ਪੰਜਾਬ ਡੈਸਕ: ਇਸ ਵੇਲੇ ਦੀ ਵੱਡੀ ਖ਼ਬਰ  ਸਾਹਮਣੇ ਆ ਰਹੀ  ਹੈ । ਜਿੱਥੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਕਾਫਲਾ ਅੱਜ ਨਾਭਾ ਜੇਲ੍ਹ ਪਹੁੰਚਿਆ। ਬਾਬਾ ਢਿੱਲੋਂ ਕੈਦ ਵਿਕਰਮ ਸਿੰਘ ਮਜੀਠੀਆ ਨੂੰ ਮਿਲਣ ਲਈ ਪਹੁੰਚੇ ਹਨ। ਬਾਬਾ ਢਿੱਲੋਂ ਦੇ ਕਾਫਲੇ ਵਿੱਚ ਕਈ ਲਗਜ਼ਰੀ ਗੱਡੀਆਂ ਦਿਖਾਈ ਦਿੱਤੀਆਂ, ਜਿਸ ਕਾਰਨ ਜੇਲ੍ਹ ਪ੍ਰਸ਼ਾਸਨ ਚੌਕਸ ਹੋ ਗਿਆ।

 ਦੱਸ ਦਈਏ ਕਿ , ਬਿਕਰਮਜੀਤ ਸਿੰਘ ਮਜੀਠੀਆ ਇਸ ਸਮੇਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਹਨ। ਪੁਲਿਸ ਨੇ ਕੁਝ ਸਮੇਂ ਪਹਿਲਾ ਹੀ ਉਹਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।  ਇਸ ਤੋਂ ਇਲਾਵਾ ਮਜੀਠੀਆ  ਨਸ਼ਿਆਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਜੇਲ੍ਹ ਵਿੱਚ ਹੈ।