ਗੁਰੂਗ੍ਰਾਮ: ਹਰਿਆਣਾ ਦੇ ਗੁਰੂਗ੍ਰਾਮ ਦੇ ਅਸ਼ੋਕ ਵਿਹਾਰ ਇਲਾਕੇ ਵਿੱਚ ਸ਼ਨੀਵਾਰ ਦੇਰ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਦੋਹਰੇ ਕਤਲ ਦੀ ਘਟਨਾ ਸਾਹਮਣੇ ਆਈ। 50 ਸਾਲਾ ਅਨਿਲ ਨਾਮਕ ਵਿਅਕਤੀ ਨੇ ਆਪਣੀ ਪਤਨੀ ਆਸ਼ਾ (45) ਅਤੇ ਪੁੱਤਰ ਪ੍ਰਸ਼ਾਂਤ (25) ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਗੋਲੀ ਲੱਗਣ ਕਾਰਨ ਮਾਂ-ਪੁੱਤਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਿਸ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ।
ਪੁਲਿਸ ਅਨੁਸਾਰ ਦੋਸ਼ੀ ਅਨਿਲ ਇੱਕ ਸੁਰੱਖਿਆ ਅਧਿਕਾਰੀ ਸੀ, ਜਦਕਿ ਉਸਦੀ ਪਤਨੀ ਇੱਕ ਸਕੂਲ ਦੀ ਪ੍ਰਿੰਸੀਪਲ ਵਜੋਂ ਕੰਮ ਕਰਦੀ ਸੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸਬੂਤ ਇਕੱਠੇ ਕਰਕੇ ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ।
ਸ਼ੁਰੂਆਤੀ ਜਾਂਚ ਵਿੱਚ ਪਰਿਵਾਰਕ ਵਿਵਾਦ ਨੂੰ ਕਤਲ ਦਾ ਸੰਭਾਵਿਤ ਕਾਰਨ ਮੰਨਿਆ ਜਾ ਰਿਹਾ ਹੈ, ਹਾਲਾਂਕਿ ਪੁਲਿਸ ਹਰ ਪੱਖ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਅਧਿਕਾਰੀ ਇਹ ਜਾਣਨ ਦੀ ਕੋਸ਼ਿਸ਼ ਕਰ ਰਹੇ ਹਨ ਕਿ ਅਨਿਲ ਨੇ ਆਪਣੀ ਪਤਨੀ ਅਤੇ ਪੁੱਤਰ ਦੀ ਹੱਤਿਆ ਕਿਉਂ ਕੀਤੀ।
मेष: दिन शुभ रहेगा...