ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜਨ ਸੰਪਰਕ ਮੁਹਿੰਮ 20 ਸਤੰਬਰ ਤੋਂ ਪੰਜਾਬ ਭਰ ‘ਚ ਸ਼ੁਰੂ ਹੋ ਗਈ ਹੈ। ਇਸ ਦੌਰਾਨ ਬੂਥ-ਪੱਧਰੀ ਵਰਕਰਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਲਗਭਗ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਕੀਤੀਆਂ ਪ੍ਰਾਪਤੀਆਂ ਤੇ ਲਾਗੂ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਪਾਰਟੀ ਦੀ ਮੈਂਬਰਸ਼ਿਪ ਵਧਾਉਣ ‘ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ।
25,332 ਬੂਥਾਂ ਨੂੰ ਕੀਤਾ ਕਵਰ
ਪੰਜਾਬ ਸਰਕਾਰ ਅਨੁਸਾਰ, ਇਸ ਮੁਹਿੰਮ ਵਿੱਚ ਲਗਭਗ 2.68 ਲੱਖ ਬੂਥ ਕਮੇਟੀ ਮੈਂਬਰਾਂ ਨੇ ਹਿੱਸਾ ਲਿਆ। ਇਨ੍ਹਾਂ ਵਰਕਰਾਂ ਨੇ ਸੂਬੇ ਦੇ 25,332 ਪੋਲਿੰਗ ਸਟੇਸ਼ਨਾਂ (ਬੂਥਾਂ) ਦੇ ਅਧਿਕਾਰ ਖੇਤਰ ਵਿੱਚ ਆਉਂਦੇ ਘਰਾਂ ਤਕ ਪਹੁੰਚਣ ਦੇ ਉਦੇਸ਼ ਨਾਲ ਕੰਮ ਕੀਤਾ। ਇਸ ਮੁਹਿੰਮ ਰਾਹੀਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਲਈ ਲਾਗੂ ਕੀਤੀਆਂ ਗਈਆਂ ਸਕੀਮਾਂ ਬਾਰੇ ਦੱਸਿਆ ਗਿਆ।
ਧੂਰੀ ਤੋਂ ਮੁਹਿੰਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਵਿਧਾਨ ਸਭਾ ਹਲਕੇ, ਧੂਰੀ ਤੋਂ ਇਸ ਜਨਤਕ ਸੰਪਰਕ ਮੁਹਿੰਮ ਵਿੱਚ ਸ਼ਾਮਲ ਹੋਏ। ਇਸ ਤੋਂ ਇਲਾਵਾ ਪੂਰੇ ਪੰਜਾਬ ਵਿੱਚ ਮੈਂਬਰਸ਼ਿਪ ਮੁਹਿੰਮ ਵੀ ਚਲਾਈ ਗਈ। ਸੀਐਮ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬੂਥ ਪੱਧਰ ‘ਤੇ ਸੰਗਠਨ ਨੂੰ ਮਜ਼ਬੂਤ ਅਤੇ ਸਰਗਰਮ ਕਰਨ ਲਈ ਇਹ ਮੁਹਿੰਮ ਸ਼ੁਰੂ ਕੀਤੀ ਹੈ।
ਜਨਸੰਪਰਕ ਮੁਹਿੰਮ ਅਤੇ ਚੋਣ ਰਣਨੀਤੀ
ਪੰਜਾਬ ਸਰਕਾਰ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਜਨਸੰਪਰਕ ਮੁਹਿੰਮਾਂ ਨੂੰ ਤੇਜ਼ ਕਰਨ ਤੇ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦੀ ਰਣਨੀਤੀ ਉੱਪਰ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ।

मेष: दिन शुभ रहेगा...