ਚੰਡੀਗੜ੍ਹ: ਮਹਿਲਾ ਵਿਸ਼ਵ ਕੱਪ ਵਿੱਚ ਇਤਿਹਾਸਕ ਜਿੱਤ ਤੋਂ ਨੌਂ ਦਿਨਾਂ ਬਾਅਦ ਪੰਜਾਬ ਸਰਕਾਰ ਨੇ ਸੂਬੇ ਦੀਆਂ ਮਹਿਲਾ ਖਿਡਾਰੀਆਂ ਲਈ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਘੋਸ਼ਣਾ ਕੀਤੀ ਹੈ ਕਿ ਹਰ ਮਹਿਲਾ ਖਿਡਾਰੀ ਨੂੰ ਪੰਜ ਲੱਖ ਰੁਪਏ ਦੀ ਰਾਸ਼ੀ ਦੇ ਬਦਲੇ ਇੱਕ ਕਰੋੜ ਪੰਜ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਹ ਐਲਾਨ ਸੋਸ਼ਲ ਮੀਡੀਆ ਰਾਹੀਂ ਅਧਿਕਾਰਤ ਤੌਰ ‘ਤੇ ਕੀਤਾ ਗਿਆ।
ਇਸ ਤੋਂ ਪਹਿਲਾਂ ਤਰਨਤਾਰਨ ਉਪ ਚੋਣ ਕਾਰਨ ਚੋਣ ਜ਼ਾਬਤਾ ਲਾਗੂ ਹੋਣ ਦੇ ਚਲਦੇ ਸਰਕਾਰ ਵੱਲੋਂ ਕੋਈ ਐਲਾਨ ਨਹੀਂ ਕੀਤਾ ਗਿਆ ਸੀ। ਚੋਣਾਂ ਵਾਲੇ ਦਿਨ ਹੀ ਇਹ ਇਨਾਮੀ ਰਕਮ ਦੇਣ ਦਾ ਫੈਸਲਾ ਲਿਆ ਗਿਆ ਜੋ ਮਹਿਲਾ ਖਿਡਾਰੀਆਂ ਦੀ ਉਪਲਬਧੀ ਨੂੰ ਸਨਮਾਨਿਤ ਕਰਨ ਵੱਲ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
VD : Firozpur | GRP ਤੇ RPF ਵੱਲੋਂ ਰੇਲਵੇ ਸਟੇਸ਼ਨ ‘ਤੇ ਚੈਕਿੰਗ,ਦੇਖੋ ਮੌਕੇ ਦੀਆਂ ਤਸਵੀਰਾਂ
ਇਹ ਇਨਾਮ ਪੰਜਾਬ ਦੀਆਂ ਤਿੰਨ ਮਹਿਲਾ ਕ੍ਰਿਕਟਰਾਂ ਹਰਮਨਪ੍ਰੀਤ ਕੌਰ ਹਰਲੀਨ ਦਿਓਲ ਅਤੇ ਅਮਨਜੋਤ ਕੌਰ ਨੂੰ ਦਿੱਤਾ ਜਾਵੇਗਾ। ਮੋਗਾ ਦੀ ਰਹਿਣ ਵਾਲੀ ਹਰਮਨਪ੍ਰੀਤ ਕੌਰ ਪਹਿਲਾਂ ਹੀ ਪੰਜਾਬ ਪੁਲਿਸ ਵਿੱਚ ਡੀਐਸਪੀ ਦੇ ਅਹੁਦੇ ‘ਤੇ ਕੰਮ ਕਰ ਰਹੀ ਹੈ ਜਦਕਿ ਹਰਲੀਨ ਅਤੇ ਅਮਨਜੋਤ ਇਸ ਸਮੇਂ ਰੋਜ਼ਗਾਰ ਦੀ ਉਡੀਕ ਵਿੱਚ ਹਨ। ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਕੈਬਨਿਟ ਮੰਤਰੀ ਹਰਪਾਲ ਚੀਮਾ ਅਤੇ ਸੰਸਦ ਮੈਂਬਰ ਹਰਮੀਤ ਸਿੰਘ ਮੀਤ ਹੇਅਰ ਵੱਲੋਂ ਦੋਵਾਂ ਖਿਡਾਰੀਆਂ ਦਾ ਸਨਮਾਨਿਤ ਸਵਾਗਤ ਕੀਤਾ ਗਿਆ।
ਇਹ ਉਪਰਾਲਾ ਸੂਬੇ ਵਿੱਚ ਮਹਿਲਾ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਮਿਹਨਤ ਨੂੰ ਮਾਨਤਾ ਦੇਣ ਵੱਲ ਇੱਕ ਪ੍ਰੇਰਣਾਦਾਇਕ ਪੈਗਾਮ ਵਜੋਂ ਵੇਖਿਆ ਜਾ ਰਿਹਾ ਹੈ।
ਬੰਗਲਾਦੇਸ਼ ‘ਚ ਲੌਕਡਾਊਨ ਤੋਂ ਪਹਿਲਾਂ ਧਮਾਕਿਆਂ ਦੀ ਗੂੰਜ ਗੋਲੀਬਾਰੀ ਨਾਲ ਰਾਜਧਾਨੀ ਹਿਲੀ
मेष: दिन शुभ रहेगा...