
Ajnala News : ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਅੱਜ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੀ ਪ੍ਰਕਿਰਿਆ ਜਾਰੀ ਹੈ। ਬੀਤੇ ਕੱਲ੍ਹ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਪੂਰੇ ਉਤਸ਼ਾਹ ਨਾਲ਼ ਆਪਣੇ-ਆਪਣੇ ਨਾਮਜ਼ਦਗੀ ਫਾਰਮ ਦਾਖਲ ਕਰਵਾਏ ਗਏ ਸਨ।
ਚੋਣ ਰਿਟਰਨਿੰਗ ਅਫਸਰ ਅਤੇ ਐਸਡੀਐਮ ਅਜਨਾਲਾ ਰਵਿੰਦਰ ਸਿੰਘ ਅਰੋੜਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਜਨਾਲਾ ਅਤੇ ਰਮਦਾਸ ਬਲਾਕ ਵਿੱਚ ਕੁੱਲ 221 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਉਹਨਾਂ ਕਿਹਾ ਕਿ ਅੱਜ ਸਾਰੇ ਦਾਖਲ ਪੱਤਰਾਂ ਦੀ ਵਿਵਸਥਿਤ ਤਰੀਕੇ ਨਾਲ ਜਾਂਚ ਕੀਤੀ ਜਾ ਰਹੀ ਹੈ।
Jalandhar Accident : ਅਚਾਨਕ ਬ੍ਰੇਕ ਲਗਾਉਣ ਕਾਰਨ ਇਕ ਟਰੱਕ ਨਾਲ ਟਕਰਾਈਆਂ 3 ਕਾਰਾਂ ; ਤਿੰਨ ਲੋਕ ਜ਼ਖਮੀ
ਐਸਡੀਐਮ ਅਰੋੜਾ ਨੇ ਕਿਹਾ ਕਿ ਜੇਕਰ ਕਿਸੇ ਵੀ ਉਮੀਦਵਾਰ ਦੇ ਨਾਮਜ਼ਦਗੀ ਪੱਤਰ ‘ਤੇ ਕਿਸੇ ਵਿਅਕਤੀ ਨੂੰ ਇਤਰਾਜ਼ ਹੈ ਤਾਂ ਉਹ ਅੱਜ ਆਪਣਾ ਇਤਰਾਜ਼ ਪੇਸ਼ ਕਰ ਸਕਦਾ ਹੈ। ਸਾਰੇ ਇਤਰਾਜ਼ਾਂ ਅਤੇ ਪੜਤਾਲ ਦੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਅੱਜ ਸ਼ਾਮ ਤੱਕ ਫਾਈਨਲ ਲਿਸਟ ਜਾਰੀ ਕਰ ਦਿੱਤੀ ਜਾਵੇਗੀ। ਉਹਨਾਂ ਇਹ ਵੀ ਦੱਸਿਆ ਕਿ ਕੱਲ੍ਹ ਜਿਹੜੇ ਵੀ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈਣਾ ਚਾਹੁੰਦੇ ਹਨ, ਉਹ ਆਪਣਾ ਫਾਰਮ ਵਾਪਸ ਲੈ ਸਕਦੇ ਹਨ। ਕਿਸੇ ਵੀ ਤਰ੍ਹਾਂ ਦੀ ਗਲਤੀ ਜਾਂ ਰਣਨੀਤੀ ਤਬਦੀਲੀ ਲਈ ਇਹ ਮੌਕਾ ਉਮੀਦਵਾਰਾਂ ਲਈ ਮਹੱਤਵਪੂਰਨ ਹੋਵੇਗਾ।
ਖੁਸ਼ਖ਼ਬਰੀ ! 10ਵੀਂ ਪਾਸ ਨੌਜਵਾਨਾਂ ਲਈ ਨਿਕਲੀਆਂ 25,000 ਤੋਂ ਵੱਧ ਨੌਕਰੀਆਂ, ਜਲਦੀ ਕਰੋ Apply, ਇਹ ਹੈ ਆਖ਼ਰੀ ਤਰੀਕ
ਚੋਣਾਂ ਨੂੰ ਲੈ ਕੇ ਐਸਡੀਐਮ ਨੇ ਵੋਟਰਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ 14 ਦਸੰਬਰ ਨੂੰ ਵੋਟਿੰਗ ਹੋਣੀ ਹੈ ਅਤੇ ਸਾਰੇ ਵੋਟਰਾਂ ਨੂੰ ਚਾਹੀਦਾ ਹੈ ਕਿ ਉਹ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣੇ ਲੋਕਤੰਤਰਕ ਹੱਕ ਦਾ ਇਸਤੇਮਾਲ ਕਰਨ। ਉਹਨਾਂ ਕਿਹਾ ਕਿ ਪ੍ਰਸ਼ਾਸਨ ਪੂਰੀ ਤਰ੍ਹਾਂ ਚੋਣਾਂ ਨੂੰ ਸ਼ਾਂਤੀਪੂਰਵਕ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਤਿਆਰ ਹੈ।

मेष: दिन शुभ रहेगा...