Site icon Dainik Savera Punjab

ਮਾਣਹਾਨੀ ਕੇਸ ਵਿੱਚ ਵੱਡਾ ਫੈਸਲਾ—ਅਦਾਲਤ ਨੇ ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਤਲਬ ਹੋਣ ਦੇ ਹੁਕਮ ਕੀਤੇ ਜਾਰੀ..

ਪੰਜਾਬ ਡੈਸਕ (ਦੈਨਿਕ ਸਵੇਰਾ): ਅਡੀਸ਼ਨਲ ਡਿਸਟ੍ਰਿਕਟ ਅਤੇ ਸੈਸ਼ਨ ਜੱਜ ਫਤਿਹਗੜ੍ਹ ਸਾਹਿਬ (ਜਸਟਿਸ ਜੇ.ਐਸ. ਮਹਿੰਦੀ ਰੱਤਾ) ਨੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਵੱਲੋਂ ਦਾਇਰ ਮਾਣਹਾਨੀ ਮਾਮਲੇ ਵਿੱਚ ਰਿਵੀਜ਼ਨ ਪਟੀਸ਼ਨ ਮਨਜ਼ੂਰ ਕਰ ਲਈ ਹੈ। ਅਦਾਲਤ ਨੇ ਹੇਠਲੀ ਅਦਾਲਤ ਨੂੰ ਹੁਕਮ ਦਿੱਤਾ ਹੈ ਕਿ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਸਮਨ ਜਾਰੀ ਕਰਕੇ ਕੇਸ ਚਲਾਇਆ ਜਾਵੇ ਅਤੇ ਉਨ੍ਹਾਂ ਨੂੰ ਅਦਾਲਤ ਵਿੱਚ ਤਲਬ ਕੀਤਾ ਜਾਵੇ।

ਮਾਰਚ ਵਿੱਚ Public holidays ਦਾ ਤੇਹਿਲਕਾ: ਵਿਦਿਆਰਥੀਆਂ ਨੂੰ ਮਿਲਣਗੀਆਂ ਇਨ੍ਹਾਂ ਦਿਨ੍ਹਾਂ ਦੀ ਰਾਹਤ..

ਇਸ ਬਾਰੇ ਜਾਣਕਾਰੀ ਦਿੰਦਿਆਂ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਦੇ ਵਕੀਲ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਦੱਸਿਆ ਕਿ 2019 ਵਿੱਚ ਰਣਜੀਤ ਸਿੰਘ ਢੱਡਰੀਆਂ ਵਾਲੇ ਖ਼ਿਲਾਫ ਮਾਣਹਾਨੀ ਦੀ ਸ਼ਿਕਾਇਤ ਦਾਇਰ ਕੀਤੀ ਗਈ ਸੀ, ਪਰ ਹੇਠਲੀ ਅਦਾਲਤ ਨੇ ਕਿਸੇ ਕਾਰਨ ਕਰਕੇ ਉਨ੍ਹਾਂ ਨੂੰ ਅਦਾਲਤ ਵਿੱਚ ਹਾਜ਼ਰ ਹੋਣ ਦੇ ਹੁਕਮ ਨਹੀਂ ਦਿੱਤੇ ਸਨ। ਇਸ ਫੈਸਲੇ ਨੂੰ ਚੈਲੇਂਜ ਕਰਦੇ ਹੋਏ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਅਡੀਸ਼ਨਲ ਡਿਸਟ੍ਰਿਕਟ ਅਤੇ ਸੈਸ਼ਨ ਜੱਜ ਫਤਿਹਗੜ੍ਹ ਸਾਹਿਬ (ਜਸਟਿਸ ਜਗਵੀਰ ਸਿੰਘ ਮਹਿੰਦੀ ਰੱਤਾ) ਕੋਲ ਰਿਵੀਜ਼ਨ ਪਟੀਸ਼ਨ ਦਾਇਰ ਕੀਤੀ। ਅਦਾਲਤ ਨੇ ਇਹ ਪਟੀਸ਼ਨ ਮਨਜ਼ੂਰ ਕਰਦਿਆਂ ਹੇਠਲੀ ਅਦਾਲਤ ਨੂੰ ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਤਲਬ ਕਰਨ ਅਤੇ ਕੇਸ ਚਲਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ।

Big Breaking: ਰਾਸ਼ਨ ਕਾਰਡ ਦੀ ਪੁਰਾਣੀਆਂ ਪਾਬੰਦੀਆਂ ਖਤਮ—ਸਰਕਾਰ ਨੇ ਖੋਲ੍ਹਿਆ ਵੱਡਾ ਦਰਵਾਜ਼ਾ ਜਾਣੋਂ ਬੇਮਿਸਾਲ ਫ਼ਾਇਦੇ..

 

ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਆਪਣੇ ਚਲਦੇ ਦੀਵਾਨ ਵਿੱਚ ਸਿੱਖ ਪ੍ਰਚਾਰਕ ਭਾਈ ਹਰੀ ਸਿੰਘ ਰੰਧਾਵਾ ਅਤੇ ਉਨਾਂ ਦੇ ਬੇਟੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਦੀ ਸ਼ਾਨ ਦੇ ਖਿਲਾਫ ਭੱਦੀਆਂ ਟਿੱਪਣੀਆਂ ਕੀਤੀਆਂ ਸਨ।

 

defamation-case-big-decision-court-issues-summons

Exit mobile version