Site icon Dainik Savera Punjab

ਦਿੱਲੀ ਮੈਟਰੋ ਅਲਰਟ: ਸੁਰੱਖਿਆ ਕਾਰਨਾਂ ਕਰਕੇ ਅੱਜ ਵੀ 16 ਮੈਟਰੋ ਸਟੇਸ਼ਨ ਬੰਦ, ਯਾਤਰਾ ਤੋਂ ਪਹਿਲਾਂ ਚੈੱਕ ਕਰੋ ਅਪਡੇਟ

Delhi Metro Alert: 16 Metro stations closed today due to security reasons, check updates before travelling

ਦਿੱਲੀ ਜਾਣ ਦੀ ਯੋਜਨਾ ਬਣਾ ਰਹੇ ਯਾਤਰੀਆਂ ਲਈ ਅਹਿਮ ਖ਼ਬਰ ਹੈ। ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (DMRC) ਨੇ ਸੁਰੱਖਿਆ ਕਾਰਨਾਂ ਨੂੰ ਧਿਆਨ ਵਿੱਚ ਰੱਖਦਿਆਂ ਰਾਜਧਾਨੀ ਦੇ 16 ਮੈਟਰੋ ਸਟੇਸ਼ਨਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ। ਇਹ ਕਦਮ ਸ਼ਹਿਰ ਦੇ ਕੇਂਦਰੀ ਇਲਾਕਿਆਂ ਵਿੱਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ।

ਬੰਦ ਕੀਤੇ ਗਏ ਸਟੇਸ਼ਨਾਂ ਵਿੱਚ ਲੋਕ ਕਲਿਆਣ ਮਾਰਗ, ਰਾਜੀਵ ਚੌਕ, ਪਟੇਲ ਚੌਕ, ਰਾਮਕ੍ਰਿਸ਼ਨ ਆਸ਼ਰਮ ਮਾਰਗ, ਬਾਰਾਖੰਬਾ ਰੋਡ, ਸੁਪਰੀਮ ਕੋਰਟ, ਸੇਵਾ ਤੀਰਥ, ਜਨਪਥ, ਮੰਡੀ ਹਾਊਸ, ਕੇਂਦਰੀ ਸਕੱਤਰੇਤ, ਆਈਟੀਓ, ਦਿੱਲੀ ਗੇਟ, ਇੰਦਰਪ੍ਰਸਥ, ਖਾਨ ਮਾਰਕੀਟ, ਜ਼ੋਰ ਬਾਗ ਅਤੇ ਸ਼ਿਵਾਜੀ ਸਟੇਡੀਅਮ ਸ਼ਾਮਲ ਹਨ। ਇਨ੍ਹਾਂ ਸਟੇਸ਼ਨਾਂ ‘ਤੇ ਯਾਤਰੀਆਂ ਦੀ ਐਂਟਰੀ ਅਤੇ ਐਗਜ਼ਿਟ ਅਗਲੇ ਨੋਟਿਸ ਤੱਕ ਬੰਦ ਰਹੇਗੀ।

ਜੰਤਰ-ਮੰਤਰ ਪ੍ਰਦਰਸ਼ਨ :”ਸਾਨੂੰ ਬਿਹਤਰ ਭਵਿੱਖ ਚਾਹੀਦਾ’,13 ਸਾਲਾ ਵਿਦਿਆਰਥਣ ਦੀ ਅਪੀਲ ਬਣੀ ਚਰਚਾ ਦਾ ਕੇਂਦਰ”

ਹਾਲਾਂਕਿ, ਡੀਐਮਆਰਸੀ ਨੇ ਸਪੱਸ਼ਟ ਕੀਤਾ ਹੈ ਕਿ ਰਾਜੀਵ ਚੌਕ, ਮੰਡੀ ਹਾਊਸ ਅਤੇ ਕੇਂਦਰੀ ਸਕੱਤਰੇਤ ਸਟੇਸ਼ਨਾਂ ‘ਤੇ ਇੰਟਰਚੇਂਜ ਦੀ ਸਹੂਲਤ ਜਾਰੀ ਰਹੇਗੀ, ਜਿਸ ਨਾਲ ਯਾਤਰੀ ਇੱਕ ਲਾਈਨ ਤੋਂ ਦੂਜੀ ਲਾਈਨ ‘ਤੇ ਰੇਲ ਬਦਲ ਸਕਣਗੇ।

ਡੀਐਮਆਰਸੀ ਨੇ ਯਾਤਰੀਆਂ ਨੂੰ ਸਲਾਹ ਦਿੱਤੀ ਹੈ ਕਿ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਮੈਟਰੋ ਸੇਵਾਵਾਂ ਦੀ ਤਾਜ਼ਾ ਜਾਣਕਾਰੀ ਜ਼ਰੂਰ ਚੈੱਕ ਕਰਨ ਅਤੇ ਲੋੜ ਪੈਣ ‘ਤੇ ਵਿਕਲਪਕ ਰੂਟ ਦੀ ਵਰਤੋਂ ਕਰਨ। ਸੁਰੱਖਿਆ ਪ੍ਰਬੰਧਾਂ ਨੂੰ ਦੇਖਦੇ ਹੋਏ ਆਉਣ ਵਾਲੇ ਦਿਨਾਂ ਵਿੱਚ ਹੋਰ ਅਪਡੇਟ ਵੀ ਜਾਰੀ ਕੀਤੇ ਜਾ ਸਕਦੇ ਹਨ।

ਪੰਜਾਬ ਨੂੰ ਸਿੱਖਿਆ ਮਾਡਲ ਬਣਾਉਣ ਦਾ ਦਾਅਵਾ ਕਰਨ ਵਾਲੀ ਸਰਕਾਰ ਨੌਜਵਾਨਾਂ ਦੇ ਭਵਿੱਖ ਦੀ ਰੱਖਿਆ ਕਰਨ ਵਿੱਚ ਅਸਫਲ, ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਵਿੱਚ ਨਕਲ ਤੇ ਗੜਬੜ੍ਹੀ ਬੇਹੱਦ ਚਿੰਤਾਜਨਕ : ABVP

Exit mobile version