ਹਾਲਾਤਾਂ ਵਿੱਚ ਰੇਕੀ ਕਰਦੇ ਹੋਏ ਵੀ ਨਜ਼ਰ ਆਏ। ਇਸ ਘਟਨਾ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਪੁਲਿਸ ਅਧਿਕਾਰੀਆਂ ਨਾਲ ਸੰਪਰਕ ਕਰਕੇ ਪੂਰੇ ਮਾਮਲੇ ਦੀ ਜਾਣਕਾਰੀ ਸਾਂਝੀ ਕੀਤੀ।
READ ALSO : BIG NEWS : Chandigarh ਨੂੰ 25 ਨਵੀਆਂ ਇਲੈਕਟ੍ਰਿਕ ਬੱਸਾਂ ਦਾ ਤੋਹਫਾ
ਸਿੱਧੂ ਨੇ ਕਿਹਾ ਕਿ ਧਮਕੀਆਂ ਮਿਲਣ ਤੋਂ ਬਾਅਦ ਕੁਝ ਸਮਾਂ ਪਹਿਲਾਂ ਉਨ੍ਹਾਂ ਦੇ ਘਰ ਦੇ ਬਾਹਰ ਵਾਧੂ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਸਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਮੈਟਲ ਡਿਟੈਕਟਰ ਵੀ ਮੁਹੱਈਆ ਕਰਵਾਇਆ ਗਿਆ ਸੀ ਅਤੇ ਘਰ ਵਿੱਚ ਆਉਣ ਵਾਲੇ ਹਰ ਵਿਅਕਤੀ ਦੀ ਜਾਂਚ ਤੋਂ ਬਾਅਦ ਹੀ ਅੰਦਰ ਜਾਣ ਦੀ ਆਗਿਆ ਮਿਲਦੀ ਸੀ। ਹਾਲਾਂਕਿ ਬਾਅਦ ਵਿੱਚ ਇਹ ਸੁਰੱਖਿਆ ਪ੍ਰਬੰਧ ਹਟਾ ਦਿੱਤੇ ਗਏ।
ਵਿਧਾਇਕ ਸਿੱਧੂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਸ ਸਬੰਧੀ ਪੁਲਿਸ ਕਮਿਸ਼ਨਰ ਨੂੰ ਵੀ ਜਾਣਕਾਰੀ ਦੇ ਦਿੱਤੀ ਹੈ। ਸੂਤਰਾਂ ਮੁਤਾਬਕ ਇਸ ਵੇਲੇ ਉਨ੍ਹਾਂ ਨੂੰ ਕੋਈ ਵਾਧੂ ਸੁਰੱਖਿਆ ਪ੍ਰਦਾਨ ਨਹੀਂ ਕੀਤੀ ਗਈ।ਗੌਰਤਲਬ ਹੈ ਕਿ ‘ਆਪ’ ਦੇ ਹੀ ਇੱਕ ਹੋਰ ਵਿਧਾਇਕ Ashok Parashar ਉਰਫ਼ ਪੱਪੀ ਦੀ ਸੁਰੱਖਿਆ ਸੁਰੱਖਿਆ ਏਜੰਸੀਆਂ ਵੱਲੋਂ ਮਿਲੇ ਇਨਪੁਟਾਂ ਤੋਂ ਬਾਅਦ ਵਧਾ ਦਿੱਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
Operation Lotus ਤੇ BJP ਪੰਜਾਬ ਨੇ ਰੱਖਿਆ ਆਪਣਾ ਪੱਖ, BJP ਆਗੂ Vineet Joshi ਨਾਲ ਖ਼ਾਸ ਗੱਲਬਾਤ
