ਪੰਜਾਬ ਡੈਕਸ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅੱਜ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਕਮੇਟੀ ਨੂੰ ਜਾਣ ਬੁੱਝ ਕੇ ਚੁਣੌਤੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਸਰਕਾਰ ਅਦਾਲਤਾਂ ਵਿੱਚ ਕੁਝ ਹੋਰ ਦਲੀਲਾਂ ਪੇਸ਼ ਕਰਦੀ ਹੈ ਪਰ ਜ਼ਮੀਨੀ ਪੱਧਰ ‘ਤੇ ਕਾਰਵਾਈ ਵੱਖਰੀ ਹੁੰਦੀ ਹੈ। 328 ਸਰੂਪਾਂ ਦੇ ਮਾਮਲੇ ‘ਤੇ ਧਾਮੀ ਨੇ ਸਪਸ਼ਟ ਕੀਤਾ ਕਿ ਇਸ ਵਿਚ ਕਿਸੇ ਵੀ ਤਰ੍ਹਾਂ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਭਾਰਤ ਦੀ ਨਜ਼ਰ ਰੂਸ ਦੇ ਅਧੁਨਿਕ S-500 ‘ਤੇ – ਚੀਨ ਤੇ ਪਾਕਿਸਤਾਨ ਲਈ ਵੱਡੀ ਚੇਤਾਵਨੀ
ਧਾਮੀ ਨੇ ਸਵਾਲ ਕੀਤਾ ਕਿ ਕੀ ਸਾਰੇ ਪ੍ਰਬੰਧ ਸਰਕਾਰ ਦੇ ਹੱਥ ਵਿੱਚ ਦੇ ਦਿੱਤੇ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਐਸ.ਜੀ.ਪੀ.ਸੀ. ਸੰਵਿਧਾਨ ਅਧੀਨ ਬਣਾਈ ਗਈ ਕਮੇਟੀ ਹੈ ਅਤੇ ਇਸ ਦੇ ਪ੍ਰਬੰਧਾਂ ਨੂੰ ਤਹਿਸ ਨਹਿਸ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਅਸਿੱਧੇ ਤੌਰ ‘ਤੇ ਕਮੇਟੀ ਖ਼ਿਲਾਫ਼ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ।
ਕਿੰਨਰ ਬਣੇ ਦੋ ਭਰਾ: ਇੱਕ ਦਿਨ ਦੀ ਕਮਾਈ ਨੇ ਸਭ ਨੂੰ ਕਰ ਦਿੱਤਾ ਹੈਰਾਨ
ਇਸ ਪ੍ਰੈਸ ਕਾਨਫਰੰਸ ਦੌਰਾਨ ਧਾਮੀ ਨੇ ਕਮੇਟੀ ਦੀ ਸਵੈ-ਨਿਰਭਰਤਾ ਅਤੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਨੂੰ ਕਮਜ਼ੋਰ ਕਰਨ ਦੀ ਹਰ ਕੋਸ਼ਿਸ਼ ਦਾ ਡਟ ਕੇ ਮੁਕਾਬਲਾ ਕੀਤਾ ਜਾਵੇਗਾ।

