ਨਵੀਂ ਦਿਲੀ: ਦਿੱਲੀ ਵਿੱਚ ਵਧ ਰਹੇ ਪ੍ਰਦੂਸ਼ਣ ਨੂੰ ਕਾਬੂ ਕਰਨ ਲਈ ਗ੍ਰੇਡੇਡ ਰਿਸਪਾਂਸ ਐਕਸ਼ਨ ਪਲਾਨ ਦਾ ਚੌਥਾ ਪੜਾਅ ਬੁੱਧਵਾਰ ਰਾਤ ਤੋਂ ਲਾਗੂ ਹੋ ਗਿਆ ਹੈ। ਇਸ ਯੋਜਨਾ ਦੇ ਤਹਿਤ ਕਈ ਸਖ਼ਤ ਨਿਯਮਾਂ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਹਵਾ ਦੀ ਗੁਣਵੱਤਾ ਨੂੰ ਸੁਧਾਰਿਆ ਜਾ ਸਕੇ। ਹੁਣ ਤੋਂ ਸਿਰਫ਼ ਬੀਐਸ 6 ਇੰਜਣ ਵਾਲੇ ਵਾਹਨਾਂ ਨੂੰ ਹੀ ਦਿੱਲੀ ਵਿੱਚ ਦਾਖਲ ਹੋਣ ਦੀ ਮਨਜ਼ੂਰੀ ਦਿੱਤੀ ਜਾ ਰਹੀ ਹੈ।
ਡੈਨਮਾਰਕ ਵਿੱਚ ਸਕੂਲਾਂ ਅਤੇ ਯੂਨੀਵਰਸਿਟੀਆਂ ਵਿੱਚ ਬੁਰਕਾ ਨਕਾਬ ‘ਤੇ ਪਾਬੰਦੀ ਦਾ ਐਲਾਨ
ਦਿੱਲੀ ਤੋਂ ਬਾਹਰੋਂ ਆਉਣ ਵਾਲੇ ਪੁਰਾਣੇ ਅਤੇ ਘੱਟ ਮਿਆਰੀ ਵਾਹਨਾਂ ਨੂੰ ਸ਼ਹਿਰ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਹੈ। ਇਸ ਲਈ ਸ਼ਹਿਰ ਦੇ ਅੰਦਰੂਨੀ ਇਲਾਕਿਆਂ ਅਤੇ ਸਰਹੱਦਾਂ ‘ਤੇ ਵਾਹਨਾਂ ਦੀ ਸਖ਼ਤ ਜਾਂਚ ਕੀਤੀ ਜਾ ਰਹੀ ਹੈ। ਜਿਨ੍ਹਾਂ ਵਾਹਨਾਂ ਦਾ ਪੀਯੂਸੀ ਟੈਸਟ ਫੇਲ੍ਹ ਹੋ ਜਾਂਦਾ ਹੈ ਉਨ੍ਹਾਂ ਨੂੰ ਪੈਟਰੋਲ ਪੰਪਾਂ ਤੋਂ ਬਿਨਾਂ ਬਾਲਣ ਦਿੱਤੇ ਵਾਪਸ ਭੇਜਿਆ ਜਾ ਰਿਹਾ ਹੈ।
WATCH VIDEO: AAP ਨੇ ਜੰਡਿਆਲਾ ਗੁਰੂ ਤੋਂ ਜਿੱਤ ਹਾਸਿਲ ਕੀਤੀ
ਇਸ ਕਾਰਵਾਈ ਦੌਰਾਨ ਗੈਰ ਬੀਐਸ 6 ਇੰਜਣ ਵਾਲੇ ਵਾਹਨਾਂ ਨੂੰ ਸਰਹੱਦ ‘ਤੇ ਹੀ ਰੋਕ ਕੇ ਵਾਪਸ ਭੇਜਿਆ ਜਾ ਰਿਹਾ ਹੈ। ਸਰਕਾਰ ਦਾ ਕਹਿਣਾ ਹੈ ਕਿ ਇਹ ਕਦਮ ਹਵਾ ਦੀ ਗੁਣਵੱਤਾ ਨੂੰ ਬਿਹਤਰ ਕਰਨ ਅਤੇ ਲੋਕਾਂ ਦੀ ਸਿਹਤ ਦੀ ਰੱਖਿਆ ਲਈ ਲਿਆ ਗਿਆ ਹੈ।
ਇਸ ਤਰ੍ਹਾਂ ਦਿੱਲੀ ਵਿੱਚ ਪ੍ਰਦੂਸ਼ਣ ਦੇ ਵਧਦੇ ਖ਼ਤਰੇ ਨੂੰ ਘਟਾਉਣ ਲਈ ਸਖ਼ਤ ਨਿਯਮਾਂ ਦੀ ਲਾਗੂ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਅਤੇ ਪ੍ਰਸ਼ਾਸਨ ਵੱਲੋਂ ਇਸਦੀ ਨਿਗਰਾਨੀ ਲਗਾਤਾਰ ਕੀਤੀ ਜਾ ਰਹੀ ਹੈ।

मेष: दिन शुभ रहेगा...