ਚੰਡੀਗੜ੍ਹ: ਦਿੱਲੀ ਵਿੱਚ ਅੱਜ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤ ਪਰਿਵਾਰਾਂ ਨੂੰ ਨੌਕਰੀਆਂ ਦੇ ਕੇ ਸਹਾਇਤਾ ਪ੍ਰਦਾਨ ਕੀਤੀ ਗਈ। ਮੁੱਖ ਮੰਤਰੀ ਰੇਖਾ ਗੁਪਤਾ ਅਤੇ ਵਾਤਾਵਰਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ 36 ਪੀੜਤਾਂ ਨੂੰ ਮਾਲ ਵਿਭਾਗ ਵਿੱਚ ਨਿਯੁਕਤੀ ਪੱਤਰ ਸੌਂਪੇ। ਇਹ ਕਦਮ ਦਿੱਲੀ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਦੀ ਸਮਾਜਿਕ ਅਤੇ ਆਰਥਿਕ ਬਹਾਲੀ ਲਈ ਕੀਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸਰਕਾਰ ਲੰਬੇ ਸਮੇਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਪਰਿਵਾਰਾਂ ਦੀ ਸਹਾਇਤਾ ਅਤੇ ਬਹਾਲੀ ਲਈ ਲਗਾਤਾਰ ਯਤਨ ਕਰ ਰਹੀ ਹੈ।
