skip to content

Last Updated: November 6, 2026

Dainik Savera Times Logo

ਦਿੱਲੀ ਹਾਈ ਕੋਰਟ ਦਾ ਵੱਡਾ ਫ਼ੈਸਲਾ, ਸੋਨਮ ਵਾਂਗਚੁਕ ਨੂੰ ਮੇਦਾਂਤਾ ਹਸਪਤਾਲ ਸ਼ਿਫਟ ਕਰਨ ਦੀ ਮਿਲੀ ਮਨਜ਼ੂਰੀ

21 July 2026 ਅੱਪਡੇਟ ਕੀਤਾ ਗਿਆ

ਦਿੱਲੀ ਹਾਈ ਕੋਰਟ ਦਾ ਵੱਡਾ ਫ਼ੈਸਲਾ, ਸੋਨਮ ਵਾਂਗਚੁਕ ਨੂੰ ਮੇਦਾਂਤਾ ਹਸਪਤਾਲ ਸ਼ਿਫਟ ਕਰਨ ਦੀ ਮਿਲੀ ਮਨਜ਼ੂਰੀ

ਨੈਸ਼ਨਲ ਡੈਸਕ: ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਦੇ ਇਲਾਜ ਨੂੰ ਲੈ ਕੇ ਦਿੱਲੀ ਹਾਈ ਕੋਰਟ ਨੇ ਅਹਿਮ ਫ਼ੈਸਲਾ ਸੁਣਾਇਆ ਹੈ। ਅਦਾਲਤ ਨੇ ਵਾਂਗਚੁਕ ਨੂੰ ਸਫਦਰਜੰਗ ਹਸਪਤਾਲ ਤੋਂ ਉਨ੍ਹਾਂ ਦੀ ਪਸੰਦ ਦੇ ਗੁਰੂਗ੍ਰਾਮ ਸਥਿਤ ਮੇਦਾਂਤਾ ਹਸਪਤਾਲ ਵਿੱਚ ਤੁਰੰਤ ਤਬਦੀਲ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।

ਹਾਈ ਕੋਰਟ ਨੇ ਆਪਣੇ ਆਦੇਸ਼ ਵਿੱਚ ਕਿਹਾ ਕਿ ਸਫਦਰਜੰਗ ਹਸਪਤਾਲ ਵੱਲੋਂ ਵਾਂਗਚੁਕ ਦੇ ਇਲਾਜ ਨਾਲ ਸਬੰਧਤ ਸਾਰੇ ਮੈਡੀਕਲ ਰਿਕਾਰਡ ਅਤੇ ਜ਼ਰੂਰੀ ਦਸਤਾਵੇਜ਼ ਮੇਦਾਂਤਾ ਹਸਪਤਾਲ ਨੂੰ ਸੌਂਪੇ ਜਾਣ, ਤਾਂ ਜੋ ਇਲਾਜ ਵਿੱਚ ਕਿਸੇ ਤਰ੍ਹਾਂ ਦੀ ਰੁਕਾਵਟ ਨਾ ਆਵੇ।

BREAKING : ਲੋਕ ਕਲਿਆਣ ਮਾਰਗ ‘ਤੇ ਕਾਂਗਰਸ ਦਾ ਵੱਡਾ ਪ੍ਰਦਰਸ਼ਨ, ਰਾਹੁਲ-ਪ੍ਰਿਯੰਕਾ ਨੇ PM ਮੋਦੀ ਅਤੇ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਕੀਤੀ ਮੰਗ

ਅਦਾਲਤ ਨੇ ਇਹ ਵੀ ਨਿਰਦੇਸ਼ ਦਿੱਤਾ ਕਿ ਮੇਦਾਂਤਾ ਹਸਪਤਾਲ ਦੇ ਡਾਇਰੈਕਟਰ ਵਾਂਗਚੁਕ ਦੇ ਅਗਲੇ ਇਲਾਜ ਲਈ ਮਾਹਿਰ ਡਾਕਟਰਾਂ ਦਾ ਇੱਕ ਵਿਸ਼ੇਸ਼ ਪੈਨਲ ਬਣਾਉਣਗੇ, ਜੋ ਉਨ੍ਹਾਂ ਦੀ ਸਿਹਤ ਦੀ ਲਗਾਤਾਰ ਨਿਗਰਾਨੀ ਕਰੇਗਾ ਅਤੇ ਲੋੜੀਂਦਾ ਇਲਾਜ ਮੁਹੱਈਆ ਕਰਵਾਏਗਾ।

ਜ਼ਿਕਰਯੋਗ ਹੈ ਕਿ ਸੋਨਮ ਵਾਂਗਚੁਕ ਨੂੰ 18 ਜੁਲਾਈ ਨੂੰ ਦਿੱਲੀ ਦੇ ਜੰਤਰ-ਮੰਤਰ ਤੋਂ ਦਿੱਲੀ ਪੁਲਿਸ ਵੱਲੋਂ ਹਿਰਾਸਤ ਵਿੱਚ ਲੈਣ ਤੋਂ ਬਾਅਦ ਸਫਦਰਜੰਗ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਸਿਹਤ ਨੂੰ ਲੈ ਕੇ ਲਗਾਤਾਰ ਚਿੰਤਾ ਜਤਾਈ ਜਾ ਰਹੀ ਸੀ, ਜਿਸ ਤੋਂ ਬਾਅਦ ਪਰਿਵਾਰ ਨੇ ਉਨ੍ਹਾਂ ਨੂੰ ਮੇਦਾਂਤਾ ਹਸਪਤਾਲ ਵਿੱਚ ਤਬਦੀਲ ਕਰਨ ਦੀ ਅਪੀਲ ਕੀਤੀ ਸੀ।ਦਿੱਲੀ ਹਾਈ ਕੋਰਟ ਦੇ ਇਸ ਫ਼ੈਸਲੇ ਨੂੰ ਵਾਂਗਚੁਕ ਦੇ ਇਲਾਜ ਨਾਲ ਜੁੜੇ ਮਾਮਲੇ ਵਿੱਚ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।

ਬੁਲਡੋਜ਼ਰ ਐਕਸ਼ਨ ‘ਤੇ ਸਵਾਲ: ਯੋਗੀ ਸਰਕਾਰ ਖ਼ਿਲਾਫ਼ ਮਾਮਲਾ ਹਾਈ ਕੋਰਟ ਦੇ ਦਰਵਾਜ਼ੇ ‘ਤੇ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.